ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥
ਹੇ ਜੋਗੀ! (ਮਨ ਨੂੰ ਵਿਕਾਰਾਂ ਵਲੋਂ) ਸ਼ਾਂਤੀ (ਦੇਣੀ, ਇਹ ਕੰਨਾਂ ਦੀ) ਮੁੰਦ੍ਰਾ ਬਣਾ, ਅਤੇ (ਪ੍ਰਭੂ ਦੇ ਗੁਣਾਂ ਦੀ) ਵਿਚਾਰ ਨੂੰ ਖੱਪਰ ਬਣਾ ।
Make silence your ear-rings, and compassion your wallet; let meditation be your begging bowl.
ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥੧॥
(ਮੈਂ ਭੀ ਤੇਰੇ ਵਾਂਗ ਇਕ ਜੋਗੀ ਹਾਂ, ਪਰ) ਮੈਂ ਆਪਣੇ ਸਰੀਰ ਨੂੰ ਵਿਕਾਰਾਂ ਵਲੋਂ ਬਚਾਉਂਦਾ ਹਾਂ, ਇਹ ਮੈਂ ਗੋਦੜੀ ਸੀਤੀ ਹੋਈ ਹੈ, ਜੋਗੀ! ਮੈਂ ਪ੍ਰਭੂ ਦੇ ਨਾਮ ਨੂੰ (ਆਪਣੀ ਜਿੰਦ ਦਾ) ਆਸਰਾ ਬਣਾਇਆ ਹੋਇਆ ਹੈ (ਇਹ ਮੇਰਾ ਸੁਆਹ ਦਾ ਬਟੂਆ ਹੈ) ।੧।
Sew this body as your patched coat, and take the Lord's Name as your support. ||1||
ਐਸਾ ਜੋਗੁ ਕਮਾਵਹੁ ਜੋਗੀ ॥
ਹੇ ਜੋਗੀ! ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਸਤਿਗੁਰੂ ਦੇ ਸਨਮੁਖ ਰਹੋ,
Practice such Yoga, O Yogi.
ਜਪ ਤਪ ਸੰਜਮੁ ਗੁਰਮੁਖਿ ਭੋਗੀ ॥੧॥ ਰਹਾਉ ॥
ਗੁਰੂ ਦੇ ਦੱਸੇ ਰਾਹ ਉੱਤੇ ਤੁਰਨਾ ਹੀ ਜਪ ਹੈ, ਇਹੀ ਤਪ ਹੈ, ਤੇ ਇਹੀ ਸੰਜਮ ਹੈ । ਬੱਸ! ਇਹੀ ਜੋਗ-ਅੱਭਿਆਸ ਕਰੋ ।੧।ਰਹਾਉ।
As Gurmukh, enjoy meditation, austerities and self-discipline. ||1||Pause||
ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥
(ਹੇ ਜੋਗੀ!) ਆਪਣੀ ਅਕਲ ਨੂੰ ਮੈਂ (ਉੱਚੇ ਟਿਕਾਣੇ ਪ੍ਰਭੂ-ਚਰਨਾਂ ਵਿਚ) ਚੜ੍ਹਾਈ ਰੱਖਦਾ ਹਾਂ, ਇਹ ਮੈਂ (ਪਿੰਡੇ ਉੱਤੇ) ਸੁਆਹ ਮਲੀ ਹੋਈ ਹੈ; ਮੈਂ ਆਪਣੇ ਮਨ ਦੀ ਸੁਰਤ ਨੂੰ (ਪ੍ਰਭੂ-ਚਰਨਾਂ ਵਿਚ) ਜੋੜਿਆ ਹੈ, ਇਹ ਮੇਰੀ ਸਿੰਙੀ ਹੈ ।
Apply the ashes of wisdom to your body; let your horn be your focused consciousness.
ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥੨॥
ਮਾਇਆ ਵਲੋਂ ਵੈਰਾਗ ਕਰ ਕੇ ਮੈਂ ਭੀ (ਸਾਧੂ ਬਣ ਕੇ) ਫਿਰਦਾ ਹਾਂ, ਪਰ ਮੈਂ ਆਪਣੇ ਹੀ ਸਰੀਰ-ਰੂਪ ਨਗਰ ਵਿਚ ਫਿਰਦਾ ਹਾਂ (ਭਾਵ, ਖੋਜ ਕਰਦਾ ਹਾਂ); ਮੈਂ ਆਪਣੇ ਮਨ ਦੀ ਹੀ ਕਿੰਗ ਵਜਾਉਂਦਾ ਹਾਂ (ਭਾਵ, ਮਨ ਵਿਚ ਪ੍ਰਭੂ ਦੀ ਲਗਨ ਲਾਈ ਰੱਖਦਾ ਹਾਂ) ।੨।
Become detached, and wander through the city of your body; play the harp of your mind. ||2||
ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥
(ਹੇ ਜੋਗੀ!) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਪ੍ਰੋ ਰੱਖੋ, ਇਸ ਤਰ੍ਹਾਂ ਦੀ ਸਮਾਧੀ ਇੱਕ-ਟਕ ਬਣੀ ਰਹਿੰਦੀ ਹੈ ।
Enshrine the five tatvas - the five elements, within your heart; let your deep meditative trance be undisturbed.
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥੩॥੭॥
ਕਬੀਰ ਜੀ ਆਖਦੇ ਹਨ—ਹੇ ਸੰਤ ਜਨੋ । ਸੁਣੋ, (ਪ੍ਰਭੂ-ਚਰਨਾਂ ਵਿਚ ਜੁੜ ਕੇ) ਧਰਮ ਤੇ ਦਇਆ ਦੀ (ਆਪਣੇ) ਮਨ ਵਿਚ ਸੋਹਣੀ ਬਗ਼ੀਚੀ ਬਣਾਓ ।੩।੭।
Says Kabeer, listen, O Saints: make righteousness and compassion your garden. ||3||7||