ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥
ਦੁਨੀਆ ਆਖਦੀ ਹੈ ਜਗਤ ਦੇ ਨਾਥ ਗੁਰੂ ਨਾਨਕ ਨੇ ਹੱਦ ਦਾ ਉੱਚਾ ਬਚਨ ਬੋਲਿਆ ਹੈ
It is as if the Guru made the Ganges flow in the opposite direction, and the world wonders: what has he done?
 
ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥
ਉਸ ਨੇ ਹੋਰ ਪਾਸੇ ਵਲੋਂ ਹੀ ਗੰਗਾ ਚਲਾ ਦਿੱਤੀ ਹੈ । ਇਹ ਉਸ ਨੇ ਕੀਹ ਕੀਤਾ ਹੈ?
Nanak, the Lord, the Lord of the World, spoke the words out loud.
 
ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥
ਉਸ (ਗੁਰੂ ਨਾਨਕ) ਨੇ ਉੱਚੀ ਸੁਰਤਿ ਨੂੰ ਮਧਾਣੀ ਬਣਾ ਕੇ, (ਮਨ-ਰੂਪ) ਬਾਸਕ ਨਾਗ ਨੂੰ ਨੇਤੇ੍ਰ ਵਿਚ ਪਾ ਕੇ (ਭਾਵ, ਮਨ ਨੂੰ ਕਾਬੂ ਕਰ ਕੇ) ‘ਸ਼ਬਦ’ ਵਿਚ ਰੇੜਕਾ ਪਾਇਆ (ਭਾਵ, ‘ਸ਼ਬਦ’ ਨੂੰ ਵਿਚਾਰਿਆ; ਇਸ ਤਰ੍ਹਾਂ) ਉਸ (ਗੁਰੂ ਨਾਨਕ) ਨੇ (ਇਸ ‘ਸ਼ਬਦ’-ਸਮੁੰਦਰ ਵਿਚੋਂ ‘ਰੱਬੀ ਗੁਣ’-ਰੂਪ)
Making the mountain his churning stick, and the snake-king his churning string, He has churned the Word of the Shabad.
 
ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥
ਚੌਦਾਂ ਰਤਨ (ਜਿਵੇਂ ਸਮੁੰਦਰ ਵਿਚੋਂ ਦੇਵਤਿਆਂ ਨੇ ਚੌਦਾਂ ਰਤਨ ਕੱਢੇ ਸਨ) ਕੱਢੇ ਤੇ (ਇਹ ਉੱਦਮ ਕਰ ਕੇ) ਸੰਸਾਰ ਨੂੰ ਸੋਹਣਾ ਬਣਾ ਦਿੱਤਾ ।
From it, He extracted the fourteen jewels, and illuminated the world.
 
ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥
ਉਸ (ਗੁਰੂ ਨਾਨਕ) ਨੇ ਐਸੀ ਸਮਰੱਥਾ ਵਿਖਾਈ ਕਿ (ਪਹਿਲਾਂ ਬਾਬਾ ਲਹਣਾ ਜੀ ਦਾ ਮਨ) ਜਿੱਤ ਕੇ ਇਤਨੀ ਉੱਚੀ ਆਤਮਾ ਨੂੰ ਪਰਖਿਆ,
He revealed such creative power, and touched such greatness.
 
ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥
(ਫਿਰ) ਬਾਬਾ ਲਹਣਾ ਜੀ ਦੇ ਸਿਰ ਉਤੇ (ਗੁਰਿਆਈ ਦਾ) ਛਤਰ ਧਰਿਆ ਤੇ (ਉਹਨਾਂ ਦੀ) ਸੋਭਾ ਅਸਮਾਨ ਤਕ ਅਪੜਾਈ ।
He raised the royal canopy to wave over the head of Lehna, and raised His glory to the skies.
 
ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥
(ਗੁਰੂ ਨਾਨਕ ਸਾਹਿਬ ਦੀ) ਆਤਮਾ (ਬਾਬਾ ਲਹਣਾ ਜੀ ਦੀ) ਆਤਮਾ ਵਿਚ ਇਉਂ ਮਿਲ ਗਈ ਕਿ ਗੁਰੂ ਨਾਨਕ ਨੇ ਆਪਣੇ ਆਪ ਨੂੰ ਆਪਣੇ ‘ਆਪੇ’ (ਬਾਬਾ ਲਹਣਾ ਜੀ) ਨਾਲ ਸਾਂਵਾਂ ਕਰ ਲਿਆ ।
His Light merged into the Light, and He blended Him into Himself.
 
ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥
ਹੇ ਸਾਰੀ ਸੰਗਤਿ! ਵੇਖੋ, ਜੋ ਉਸ (ਗੁਰੂ ਨਾਨਕ) ਨੇ ਕੀਤਾ, ਆਪਣੇ ਸਿੱਖਾਂ ਤੇ ਪੁਤ੍ਰਾਂ ਨੂੰ ਪਰਖ ਕੇ ਜਦੋਂ ਉਸ ਨੇ ਸੁਧਾਈ ਕੀਤੀ
Guru Nanak tested His Sikhs and His sons, and everyone saw what happened.
 
ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥
ਤਾਂ ਉਸ ਨੇ (ਆਪਣੇ ਥਾਂ ਲਈ ਬਾਬਾ) ਲਹਣਾ (ਜੀ ਨੂੰ) ਚੁਣਿਆ ।੪।
When Lehna alone was found to be pure, then He was set on the throne. ||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by