ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥
ਆਪਣੇ ਇਸ ਸਰੀਰ-ਰੂਪ ਸ਼ਹਿਰ ਦੀ ਰਾਖੀ ਕਰਨ ਲਈ ਮੇਰਾ ਫ਼ਰਜ਼ ਇਹ ਹੈ ਕਿ ਮੈਂ ਭਲੇ ਗੁਣਾਂ ਨੂੰ ਜੀ-ਆਇਆਂ ਆਖਾਂ ਤੇ ਵਿਕਾਰਾਂ ਨੂੰ ਮਾਰ ਕੱਢਾਂ,
I honor and obey the Saints, and punish the wicked; this is my duty as God's police officer.
ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥
ਦਿਨ ਰਾਤ, ਹੇ ਪ੍ਰਭੂ! ਤੇਰੇ ਚਰਨ ਪਰਸਾਂ ਅਤੇ ਆਪਣੇ ਕੇਸਾਂ ਦਾ ਚੌਰ ਤੇਰੇ ਉੱਤੇ ਝੁਲਾਵਾਂ ।੧।
Day and night, I wash Your feet, Lord; I wave my hair as the chauree, to brush away the flies. ||1||
ਹਮ ਕੂਕਰ ਤੇਰੇ ਦਰਬਾਰਿ ॥
ਹੇ ਪ੍ਰਭੂ! ਮੈਂ ਤੇਰੇ ਦਰ ਤੇ (ਬੈਠਾ ਹੋਇਆ ਇਕ) ਕੁੱਤਾ ਹਾਂ,
I am a dog at Your Court, Lord.
ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥
ਤੇ ਮੂੰਹ ਅਗਾਂਹ ਵਧਾ ਕੇ ਭੌਂਕ ਰਿਹਾ ਹਾਂ (ਭਾਵ, ਤੇਰੇ ਦਰ ਤੇ ਮੈਂ ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਿਹਾ ਹਾਂ, ਇਹ ਆਪਣੇ ਸਰੀਰ ਨੂੰ ਵਿਕਾਰ-ਕੁੱਤਿਆਂ ਤੋਂ ਬਚਾਉਣ ਲਈ ਹੈ, ਜਿਵੇਂ ਇਕ ਕੁੱਤਾ ਕਿਸੇ ਪਰਾਈ ਗਲੀ ਦੇ ਕੁੱਤਿਆਂ ਤੋਂ ਆਪਣੇ ਆਪ ਦੀ ਰਾਖੀ ਕਰਨ ਲਈ ਭੌਂਕਦਾ ਹੈ । ਇਹੀ ਗੱਲ ਸਤਿੁਗੁਰੂ ਨਾਨਕ ਦੇਵ ਜੀ ਨੇ ਆਖੀ ਹੈ :ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ।੧।ਰਹਾਉ। {ਬਿਲਾਵਲੁ ਮ: ੧
I open my snout and bark before it. ||1||Pause||
ਪੂਰਬ ਜਨਮ ਹਮ ਤੁਮ੍ਹਰੇ ਸੇਵਕ ਅਬ ਤਉ ਮਿਟਿਆ ਨ ਜਾਈ ॥
ਹੇ ਪ੍ਰਭੂ! ਮੈਂ ਤਾਂ ਪਹਿਲੇ ਜਨਮਾਂ ਵਿਚ ਭੀ ਤੇਰਾ ਹੀ ਸੇਵਕ ਰਿਹਾ ਹਾਂ, ਹੁਣ ਭੀ ਤੇਰੇ ਦਰ ਤੋਂ ਹਟਿਆ ਨਹੀਂ ਜਾ ਸਕਦਾ ।
In my past life, I was Your servant; now, I cannot leave You.
ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥
ਤੇਰੇ ਦਰ ਤੇ ਰਿਹਾਂ (ਮਨੁੱਖ ਦੇ ਅੰਦਰ) ਅਡੋਲ ਅਵਸਥਾ ਦੀ ਰੌ (ਚਲ ਪੈਂਦੀ ਹੈ, ਉਹ ਰੌ) ਮੈਨੂੰ ਭੀ ਪ੍ਰਾਪਤ ਹੋ ਗਈ ਹੈ ।੨।
The celestial sound current resounds at Your Door. Your insignia is stamped upon my forehead. ||2||
ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥
ਜਿਨ੍ਹਾਂ ਦੇ ਮੱਥੇ ਉੱਤੇ ਮਾਲਕ ਦਾ (ਇਹ ਭਗਤੀ ਦਾ) ਨਿਸ਼ਾਨ ਹੁੰਦਾ ਹੈ, ਉਹ ਰਣ-ਭੂਮੀ ਵਿਚ ਲੜ ਮਰਦੇ ਹਨ ।
Those who are branded with Your brand fight bravely in battle; those without Your brand run away.
ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥
ਜੋ ਇਸ ਨਿਸ਼ਾਨ ਤੋਂ ਸੱਖਣੇ ਹਨ ਉਹ (ਟਾਕਰਾ ਪੈਣ ਤੇ) ਭਾਂਜ ਖਾ ਜਾਂਦੇ ਹਨ, (ਭਾਵ,) ਜੋ ਮਨੁੱਖ ਪ੍ਰਭੂ ਦਾ ਭਗਤ ਬਣਦਾ ਹੈ, ਉਹ ਭਗਤੀ ਨਾਲ ਸਾਂਝ ਪਾਂਦਾ ਹੈ ਤੇ ਪ੍ਰਭੂ ਉਸ ਨੂੰ ਆਪਣੇ ਦਰ ਤੇ ਪ੍ਰਵਾਨ ਕਰ ਲੈਂਦਾ ਹੈ ।੩।
One who becomes a Holy person, appreciates the value of devotional worship to the Lord. The Lord places him in His treasury. ||3||
ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥
(ਮਨੁੱਖਾ-ਸਰੀਰ, ਮਾਨੋ, ਇਕ ਨਿੱਕਾ ਜਿਹਾ ਕੋਠਾ ਹੈ, ਇਸ) ਨਿੱਕੇ ਜਿਹੇ ਸੁਹਣੇ ਕੋਠੇ ਵਿਚ (ਦਿਮਾਗ਼ ਇਕ ਹੋਰ) ਨਿੱਕੀ ਜਿਹੀ ਕੋਠੜੀ ਹੈ, ਪਰਮਾਤਮਾ ਦੇ ਨਾਮ ਦੀ ਵਿਚਾਰ ਦੀ ਬਰਕਤਿ ਨਾਲ ਇਹ ਨਿੱਕੀ ਕੋਠੜੀ ਸੁਹਣੀ ਬਣਦੀ ਜਾਂਦੀ ਹੈ ।
In the fortress is the chamber; by contemplative meditation it becomes the supreme chamber.
ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮ੍ਹਾਰਿ ॥੪॥
ਮੈਨੂੰ ਕਬੀਰ ਨੂੰ ਮੇਰੇ ਗੁਰੂ ਨੇ ਨਾਮ-ਵਸਤ ਦਿੱਤੀ (ਤੇ, ਆਖਣ ਲੱਗਾ) ਇਹ ਵਸਤ (ਇਕ ਨਿੱਕੀ ਕੋਠੜੀ ਵਿਚ) ਸਾਂਭ ਕੇ ਰੱਖ ਲੈ ।੪।
The Guru has blessed Kabeer with the commodity, saying, "Take this commodity; cherish it and keep it secure."||4||
ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥
ਮੈਂ ਕਬੀਰ ਨੇ ਇਹ ਨਾਮ-ਵਸਤ ਜਗਤ ਦੇ ਲੋਕਾਂ ਨੂੰ (ਭੀ ਵੰਡ) ਦਿੱਤੀ, ਪਰ ਕਿਸੇ ਭਾਗਾਂ ਵਾਲੇ ਨੇ ਹਾਸਲ ਕੀਤੀ ।
Kabeer gives it to the world, but he alone receives it, upon whose forehead such destiny is recorded.
ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥
ਜਿਸ ਕਿਸੇ ਨੇ ਇਹ ਨਾਮ-ਅੰਮ੍ਰਿਤ ਦਾ ਸੁਆਦ ਚੱਖਿਆ ਹੈ, ਉਹ ਸਦਾ ਵਾਸਤੇ ਭਾਗਾਂ ਵਾਲਾ ਬਣ ਗਿਆ ਹੈ ।੫।੪।
Permanent is the marriage, of one who receives this ambrosial essence. ||5||4||