ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥
ਫਿਰ (ਜਦੋਂ ਬਾਬਾ ਲਹਣਾ ਜੀ ਨੂੰ ਗੁਰਿਆਈ ਮਿਲੀ ਤਾਂ) ਬਾਬਾ ਫੇਰੂ ਜੀ ਦੇ ਪੁਤ੍ਰ ਸਤਿਗੁਰੂ ਨੇ ਖਡੂਰ ਦੀ ਰੌਣਕ ਵਧਾਈ (ਭਾਵ, ਕਰਤਾਰਪੁਰ ਤੋਂ ਖਡੂਰ ਆ ਟਿਕੇ) ।
Then, the True Guru, the son of Pheru, came to dwell at Khadoor.
 
ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥
(ਹੇ ਸਤਿਗੁਰੂ!) ਹੋਰ ਜਗਤ ਤਾਂ ਬਹੁਤ ਅਹੰਕਾਰ ਕਰਦਾ ਹੈ, ਪਰ ਤੇਰੇ ਪਾਸ ਜਪ ਤਪ ਸੰਜਮ (ਆਦਿਕ ਦੀ ਬਰਕਤਿ ਹੋਣ ਕਰ ਕੇ ਤੰੂ ਪਹਿਲੇ ਵਾਂਗ ਗਰੀਬੀ ਸੁਭਾਵ ਵਿਚ ਹੀ) ਰਿਹਾ ।
Meditation, austerities and self-discipline rest with You, while the others are filled with excessive pride.
 
ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥
ਜਿਵੇਂ ਪਾਣੀ ਨੂੰ ਬੂਰ ਖ਼ਰਾਬ ਕਰਦਾ ਹੈ ਤਿਵੇਂ ਮਨੁੱਖਾਂ ਨੂੰ ਲੱਬ ਤਬਾਹ ਕਰਦਾ ਹੈ,
Greed ruins mankind, like the green algae in the water.
 
ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥
(ਪਰ) ਗੁਰੂ (ਨਾਨਕ) ਦੀ ਦਰਗਾਹ ਵਿਚ (‘ਨਾਮ’ ਦੀ) ਵਰਖਾ ਹੋਣ ਕਰ ਕੇ (ਹੇ ਗੁਰੂ ਅੰਗਦ! ਤੇਰੇ ਉਤੇ) ਰੱਬੀ ਨੂਰ (ਡਲ੍ਹਕਾਂ ਮਾਰ ਰਿਹਾ) ਹੈ ।
In the Guru's Court, the Divine Light shines in its creative power.
 
ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥
ਤੂੰ ਉਹ ਸੀਤਲ ਸਮੁੰਦਰ ਹੈਂ ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ ।
You are the cooling peace, whose depth cannot be found.
 
ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥
ਜੋ (ਜਗਤ ਦੇ) ਨੌਂ ਹੀ ਖ਼ਜ਼ਾਨੇ-ਰੂਪ ਪ੍ਰਭੂ ਦਾ ਨਾਮ-ਖ਼ਜ਼ਾਨਾ ਹੈ, (ਹੇ ਗੁਰੂ!) (ਉਹ ਖ਼ਜ਼ਾਨਾ) ਤੇਰੇ ਹਿਰਦੇ ਵਿਚ ਨਕਾ-ਨਕ ਭਰਿਆ ਹੋਇਆ ਹੈ ।
You are overflowing with the nine treasures, and the treasure of the Naam, the Name of the Lord.
 
ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥
(ਹੇ ਗੁਰੂ ਅੰਗਦ!) ਜੋ ਮਨੁੱਖ ਤੇਰੀ ਨਿੰਦਿਆ ਕਰੇ ਉਹ (ਆਪੇ ਹੀ) ਤਬਾਹ ਹੋ ਜਾਂਦਾ ਹੈ (ਉਹ ਆਪੇ ਹੀ ਆਪਣੀ ਆਤਮਕ ਮੌਤ ਸਹੇੜ ਲੈਂਦਾ ਹੈ);
Whoever slanders You will be totally ruined and destroyed.
 
ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥
ਸੰਸਾਰਕ ਜੀਆਂ ਨੂੰ ਤਾਂ ਨੇੜੇ ਦੇ ਹੀ ਪਦਾਰਥ ਦਿੱਸਦੇ ਹਨ (ਉਹ ਦੁਨੀਆ ਦੀ ਖ਼ਾਤਰ ਨਿੰਦਿਆ ਦਾ ਪਾਪ ਕਰ ਬੈਠਦੇ ਹਨ, ਇਸ ਦਾ ਸਿੱਟਾ ਨਹੀਂ ਜਾਣਦੇ, ਪਰ ਹੇ ਗੁਰੂ!) ਤੈਨੂੰ ਅਗਾਂਹ ਵਾਪਰਨ ਵਾਲਾ ਹਾਲ ਭੀ ਸੁੱਝਦਾ ਹੈ ।
People of the world can see only what is near at hand, but You can see far beyond.
 
ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥
(ਹੇ ਭਾਈ!) ਫਿਰ ਬਾਬਾ ਫੇਰੂ ਜੀ ਦੇ ਪੁਤ੍ਰ ਸਤਿਗੁਰੂ (ਅੰਗਦ ਦੇਵ ਜੀ) ਨੇ ਖਡੂਰ ਨੂੰ ਭਾਗ ਲਾਇਆ ।੫।
Then the True Guru, the son of Pheru, came to dwell at Khadoor. ||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by