ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ
Vaar Of Raamkalee, Uttered By Satta And Balwand The Drummer:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥
(ਕਿਸੇ ਪੁਰਖ ਦਾ) ਜੋ ਨਾਮਣਾ ਕਾਦਰ ਕਰਤਾ ਆਪਿ (ਉੱਚਾ) ਕਰੇ, ਉਸ ਨੂੰ ਤੋਲਣ ਲਈ (ਕਿਸੇ ਪਾਸੋਂ) ਕੋਈ ਗੱਲ ਨਹੀਂ ਹੋ ਸਕਦੀ (ਭਾਵ, ਮੈਂ ਬਲਵੰਡ ਵਿਚਾਰਾ ਕੌਣ ਹਾਂ ਜੋ ਗੁਰੂ ਜੀ ਦੇ ਉੱਚੇ ਮਰਤਬੇ ਨੂੰ ਬਿਆਨ ਕਰ ਸਕਾਂ?)
One who chants the Name of the Almighty Creator - how can his words be judged?
ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥
ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਸਕਣ ਵਾਲੀ ਆਤਮ ਅਵਸਥਾ ਦੀ ਬਖ਼ਸ਼ਸ਼ ਹਾਸਲ ਕਰਨ ਲਈ ਜੋ ਸਤਿ ਆਦਿਕ ਰੱਬੀ ਗੁਣ (ਲੋਕ ਬੜੇ ਜਤਨਾਂ ਨਾਲ ਆਪਣੇ ਅੰਦਰ ਪੈਦਾ ਕਰਦੇ ਹਨ, ਉਹ ਗੁਣ ਸਤਿਗੁਰੂ ਜੀ ਦੇ ਤਾਂ) ਭੈਣ ਭਰਾਵ ਹਨ (ਭਾਵ) ਉਹਨਾਂ ਦੇ ਅੰਦਰ ਤਾਂ ਸੁਭਾਵਿਕ ਹੀ ਮੌਜੂਦ ਹਨ ।
His divine virtues are the true sisters and brothers; through them, the gift of supreme status is obtained.
ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥
(ਇਸ ਉੱਚੇ ਨਾਮਣੇ ਵਾਲੇ ਗੁਰੂ) ਨਾਨਕ ਦੇਵ ਜੀ ਨੇ ਸੱਚ-ਰੂਪ ਕਿਲ੍ਹਾ ਬਣਾ ਕੇ ਅਤੇ ਪੱਕੀ ਨੀਂਹ ਰੱਖ ਕੇ (ਧਰਮ ਦਾ) ਰਾਜ ਚਲਾਇਆ ਹੈ ।
Nanak established the kingdom; He built the true fortress on the strongest foundations.
ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥
(ਬਾਬਾ) ਲਹਿਣਾ ਜੀ ਦੇ ਸਿਰ ਉਤੇ, ਜੋ ਸਿਫ਼ਤਿ-ਸਾਲਾਹ ਕਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਰਹੇ ਸਨ, ਗੁਰੂ ਨਾਨਕ ਦੇਵ ਜੀ ਨੇ (ਗੁਰਿਆਈ ਦਾ) ਛਤਰ ਧਰਿਆ ।
He installed the royal canopy over Lehna's head; chanting the Lord's Praises, He drank in the Ambrosial Nectar.
ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥
ਗੁਰੂ ਅਕਾਲ ਪੁਰਖ ਦੀ (ਬਖ਼ਸ਼ੀ ਹੋਈ) ਮਤਿ-ਰੂਪ ਤਲਵਾਰ ਨਾਲ, ਜ਼ੋਰ ਨਾਲ ਅਤੇ ਬਲ ਨਾਲ (ਅੰਦਰੋਂ ਪਹਿਲਾ ਜੀਵਨ ਕੱਢ ਕੇ) ਆਤਮਕ ਜ਼ਿੰਦਗੀ ਬਖ਼ਸ਼ ਕੇ।
The Guru implanted the almighty sword of the Teachings to illuminate his soul.
ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥
(ਹੁਣ) ਆਪਣੀ ਸਲਾਮਤੀ ਵਿਚ ਹੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਸਿੱਖ (ਬਾਬਾ ਲਹਣਾ ਜੀ) ਅੱਗੇ ਮੱਥਾ ਟੇਕਿਆ,
The Guru bowed down to His disciple, while Nanak was still alive.
ਸਹਿ ਟਿਕਾ ਦਿਤੋਸੁ ਜੀਵਦੈ ॥੧॥
ਤੇ ਸਤਿਗੁਰੂ ਜੀ ਨੇ ਜਿਊਂਦਿਆਂ ਹੀ (ਗੁਰਿਆਈ ਦਾ) ਤਿਲਕ (ਬਾਬਾ ਲਹਣਾ ਜੀ ਨੂੰ) ਦੇ ਦਿੱਤਾ ।੧।
The King, while still alive, applied the ceremonial mark to his forehead. ||1||