ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥
ਜਿਸ (ਗੁਰੂ ਅੰਗਦ ਦੇਵ ਜੀ) ਨੇ (ਨਿਮ੍ਰਤਾ ਵਿਚ ਰਹਿ ਕੇ ਸਤਿਗੁਰੂ ਦਾ ਹੁਕਮ ਮੰਨਣ ਦੀ ਘਾਲ-ਕਮਾਈ) ਕੀਤੀ, ਉਹ ਮੰਨਣ-ਜੋਗ ਹੋ ਗਿਆ । (ਦੋਹਾਂ ਵਿਚੋਂ) ਕੌਣ ਸੇ੍ਰਸ਼ਟ ਹੈ? ਜਿਵਾਂਹ ਕਿ ਮੁੰਜੀ? (ਮੁੰਜੀ ਹੀ ਚੰਗੀ ਹੈ, ਜੋ ਨੀਵੇਂ ਥਾਂ ਪਲਦੀ ਹੈ । ਇਸੇ ਤਰ੍ਹਾਂ ਜੋ ਨੀਵਾਂ ਰਹਿ ਕੇ ਹੁਕਮ ਮੰਨਦਾ ਹੈ ਉਹ ਆਦਰ ਪਾ ਲੈਂਦਾ ਹੈ) ।
He who did the work, is accepted as Guru; so which is better - the thistle or the rice?
ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥
ਗੁਰੂ ਅੰਗਦ ਸਾਹਿਬ ਧਰਮ ਦਾ ਰਾਜਾ ਹੋ ਗਿਆ ਹੈ, ਧਰਮ ਦਾ ਦੇਵਤਾ ਹੋ ਗਿਆ ਹੈ, ਜੀਵਾਂ ਦੀਆਂ ਅਰਜ਼ੋਈਆਂ ਸੁਣ ਕੇ ਪਰਮਾਤਮਾ ਨਾਲ ਜੋੜਨ ਦਾ ਵਿਚੋਲਾ-ਪਨ ਕਰ ਰਿਹਾ ਹੈ ।
The Righteous Judge of Dharma considered the arguments and made the decision.
ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥
(ਹੁਣ) ਸਤਿਗੁਰੂ (ਅੰਗਦ ਦੇਵ) ਜੋ ਬਚਨ ਬੋਲਦਾ ਹੈ ਅਕਾਲ ਪੁਰਖ ਉਹੀ ਕਰਦਾ ਹੈ, ਉਹੀ ਗੱਲ ਤੁਰਤ ਹੋ ਜਾਂਦੀ ਹੈ ।
Whatever the True Guru says, the True Lord does; it comes to pass instantaneously.
ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥
ਗੁਰੂ ਅੰਗਦ ਦੇਵ (ਜੀ) ਵਡਿਆਈ ਦੀ ਧੁੰਮ ਪੈ ਗਈ ਹੈ, ਸੱਚੇ ਕਰਤਾਰ ਨੇ ਪੱਕੀ ਕਰ ਕੇ ਕਾਇਮ ਕਰ ਦਿੱਤੀ ਹੈ ।
Guru Angad was proclaimed, and the True Creator confirmed it.
ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥
ਸੈਂਕੜੇ ਸੇਵਕਾਂ ਵਾਲਾ ਗੁਰੂ ਨਾਨਕ ਸਰੀਰ ਵਟਾ ਕੇ (ਭਾਵ, ਗੁਰੂ ਅੰਗਦ ਦੇਵ ਜੀ ਦੇ ਸਰੂਪ ਵਿਚ) ਗੱਦੀ ਸੰਭਾਲ ਕੇ ਬੈਠਾ ਹੋਇਆ ਹੈ (ਗੁਰੂ ਅੰਗਦ ਦੇਵ ਜੀ ਦੇ ਅੰਦਰ ਗੁਰੂ ਨਾਨਕ ਸਾਹਿਬ ਵਾਲੀ ਹੀ ਜੋਤਿ ਹੈ, ਕੇਵਲ ਸਰੀਰ ਪਲਟਿਆ ਹੈ) ।
Nanak merely changed his body; He still sits on the throne, with hundreds of branches reaching out.
ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥
ਸੰਗਤਿ (ਗੁਰੂ ਅੰਗਦ ਦੇਵ ਜੀ ਦਾ) ਦਰ (ਮੱਲ ਕੇ) ਪ੍ਰੇਮ ਨਾਲ ਸੇਵਾ ਕਰ ਰਹੀ ਹੈ (ਅਤੇ ਆਪਣੇ ਆਤਮਾ ਨੂੰ ਪਵਿਤ੍ਰ ਕਰ ਰਹੀ ਹੈ, ਜਿਵੇਂ) ਜੰਗਾਲੀ ਹੋਈ ਧਾਤ ਮਸਕਲੇ ਨਾਲ (ਸਾਫ਼) ਹੋ ਜਾਂਦੀ ਹੈ ।
Standing at His door, His followers serve Him; by this service, their rust is scraped off.
ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥
(ਗੁਰੂ ਨਾਨਕ ਦੇ) ਦਰ ਤੇ (ਗੁਰੂ ਅੰਗਦ) ਨਾਮ ਦੀ ਦਾਤਿ ਦਾ ਸੁਆਲੀ ਹੈ । ਅਕਾਲ ਪੁਰਖ ਦਾ ਸੱਚਾ ਨਾਮ ਸਿਮਰਨ ਦੀ ਬਰਕਤਿ ਨਾਲ (ਗੁਰੂ ਅੰਗਦ ਸਾਹਿਬ ਦੇ ਮੂੰਹ ਉਤੇ) ਲਾਲੀ ਬਣੀ ਹੋਈ ਹੈ ।
He is the Dervish - the Saint, at the door of His Lord and Master; He loves the True Name, and the Bani of the Guru's Word.
ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥
ਹੇ ਬਲਵੰਡ! (ਗੁਰੂ ਅੰਗਦ ਦੇਵ ਜੀ ਦੀ ਪਤਨੀ) (ਮਾਤਾ) ਖੀਵੀ ਜੀ (ਭੀ ਆਪਣੇ ਪਤੀ ਵਾਂਗ) ਬੜੇ ਭਲੇ ਹਨ, ਮਾਤਾ ਖੀਵੀ ਜੀ ਦੀ ਛਾਂ ਬਹੁਤ ਪੱਤ੍ਰਾਂ ਵਾਲੀ (ਸੰਘਣੀ) ਹੈ (ਭਾਵ, ਮਾਤਾ ਖੀਵੀ ਜੀ ਦੇ ਪਾਸ ਬੈਠਿਆਂ ਭੀ ਹਿਰਦੇ ਵਿਚ ਸ਼ਾਂਤੀ-ਠੰਢ ਪੈਦਾ ਹੁੰਦੀ ਹੈ) ।
Balwand says that Khivi, the Guru's wife, is a noble woman, who gives soothing, leafy shade to all.
ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥
(ਜਿਵੇਂ ਗੁਰੂ ਅੰਗਦ ਦੇਵ ਜੀ ਦੇ ਸਤਸੰਗ-ਰੂਪ) ਲੰਗਰ ਵਿਚ (ਨਾਮ ਦੀ) ਦੌਲਤ ਵੰਡੀ ਜਾ ਰਹੀ ਹੈ, ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਵੰਡਿਆ ਜਾ ਰਿਹਾ ਹੈ (ਤਿਵੇਂ ਮਾਤਾ ਖੀਵੀ ਜੀ ਦੀ ਸੇਵਾ ਸਦਕਾ ਲੰਗਰ ਵਿਚ ਸਭ ਨੂੰ) ਘਿਉ ਵਾਲੀ ਖੀਰ ਵੰਡੀ ਜਾ ਰਹੀ ਹੈ ।
She distributes the bounty of the Guru's Langar; the kheer - the rice pudding and ghee, is like sweet ambrosia.
ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥
(ਗੁਰੂ ਅੰਗਦ ਦੇਵ ਜੀ ਦੇ ਦਰ ਤੇ ਆ ਕੇ) ਗੁਰਸਿੱਖਾਂ ਦੇ ਮੱਥੇ ਤਾਂ ਖਿੜੇ ਹੋਏ ਹਨ, ਪਰ ਗੁਰੂ ਵਲੋਂ ਬੇਮੁਖਾਂ ਦੇ ਮੰੂਹ (ਈਰਖਾ ਦੇ ਕਾਰਨ) ਪੀਲੇ ਪੈਂਦੇ ਹਨ ।
The faces of the Guru's Sikhs are radiant and bright; the self-willed manmukhs are pale, like straw.
ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥
ਮਾਤਾ ਖੀਵੀ ਜੀ ਦਾ ਉਹ ਪਤੀ (ਗੁਰੂ ਅੰਗਦ ਦੇਵ ਐਸਾ ਸੀ) ਜਿਸ ਨੇ (ਸਾਰੀ) ਧਰਤੀ (ਦਾ ਭਾਰ) ਚੁੱਕ ਲਿਆ ਹੋਇਆ ਸੀ ।
The Master gave His approval, when Angad exerted Himself heroically.
ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥
ਜਦੋਂ (ਗੁਰੂ ਅੰਗਦ ਦੇਵ ਜੀ ਨੇ) ਮਰਦਾਂ ਵਾਲੀ ਘਾਲ ਘਾਲੀ ਤਾਂ ਉਹ ਆਪਣੇ ਸਤਿਗੁਰੂ (ਗੁਰੂ ਨਾਨਕ) ਦੇ ਦਰ ਤੇ ਕਬੂਲ ਹੋਏ ।੩।
Such is the Husband of mother Khivi; He sustains the world. ||3||