ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਗੁਰੂ ਰਾਮਦਾਸ ਧੰਨ ਹੈ ਧੰਨ ਹੈ! ਜਿਸ ਅਕਾਲ ਪੁਰਖ ਨੇ (ਗੁਰੂ ਰਾਮਦਾਸ ਨੂੰ) ਪੈਦਾ ਕੀਤਾ ਉਸੇ ਨੇ ਉਸ ਨੂੰ ਸੋਹਣਾ ਭੀ ਬਣਾਇਆ ।
Blessed, blessed is Guru Raam Daas; He who created You, has also exalted You.
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
ਇਹ ਇਕ ਮੁਕੰਮਲ ਕਰਾਮਾਤਿ ਹੋਈ ਹੈ ਕਿ ਸਿਰਜਣਹਾਰ ਨੇ ਖ਼ੁਦ (ਆਪਣੇ ਆਪ ਨੂੰ ਉਸ ਵਿਚ) ਟਿਕਾਇਆ ਹੈ ।
Perfect is Your miracle; the Creator Lord Himself has installed You on the throne.
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥
ਸਭ ਸਿੱਖਾਂ ਨੇ ਤੇ ਸੰਗਤਾਂ ਨੇ ਉਸ ਨੂੰ ਅਕਾਲ ਪੁਰਖ ਦਾ ਰੂਪ ਜਾਣ ਕੇ ਬੰਦਨਾ ਕੀਤੀ ਹੈ ।
The Sikhs and all the Congregation recognize You as the Supreme Lord God, and bow down to You.
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥
(ਹੇ ਗੁਰੂ ਰਾਮਦਾਸ!) ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੈਨੂੰ ਤੋਲਿਆ ਨਹੀਂ ਜਾ ਸਕਦਾ (ਭਾਵ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ;
You are unchanging, unfathomable and immeasurable; You have no end or limitation.
ਜਿਨ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥
(ਹੇ ਗੁਰੂ ਰਾਮਦਾਸ!) ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੈਨੂੰ ਤੋਲਿਆ ਨਹੀਂ ਜਾ ਸਕਦਾ (ਭਾਵ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ; ਤੂੰ ਇਕ ਐਸਾ ਸਮੁੰਦਰ ਹੈਂ ਜਿਸ ਦੀ) ਹਾਥ ਨਹੀਂ ਪੈ ਸਕਦੀ, ਪਾਰਲੇ ਤੇ ਉਰਲੇ ਬੰਨੇ ਦਾ ਅੰਤ ਨਹੀਂ ਪੈ ਸਕਦਾ ।
Those who serve You with love - You carry them across.
ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥
ਜਿਨ੍ਹਾਂ ਬੰਦਿਆਂ ਨੇ ਪਿਆਰ ਨਾਲ ਤੇਰਾ ਹੁਕਮ ਮੰਨਿਆ ਹੈ ਤੂੰ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ਹੈ,
Greed, envy, sexual desire, anger and emotional attachment - You have beaten them and driven them out.
ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥
ਉਹਨਾਂ ਦੇ ਅੰਦਰੋਂ ਤੂੰ ਲੱਬ, ਲੋਭ, ਕਾਮ, ਕੋ੍ਰਧ, ਮੋਹ ਤੇ ਹੋਰ ਸਾਰੇ ਵਿਕਾਰ ਮਾਰ ਕੇ ਕੱਢ ਦਿੱਤੇ ਹਨ ।(ਹੇ ਗੁਰੂ ਰਾਮਦਾਸ!) ਮੈਂ ਸਦਕੇ ਹਾਂ ਉਸ ਥਾਂ ਤੋਂ ਜਿਥੇ ਤੂੰ ਵੱਸਿਆ । ਤੇਰੀ ਸੰਗਤਿ ਸਦਾ ਅਟੱਲ ਹੈ ।
Blessed is Your place, and True is Your magnificent glory.
ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥
(ਹੇ ਗੁਰੂ ਰਾਮਦਾਸ ਜੀ!) ਤੂੰ ਹੀ ਗੁਰੂ ਨਾਨਕ ਹੈਂ, ਤੂੰ ਹੀ ਬਾਬਾ ਲਹਣਾ ਹੈਂ, ਮੈਂ ਤੈਨੂੰ ਹੀ ਗੁਰੂ ਅਮਰਦਾਸ ਸਮਝਿਆ ਹੈ ।
You are Nanak, You are Angad, and You are Amar Daas; so do I recognize You.
ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥
(ਜਿਸ ਕਿਸੇ ਨੇ) ਗੁਰੂ (ਰਾਮਦਾਸ) ਦਾ ਦੀਦਾਰ ਕੀਤਾ ਹੈ ਉਸੇ ਦਾ ਮਨ ਤਦੋਂ ਟਿਕਾਣੇ ਆ ਗਿਆ ਹੈ ।੭।
When I saw the Guru, then my mind was comforted and consoled. ||7||