ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥
ਹੇ ਭਾਈ! ਹੇ ਜਗਤ ਦੇ ਲੋਕੋ! ਸੁਚੇਤ ਰਹੋ, ਜਾਗਦੇ ਰਹੋ, ਤੁਸੀ ਤਾਂ (ਆਪਣੇ ਵਲੋਂ) ਜਾਗਦੇ ਹੀ ਲੁੱਟੇ ਜਾ ਰਹੇ ਹੋ; ਵੇਦ ਸ਼ਾਸਤ੍ਰ-ਰੂਪ ਸੁਚੇਤ ਪਹਿਰੇਦਾਰਾਂ ਦੇ ਵੇਖਦਿਆਂ ਹੀ ਤੁਹਾਨੂੰ ਜਮ-ਰਾਜ ਲਈ ਜਾ ਰਿਹਾ ਹੈ
People of the world, remain awake and aware. Even though you are awake, you are being robbed, O Siblings of Destiny.
ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥੧॥ ਰਹਾਉ ॥
(ਭਾਵ, ਸ਼ਾਸਤ੍ਰਾਂ ਦੀ ਰਾਖੀ ਪਹਿਰੇਦਾਰੀ ਵਿਚ ਭੀ ਤੁਸੀ ਅਜਿਹੇ ਕੰਮ ਕਰੀ ਜਾ ਰਹੇ ਹੋ, ਜਿਨ੍ਹਾਂ ਕਰਕੇ ਜਨਮ ਮਰਨ ਦਾ ਗੇੜ ਬਣਿਆ ਪਿਆ ਹੈ) ।੧।ਰਹਾਉ।
While the Vedas stand guard watching, the Messenger of Death carries you away. ||1||Pause||
ਨੀੰਬੁ ਭਇਓ ਆਂਬੁ ਆਂਬੁ ਭਇਓ ਨੀੰਬਾ ਕੇਲਾ ਪਾਕਾ ਝਾਰਿ ॥
(ਸ਼ਾਸਤਰਾਂ ਦੇ ਦੱਸੇ ਕਰਮ-ਕਾਂਡ ਵਿਚ ਫਸੇ) ਮੂਰਖ ਮਤ-ਹੀਣ ਅੰਞਾਣ ਲੋਕਾਂ ਨੂੰ ਨਿੰਮ ਦਾ ਰੁੱਖ ਅੰਬ ਦਿੱਸਦਾ ਹੈ, ਅੰਬ ਦਾ ਬੂਟਾ ਨਿੰਮ ਜਾਪਦਾ ਹੈ;
He thinks that the bitter nimm fruit is a mango, and the mango is a bitter nimm. He imagines the ripe banana on the thorny bush.
ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥੧॥
ਪੱਕਾ ਹੋਇਆ ਕੇਲਾ ਇਹਨਾਂ ਨੂੰ ਝਾੜੀਆਂ ਮਲੂਮ ਹੁੰਦਾ ਹੈ, ਤੇ ਸਿੰਬਲ ਇਹਨਾਂ ਨੂੰ ਨਲੀਏਰ ਦਾ ਪੱਕਾ ਫਲ ਦਿੱਸਦਾ ਹੈ ।੧।
He thinks that the ripe coconut hangs on the barren simmal tree; what a stupid, idiotic fool he is! ||1||
ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੀੰ ਚੁਨਿਓ ਨ ਜਾਈ ॥
ਕਬੀਰ ਜੀ ਆਖਦੇ ਹਨ—ਪਰਮਾਤਮਾ ਨੂੰ ਇਉਂ ਸਮਝੋ ਜਿਵੇਂ ਖੰਡ ਰੇਤ ਵਿਚ ਰਲੀ ਹੋਈ ਹੋਵੇ । ਉਹ ਖੰਡ ਹਾਥੀਆਂ ਪਾਸੋਂ ਨਹੀਂ ਚੁਣੀ ਜਾ ਸਕਦੀ ।
The Lord is like sugar, spilled onto the sand; the elephant cannot pick it up.
ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥੨॥੩॥੧੨॥
(ਹਾਂ, ਜੇ) ਕੀੜੀ ਹੋਵੇ ਤਾਂ ਉਹ (ਇਸ ਖੰਡ ਨੂੰ) ਚੁਣ ਕੇ ਖਾ ਸਕਦੀ ਹੈ, ਇਸੇ ਤਰ੍ਹਾਂ ਮਨੁੱਖ ਕੁਲ ਜਾਤ ਖ਼ਾਨਦਾਨ (ਦਾ ਮਾਨ) ਛੱਡ ਕੇ ਪ੍ਰਭੂ ਨੂੰ ਮਿਲ ਸਕਦਾ ਹੈ
Says Kabeer, give up your ancestry, social status and honor; be like the tiny ant - pick up and eat the sugar. ||2||3||12||