ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥
ਹੇ ਪ੍ਰਭੂ! ਤੂੰ (ਹੀ) ਮੇਰਾ ਸਭ ਤੋਂ ਵੱਡਾ ਆਸਰਾ ਹੈਂ । ਮੈਂ ਤੇਰੀ ਹੀ ਓਟ ਫੜੀ ਹੈ (ਕਿਸੇ ਤੀਰਥ ਉੱਤੇ ਵੱਸਣ ਦਾ ਤਕੀਆ ਮੈਂ ਨਹੀਂ ਤੱਕਿਆ) ਤੂੰ ਸਦਾ ਅਡੋਲ ਰਹਿਣ ਵਾਲਾ ਹੈਂ
You are my Sumayr Mountain, O my Lord and Master; I have grasped Your Support.
ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥
(ਤੇਰਾ ਲੜ ਫੜ ਕੇ) ਮੈਂ ਭੀ ਨਹੀਂ ਡੋਲਦਾ, ਕਿਉਂਕਿ ਤੂੰ ਆਪ ਮੇਰੀ ਲਾਜ ਰੱਖ ਲਈ ਹੈ ।੧।
You do not shake, and I do not fall. You have preserved my honor. ||1||
ਅਬ ਤਬ ਜਬ ਕਬ ਤੁਹੀ ਤੁਹੀ ॥
ਹੇ ਪ੍ਰਭੂ! ਸਦਾ ਲਈ ਤੂੰ ਹੀ ਤੂੰ ਹੀ ਮੇਰਾ ਸਹਾਰਾ ਹੈਂ ।
Now and then, here and there, You, only You.
ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥
ਤੇਰੀ ਮਿਹਰ ਨਾਲ ਮੈਂ ਸਦਾ ਹੀ ਸੁਖੀ ਹਾਂ ।੧।ਰਹਾਉ।
By Your Grace, I am forever in peace. ||1||Pause||
ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥
(ਲੋਕ ਆਖਦੇ ਹਨ ਮਗਹਰ ਸਰਾਪੀ ਹੋਈ ਧਰਤੀ ਹੈ, ਪਰ) ਮੈਂ ਤੇਰੇ ਉੱਤੇ ਸ਼ਰਧਾ ਧਾਰ ਕੇ ਮਗਹਰ ਜਾ ਵੱਸਿਆ, (ਤੂੰ ਮਿਹਰ ਕੀਤੀ ਤੇ) ਮੇਰੇ ਸਰੀਰ ਦੀ (ਵਿਕਾਰਾਂ ਦੀ) ਤਪਸ਼ (ਮਗਹਰ ਵਿਚ ਹੀ) ਬੁਝਾ ਦਿੱਤੀ ।
Relying upon You, I can live even in the cursed place of Magahar; You have put out the fire of my body.
ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥
ਮੈਂ, ਹੇ ਪ੍ਰਭੂ! ਤੇਰਾ ਦੀਦਾਰ ਪਹਿਲਾਂ ਮਗਹਰ ਵਿਚ ਰਹਿੰਦਿਆਂ ਹੀ ਕੀਤਾ ਸੀ, ਤੇ ਫੇਰ ਮੈਂ ਕਾਸ਼ੀ ਵਿਚ ਆ ਵੱਸਿਆ ।੨।
First, I obtained the Blessed Vision of Your Darshan in Magahar; then, I came to dwell at Benares. ||2||
ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥
ਜਿਵੇਂ ਕਿਸੇ ਕੰਗਾਲ ਨੂੰ ਧਨ ਮਿਲ ਜਾਏ, (ਤਿਵੇਂ) ਮੈਨੂੰ ਕੰਗਾਲ ਨੂੰ ਤੇਰਾ ਨਾਮ ਧਨ ਮਿਲ ਗਿਆ ਹੈ, (ਉਸ ਦੀ ਬਰਕਤਿ ਨਾਲ) ਮੈਂ ਮਗਹਰ ਤੇ ਕਾਸ਼ੀ ਦੋਹਾਂ ਨੂੰ ਇਕੋ ਜਿਹਾ ਹੀ ਸਮਝਿਆ ਹੈ ।
As is Magahar, so is Benares; I see them as one and the same.
ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥
ਪਰ (ਜਿਨ੍ਹਾਂ ਨੂੰ ਕਾਸ਼ੀ ਤੀਰਥ ਤੇ ਵੱਸਣ ਦਾ ਮਾਣ ਹੈ ਉਹ) ਹੰਕਾਰੀ ਹੰਕਾਰ ਵਿਚ ਦੁੱਖੀ ਹੁੰਦੇ ਹਨ ।੩।
I am poor, but I have obtained this wealth of the Lord; the proud are bursting with pride, and die. ||3||
ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥
ਜੋ ਮਨੁੱਖ ਮਾਣ ਕਰਦਾ ਹੈ (ਮਾਣ ਚਾਹੇ ਕਿਸੇ ਗੱਲ ਦਾ ਹੋਵੇ) ਉਸ ਨੂੰ (ਇਉਂ ਹੁੰਦਾ ਹੈ ਜਿਵੇਂ) ਸੂਲਾਂ ਚੁੱਭਦੀਆਂ ਹਨ । ਕੋਈ ਉਹਨਾਂ ਦੀਆਂ ਇਹ ਸੂਲਾਂ ਪੁੱਟ ਨਹੀਂ ਸਕਦਾ ।
One who takes pride in himself is stuck with thorns; no one can pull them out.
ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥
ਸਾਰੀ ਉਮਰ (ਉਹ ਹੰਕਾਰੀ) ਉਹਨਾਂ ਚੋਭਾਂ ਦੇ ਮਾਰੇ ਵਿਲਕਦੇ ਹਨ, ਮਾਨੋ, ਘੋਰ ਨਰਕ ਵਿਚ ਸੜ ਰਹੇ ਹਨ ।੪।
Here, he cries bitterly, and hereafter, he burns in the most hideous hell. ||4||
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥
(ਇਹ ਲੋਕ ਆਖਦੇ ਹਨ ਕਿ ਕਾਸ਼ੀ ਵਿਚ ਰਹਿਣ ਵਾਲਾ ਸੁਰਗ ਮਾਣਦਾ ਹੈ, ਪਰ) ਨਰਕ ਕੀਹ, ਤੇ, ਵਿਚਾਰਾ ਸੁਰਗ ਕੀਹ? ਸੰਤਾਂ ਨੇ ਦੋਵੇਂ ਹੀ ਰੱਦ ਕਰ ਦਿੱਤੇ ਹਨ;
What is hell, and what is heaven? The Saints reject them both.
ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥
ਕਿਉਂਕਿ ਸੰਤ ਆਪਣੇ ਗੁਰੂ ਦੀ ਕਿਰਪਾ ਨਾਲ (ਨਾਹ ਸੁਰਗ ਤੇ ਨਾਹ ਨਰਕ) ਕਿਸੇ ਦੇ ਭੀ ਮੁਥਾਜ ਨਹੀਂ ਹਨ ।੫।
I have no obligation to either of them, by the Grace of my Guru. ||5||
ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥
(ਆਪਣੇ ਗੁਰੂ ਦੀ ਕਿਰਪਾ ਨਾਲ) ਮੈਂ ਹੁਣ ਉੱਚੇ ਆਤਮਕ ਟਿਕਾਣੇ ਤੇ ਅੱਪੜ ਗਿਆ ਹਾਂ, ਜਿੱਥੇ ਮੈਨੂੰ ਪਰਮਾਤਮਾ ਮਿਲ ਪਿਆ ਹੈ ।
Now, I have mounted to the throne of the Lord; I have met the Lord, the Sustainer of the World.
ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥
ਮੈਂ ਕਬੀਰ ਅਤੇ ਮੇਰਾ ਰਾਮ ਇੱਕ-ਰੂਪ ਹੋ ਗਏ ਹਾਂ, ਕੋਈ ਸਾਡੇ ਵਿਚ ਫ਼ਰਕ ਨਹੀ ਦੱਸ ਸਕਦਾ ।੬।੩।
The Lord and Kabeer have become one. No one can tell them apart. ||6||3||