ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥
ਇਹ ਚੰਦ ਤੇ ਸੂਰਜ ਦੋਵੇਂ ਉਸ ਪਰਮਾਤਮਾ ਦੀ ਜੋਤ ਦਾ (ਬਾਹਰਲਾ ਦਿੱਸਦਾ) ਸਰੂਪ ਹਨ,
The moon and the sun are both the embodiment of light.
ਜੋਤੀ ਅੰਤਰਿ ਬ੍ਰਹਮੁ ਅਨੂਪੁ ॥੧॥
ਹਰੇਕ ਪ੍ਰਕਾਸ਼ ਵਿਚ ਸੁੰਦਰ ਪ੍ਰਭੂ ਆਪ ਵੱਸ ਰਿਹਾ ਹੈ ।੧।
Within their light, is God, the incomparable. ||1||
ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥
ਹੇ ਵਿਚਾਰਵਾਨ ਮਨੁੱਖ! (ਤੂੰ ਤਾਂ ਚੰਦ ਸੂਰਜ ਆਦਿਕ ਨੂਰੀ ਚੀਜ਼ਾਂ ਵੇਖ ਕੇ ਨਿਰਾ ਇਹਨਾਂ ਨੂੰ ਹੀ ਸਲਾਹ ਰਿਹਾ ਹੈਂ,
O spiritual teacher, contemplate God.
ਜੋਤੀ ਅੰਤਰਿ ਧਰਿਆ ਪਸਾਰੁ ॥੧॥ ਰਹਾਉ ॥
ਇਹਨਾਂ ਨੂੰ ਨੂਰ ਦੇਣ ਵਾਲੇ) ਪਰਮਾਤਮਾ (ਦੀ ਵਡਿਆਈ) ਦੀ ਵਿਚਾਰ ਕਰ, ਉਸ ਨੇ ਇਹ ਸਾਰਾ ਸੰਸਾਰ ਆਪਣੇ ਨੂਰ ਵਿਚੋਂ ਪੈਦਾ ਕੀਤਾ ਹੈ ।੧।ਰਹਾਉ।
In this light is contained the expanse of the created universe. ||1||Pause||
ਹੀਰਾ ਦੇਖਿ ਹੀਰੇ ਕਰਉ ਆਦੇਸੁ ॥
ਕਬੀਰ ਜੀ ਆਖਦੇ ਹਨ—ਮੈਂ ਹੀਰੇ (ਆਦਿਕ ਸੁਹਣੇ ਕੀਮਤੀ ਚਮਕਦੇ ਪਦਾਰਥ) ਨੂੰ ਵੇਖ ਕੇ (ਉਸ) ਹੀਰੇ ਨੂੰ ਸਿਰ ਨਿਵਾਉਂਦਾ ਹਾਂ (ਜਿਸ ਨੇ ਇਹਨਾਂ ਨੂੰ ਇਹ ਗੁਣ ਬਖ਼ਸ਼ਿਆ ਹੈ,
Gazing upon the diamond, I humbly salute this diamond.
ਕਹੈ ਕਬੀਰੁ ਨਿਰੰਜਨ ਅਲੇਖੁ ॥੨॥੨॥੧੧॥
ਤੇ ਜੋ ਇਹਨਾਂ ਵਿਚ ਵੱਸਦਾ ਹੋਇਆ ਭੀ) ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ, ਤੇ ਜਿਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ।੨।੨।੧੧।
Says Kabeer, the Immaculate Lord is indescribable. ||2||2||11||