ਰਾਮਕਲੀ ਬਾਣੀ ਭਗਤਾ ਕੀ ॥
Raamkalee, The Word Of The Devotees.
ਕਬੀਰ ਜੀਉ
Kabeer Jee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥
ਹੇ ਭਾਈ! ਮੈਂ ਸਿਆਣੇ ਸਰੀਰ ਨੂੰ ਮੱਟੀ ਬਣਾਇਆ ਹੈ, ਤੇ ਇਸ ਵਿਚ (ਨਾਮ-ਅੰਮ੍ਰਿਤ-ਰੂਪ ਸ਼ਰਾਬ ਤਿਆਰ ਕਰਨ ਲਈ) ਖ਼ਮੀਰ ਦੀ ਸਮਗ੍ਰੀ ਇਕੱਠੀ ਕਰ ਰਿਹਾ ਹਾਂ—ਸਤਿਗੁਰੂ ਦੇ ਸ਼ਬਦ ਨੂੰ ਮੈਂ ਗੁੜ ਬਣਾਇਆ ਹੈ,
Make your body the vat, and mix in the yeast. Let the Word of the Guru's Shabad be the molasses.
ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥
ਤ੍ਰਿਸ਼ਨਾ, ਕਾਮ, ਕ੍ਰੋਧ, ਹੰਕਾਰ ਤੇ ਈਰਖਾ ਨੂੰ ਕੱਟ ਕੱਟ ਕੇ ਸੱਕ (ਟੱੁਕ ਟੁੱਕ ਕੇ ਉਸ ਗੁੜ ਵਿਚ) ਰਲਾ ਦਿੱਤਾ ਹੈ ।੧।
Cut up desire, sexuality, anger, pride and envy, and let them be the fermenting bark. ||1||
ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥
ਹੇ ਭਾਈ! ਕੀ ਮੈਨੂੰ ਕੋਈ ਐਸਾ ਸੰਤ ਮਿਲ ਪਵੇਗਾ (ਭਾਵ, ਮੇਰਾ ਮਨ ਲੋਚਦਾ ਹੈ ਕਿ ਮੈਨੂੰ ਕੋਈ ਐਸਾ ਸੰਤ ਮਿਲ ਪਏ) ਜੋ ਆਪ ਅਡੋਲ ਅਵਸਥਾ ਵਿਚ ਟਿਕਿਆ ਹੋਇਆ ਹੋਵੇ, ਸੁਖ ਵਿਚ ਟਿਕਿਆ ਹੋਵੇ?
Is there any Saint, with intuitive peace and poise deep within, unto whom I might offer my meditation and austerities as payment?
ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥
ਜੇ ਕੋਈ ਅਜਿਹਾ ਸਾਕੀ (-ਸੰਤ) ਮੈਨੂੰ (ਨਾਮ-ਅੰਮ੍ਰਿਤ-ਰੂਪ) ਨਸ਼ਾ ਪਿਲਾਏ, ਤਾਂ ਮੈਂ ਉਸ ਅੰਮ੍ਰਿਤ ਦੀ ਇਕ ਬੰੂਦ ਦੇ ਬਦਲੇ ਆਪਣਾ ਤਨ ਮਨ ਉਸ ਦੇ ਹਵਾਲੇ ਕਰ ਦਿਆਂ, ਮੈਂ (ਜੋਗੀਆਂ ਤੇ ਪੰਡਿਤਾਂ ਦੇ ਦੱਸੇ ਹੋਏ) ਜਪ ਤੇ ਤਪ ਉਸ ਸੰਤ ਨੂੰ ਦਲਾਲੀ ਵਜੋਂ ਦੇ ਦਿਆਂ ।੧।ਰਹਾਉ।
I dedicate my body and mind to whoever gives me even a drop of this wine from such a vat. ||1||Pause||
ਭਵਨ ਚਤੁਰ ਦਸ ਭਾਠੀ ਕੀਨ੍ਹੀ ਬ੍ਰਹਮ ਅਗਨਿ ਤਨਿ ਜਾਰੀ ਰੇ ॥
ਚੌਦਾਂ ਭਵਨਾਂ ਨੂੰ ਮੈਂ ਭੱਠੀ ਬਣਾਇਆ ਹੈ, ਆਪਣੇ ਸਰੀਰ ਵਿਚ ਰੱਬੀ-ਜੋਤਿ ਰੂਪ ਅੱਗ ਬਾਲੀ ਹੈ (ਭਾਵ, ਸਾਰੇ ਜਗਤ ਦੇ ਮੋਹ ਨੂੰ ਮੈਂ ਸਰੀਰ ਵਿਚ ਦੀ ਬ੍ਰਹਮ-ਅਗਨੀ ਨਾਲ ਸਾੜ ਦਿੱਤਾ ਹੈ) ।
I have made the fourteen worlds the furnace, and I have burnt my body with the fire of God.
ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥
ਹੇ ਭਾਈ! ਮੇਰੀ ਲਿਵ ਅਡੋਲ ਅਵਸਥਾ ਵਿਚ ਲੱਗ ਗਈ ਹੈ, ਇਹ ਮੈਂ ਉਸ ਨਾਲ ਦਾ ਡੱਟ ਬਣਾਇਆ ਹੈ (ਜਿਸ ਵਿਚੋਂ ਦੀ ਸ਼ਰਾਬ ਨਿਕਲਦੀ ਹੈ) । ਮੇਰੇ ਮਨ ਦੀ ਸੁਖ-ਅਵਸਥਾ ਉਸ ਨਾਲ ਤੇ ਪੋਚਾ ਦੇ ਰਹੀ ਹੈ (ਜਿਉਂ ਜਿਉਂ ਮੇਰਾ ਮਨ ਅਡੋਲ ਹੁੰਦਾ ਹੈ, ਸੁਖ-ਅਵਸਥਾ ਵਿਚ ਅੱਪੜਦਾ ਹੈ, ਤਿਉਂ ਤਿਉਂ ਮੇਰੇ ਅੰਦਰ ਨਾਮ-ਅੰਮ੍ਰਿਤ ਦਾ ਪ੍ਰਵਾਹ ਚੱਲਦਾ ਹੈ) ।੨।
My mudra - my hand-gesture, is the pipe; tuning into the celestial sound current within, the Shushmanaa - the central spinal channel, is my cooling pad. ||2||
ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥
ਇਸ ਨਾਮ-ਅੰਮ੍ਰਿਤ ਦੇ ਬਦਲੇ ਮੈਂ (ਪੰਡਿਤਾਂ ਤੇ ਜੋਗੀਆਂ ਦੇ ਦੱਸੇ ਹੋਏ) ਤੀਰਥ ਇਸ਼ਨਾਨ, ਵਰਤ, ਨੇਮ, ਸੁੱਚ, ਸੰਜਮ, ਪ੍ਰਾਣਾਯਾਮ ਵਿਚ ਸੁਆਸ ਚਾੜ੍ਹਨੇ ਤੇ ਉਤਾਰਨੇ—ਇਹ ਸਭ ਕੁਝ ਗਿਰਵੀ ਰੱਖ ਦਿੱਤੇ ਹਨ ।
Pilgrimages, fasting, vows, purifications, self-discipline, austerities and breath control through the sun and moon channels - all these I pledge.
ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥
ਹੇ ਭਾਈ! ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਆਪਣੀ ਸੁਰਤ ਨੂੰ ਮੈਂ ਪਿਆਲਾ ਬਣਾ ਲਿਆ ਹੈ ਤੇ (ਨਾਮ-) ਅੰਮ੍ਰਿਤ ਪੀ ਰਿਹਾ ਹਾਂ । ਇਹ ਨਾਮ-ਅੰਮ੍ਰਿਤ ਸਭ ਰਸਾਂ ਤੋਂ ਸ੍ਰੇਸ਼ਟ ਰਸ ਹੈ ।੩।
My focused consciousness is the cup, and the Ambrosial Nectar is the pure juice. I drink in the supreme, sublime essence of this juice. ||3||
ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥
(ਹੁਣ ਮੇਰੇ ਅੰਦਰ ਨਾਮ-ਅੰਮ੍ਰਿਤ ਦੇ) ਚਸ਼ਮੇ ਦੀ ਬੜੀ ਸਾਫ਼ ਧਾਰ ਪੈ ਰਹੀ ਹੈ । ਮੇਰਾ ਮਨ, ਹੇ ਭਾਈ! ਇਸ ਦੇ ਸੁਆਦ ਵਿਚ ਰਤਾ ਹੋਇਆ ਹੈ ।
The pure stream constantly trickles forth, and my mind is intoxicated by this sublime essence.
ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥
ਕਬੀਰ ਜੀ ਆਖਦੇ ਹਨ—ਹੋਰ ਸਾਰੇ ਨਸ਼ੇ ਫੋਕੇ ਹਨ, ਇਕ ਇਹੀ ਸਭ ਤੋਂ ਸੇ੍ਰਸ਼ਟ ਰਸ ਸਦਾ ਕਾਇਮ ਰਹਿਣ ਵਾਲਾ ਹੈ ।੪।੧।
Says Kabeer, all other wines are trivial and tasteless; this is the only true, sublime essence. ||4||1||