ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥
(ਨਾਮ-ਰਸ ਦੀ ਸ਼ਰਾਬ ਕੱਢਣ ਲਈ) ਮੈਂ ਆਤਮ-ਗਿਆਨ ਨੂੰ ਗੁੜ, ਪ੍ਰਭੂ-ਚਰਨਾਂ ਵਿਚ ਜੁੜੀ ਸੁਰਤ ਨੂੰ ਮਹੂਏ ਦੇ ਫੁੱਲ, ਤੇ ਆਪਣੇ ਮਨ ਵਿਚ ਟਿਕਾਏ ਹੋਏ ਪ੍ਰਭੂ ਦੇ ਭਉ ਨੂੰ ਭੱਠੀ ਬਣਾਇਆ ਹੈ ।
Make spiritual wisdom the molasses, meditation the flowers, and the Fear of God the fire enshrined in your mind.
ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥
(ਇਸ ਗਿਆਨ-ਧਿਆਨ ਤੇ ਭਉ ਤੋਂ ਉਪਜਿਆ ਨਾਮ-ਰਸ ਪੀ ਕੇ, ਮੇਰਾ ਮਨ) ਅਡੋਲ ਅਵਸਥਾ ਵਿਚ ਲੀਨ ਹੋ ਗਿਆ ਹੈ (ਜਿਵੇਂ ਜੋਗੀ ਸ਼ਰਾਬ ਪੀ ਕੇ ਆਪਣੇ ਪ੍ਰਾਣ) ਸੁਖਮਨ ਨਾੜੀ ਵਿਚ ਟਿਕਾਉਂਦਾ ਹੈ । ਹੁਣ ਮੇਰਾ ਮਨ ਨਾਮ-ਰਸ ਨੂੰ ਪੀਣ-ਜੋਗਾ ਹੋ ਕੇ ਪੀ ਰਿਹਾ
The Shushmanaa, the central spinal channel, is intuitively balanced, and the drinker drinks in this wine. ||1||
ਅਉਧੂ ਮੇਰਾ ਮਨੁ ਮਤਵਾਰਾ ॥
ਹੇ ਜੋਗੀ! ਮੇਰਾ (ਭੀ) ਮਨ ਮਸਤ ਹੋਇਆ ਹੋਇਆ ਹੈ, ਮੈਨੂੰ (ਉੱਚੀ ਆਤਮਕ ਅਵਸਥਾ ਦੀ) ਮਸਤੀ ਚੜ੍ਹੀ ਹੋਈ ਹੈ ।
O hermit Yogi, my mind is intoxicated.
ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥
(ਪਰ) ਮੈਂ ਮਸਤ ਕਰਨ ਵਾਲਾ (ਨਾਮ-) ਰਸ ਚੱਖਿਆ ਹੈ, (ਉਸ ਦੀ ਬਰਕਤਿ ਨਾਲ) ਸਾਰੇ ਹੀ ਜਗਤ ਵਿਚ ਮੈਨੂੰ ਉਸੇ ਦੀ ਜੋਤ ਜਗ ਰਹੀ ਦਿੱਸਦੀ ਹੈ ।੧।ਰਹਾਉ।
When that wine rises up, one tastes the sublime essence of this juice, and sees across the three worlds. ||1||Pause||
ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥
ਮਾਇਆ ਦੇ ਮੋਹ ਨੂੰ ਵੱਸ ਵਿਚ ਕਰ ਕੇ ਮੈਂ (ਜੋਗੀ ਵਾਲੀ) ਭੱਠੀ ਤਪਾਈ ਹੈ, ਹੁਣ ਮੈਂ ਵੱਡਾ ਮਹਾਨ ਨਾਮ-ਰਸ ਪੀ ਰਿਹਾ ਹਾਂ ।
Joining the two channels of the breath, I have lit the furnace, and I drink in the supreme, sublime essence.
ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥
ਕਾਮ ਤੇ ਕੋ੍ਰਧ ਦੋਹਾਂ ਨੂੰ ਮੈਂ ਬਾਲਣ ਬਣਾ ਦਿੱਤਾ ਹੈ (ਤੇ, ਉਸ ਭੱਠੀ ਵਿਚ ਸਾੜ ਦਿੱਤਾ ਹੈ, ਭਾਵ, ਮੋਹ ਨੂੰ ਵੱਸ ਕੀਤਿਆਂ ਕਾਮ ਕੋੋ੍ਰਧ ਭੀ ਮੁੱਕ ਗਏ ਹਨ) । ਇਸ ਤਰ੍ਹਾਂ ਸੰਸਾਰ ਵਿਚ ਫਸਣ ਵਾਲੀ ਬਿਰਤੀ ਖ਼ਤਮ ਹੋ ਗਈ ਹੈ ।੨।
I have burnt both sexual desire and anger, and I have been emancipated from the world. ||2||
ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥
(ਪ੍ਰਭੂ ਤਕ) ਪਹੁੰਚ ਵਾਲੇ ਗੁਰੂ ਦੇ ਗਿਆਨ ਦੀ ਬਰਕਤਿ ਨਾਲ ਮੇਰੇ ਅੰਦਰ (ਨਾਮ ਦਾ) ਪਰਕਾਸ਼ ਹੋ ਗਿਆ ਹੈ, ਗੁਰੂ ਤੋਂ ਮੈਨੂੰ (ਉੱਚੀ) ਸਮਝ ਪ੍ਰਾਪਤ ਹੋਈ ਹੈ ।
The light of spiritual wisdom enlightens me; meeting with the Guru, the True Guru, I have obtained this understanding.
ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥
ਪ੍ਰਭੂ ਦਾ ਦਾਸ ਕਬੀਰ ਉਸ ਨਸ਼ੇ ਵਿਚ ਮਸਤ ਹੈ, ਉਸ ਦੀ ਮਸਤੀ ਕਦੇ ਮੁੱਕਣ ਵਾਲੀ ਨਹੀਂ ਹੈ ।੩।੨।
Slave Kabeer is intoxicated with that wine, which never wears off. ||3||2||