ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥
ਚਾਰੇ ਗੁਰੂ ਆਪੋ ਆਪਣੇ ਸਮੇ ਰੌਸ਼ਨ ਹੋਏ ਹਨ, ਅਕਾਲ ਪੁਰਖ ਆਪ ਹੀ (ਉਹਨਾਂ ਵਿਚ) ਪਰਗਟ ਹੋਇਆ ।
The four Gurus enlightened the four ages; the Lord Himself assumed the fifth form.
ਆਪੀਨ੍ਹੈ ਆਪੁ ਸਾਜਿਓਨੁ ਆਪੇ ਹੀ ਥੰਮ੍ਹਿ ਖਲੋਆ ॥
ਅਕਾਲ ਪੁਰਖ ਨੇ ਆਪ ਹੀ ਆਪਣੇ ਆਪ ਨੂੰ (ਸ੍ਰਿਸ਼ਟੀ ਦੇ ਰੂਪ ਵਿਚ) ਜ਼ਾਹਰ ਕੀਤਾ ਤੇ ਆਪ ਹੀ (ਗੁਰੂ-ਰੂਪ ਹੋ ਕੇ) ਸ੍ਰਿਸ਼ਟੀ ਨੂੰ ਸਹਾਰਾ ਦੇ ਰਿਹਾ ਹੈ ।
He created Himself, and He Himself is the supporting pillar.
ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥
(ਜੀਵਾਂ ਦੀ ਅਗਵਾਈ ਲਈ, ਪੂਰਨੇ ਪਾਣ ਲਈ) ਪ੍ਰਭੂ ਆਪ ਹੀ ਪੱਟੀ ਹੈ ਆਪ ਹੀ ਕਲਮ ਹੈ ਤੇ (ਗੁਰੂ-ਰੂਪ ਹੋ ਕੇ) ਆਪ ਹੀ ਪੂਰਨੇ ਲਿਖਣ ਵਾਲਾ ਹੈ ।
He Himself is the paper, He Himself is the pen, and He Himself is the writer.
ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥
ਸਾਰੀ ਸ੍ਰਿਸ਼ਟੀ ਤਾਂ ਜਨਮ ਮਰਨ ਦੇ ਗੇੜ ਵਿਚ ਹੈ, ਪਰ ਪ੍ਰਭੂ ਆਪ (ਸਦਾ) ਨਵਾਂ ਹੈ ਤੇ ਨਿਰੋਆ ਹੈ (ਭਾਵ, ਹਰ ਨਵੇਂ ਰੰਗ ਵਿਚ ਹੀ ਹੈ ਤੇ ਨਿਰਲੇਪ ਭੀ ਹੈ) ।
All His followers come and go; He alone is fresh and new.
ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥
(ਉਸ ਨਵੇਂ ਨਿਰੋਏ ਪ੍ਰਭੂ ਦੇ ਬਖ਼ਸ਼ੇ) ਤਖ਼ਤ ਉੱਤੇ (ਜਿਸ ਉੱਤੇ ਪਹਿਲੇ ਚਾਰੇ ਗੁਰੂ ਆਪੋ ਆਪਣੇ ਸਮੇ ਰੌਸ਼ਨ ਹੋਏ ਸਨ, ਹੁਣ) ਗੁਰੂ ਅਰਜਨ ਬੈਠਾ ਹੋਇਆ ਹੈ, ਸਤਿਗੁਰੂ ਦਾ ਚੰਦੋਆ ਚਮਕ ਰਿਹਾ ਹੈ, (ਭਾਵ, ਸਤਿਗੁਰੂ ਅਰਜਨ ਸਾਹਿਬ ਦਾ ਤੇਜ-ਪ੍ਰਤਾਪ ਸਾਰੇ ਪਸਰ ਰਿਹਾ ਹੈ) ।
Guru Arjun sits on the throne; the royal canopy waves over the True Guru.
ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥
ਸੂਰਜ ਉੱਗਣ ਤੋਂ (ਡੁੱਬਣ ਤਕ) ਅਤੇ ਡੁੱਬਣ ਤੋਂ (ਚੜ੍ਹਨ ਤਕ) ਚਹੁੰ ਚੱਕਾਂ ਵਿਚ ਇਸ (ਗੁਰੂ ਅਰਜਨ) ਨੇ ਚਾਨਣ ਕਰ ਦਿੱਤਾ ਹੈ ।
From east to west, He illuminates the four directions.
ਜਿਨ੍ਹੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਜਿਨ੍ਹਾਂ ਬੰਦਿਆਂ ਨੇ ਗੁਰੂ ਦਾ ਹੁਕਮ ਨਾਹ ਮੰਨਿਆ ਉਹਨਾਂ ਨੂੰ ਮਰੀ ਪੈ ਗਈ, (ਭਾਵ, ਉਹ ਆਤਮਕ ਮੌਤੇ ਮਰ ਗਏ) ।
Those self-willed manmukhs who do not serve the Guru die in shame.
ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥
ਗੁਰੂ ਅਰਜਨ ਦੀ (ਦਿਨ-) ਦੂਣੀ ਤੇ ਰਾਤ ਚਾਰ-ਗੁਣੀ ਬਜ਼ੁਰਗੀ ਵਧ ਰਹੀ ਹੈ; (ਸ੍ਰਿਸ਼ਟੀ ਨੂੰ) ਗੁਰੂ, ਸੱਚੇ ਪ੍ਰਭੂ ਦੀ ਸੱਚੀ ਸੁਗ਼ਾਤ ਹੈ ।
Your miracles increase two-fold, even four-fold; this is the True Lord's true blessing.
ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥
ਚਾਰੇ ਗੁਰੂ ਆਪੋ ਆਪਣੇ ਸਮੇ ਵਿਚ ਰੌਸ਼ਨ ਹੋਏ, ਅਕਾਲ ਪੁਰਖ (ਉਹਨਾਂ ਵਿਚ) ਪਰਗਟ ਹੋਇਆ ।੮।੧।
The four Gurus enlightened the four ages; the Lord Himself assumed the fifth form. ||8||1||