ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥
(ਨਹੀਂ ਤਾਂ, ਜੇ ਇਹ ਮੰਨੀਏ ਕਿ ਕਰਮਾਂ ਦੀ ਖੇਡ ਹੈ ਤਾਂ) ਜਦੋਂ ਨਾ ਮਾਂ ਸੀ ਨਾ ਪਿਉ; ਨਾ ਕੋਈ ਮਨੁੱਖਾ-ਸਰੀਰ ਸੀ, ਤੇ ਨਾ ਉਸ ਦਾ ਕੀਤਾ ਹੋਇਆ ਕਰਮ;
When there was no mother and no father, no karma and no human body,
ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥
ਜਦੋਂ ਕੋਈ ਜੀਵ ਹੀ ਨਹੀਂ ਸਨ, ਤਦੋਂ (ਹੇ ਪ੍ਰਭੂ! ਤੈਥੋਂ ਬਿਨਾ) ਹੋਰ ਕਿਸ ਥਾਂ ਤੋਂ ਕੋਈ ਜੀਵ ਜਨਮ ਲੈ ਸਕਦਾ ਸੀ? ।੧।
when I was not and you were not, then who came from where? ||1||
ਰਾਮ ਕੋਇ ਨ ਕਿਸ ਹੀ ਕੇਰਾ ॥
ਹੇ ਰਾਮ! ਤੈਥੋਂ ਬਿਨਾ ਹੋਰ ਕੋਈ ਭੀ ਕਿਸੇ ਦਾ ਸਹਾਈ ਨਹੀਂ ਹੈ (ਨਾ ਕੋਈ ‘ਕਰਮ’ ਆਦਿਕ ਇਸ ਜੀਵ ਨੂੰ ਜਨਮ ਮਰਨ ਵਿਚ ਲਿਆਉਣ ਵਾਲਾ ਹੈ, ਤੇ ਨਾ ਕੋਈ ਸ਼ਾਸਤਰ-ਵਿਹਿਤ ਕਰਮ ਜਾਂ ਪ੍ਰਾਣਾਯਾਮ ਆਦਿਕ ਇਸ ਨੂੰ ਗੇੜ ਵਿਚੋਂ ਕੱਢਣ ਦੇ ਸਮਰੱਥ ਹੈ),
O Lord, no one belongs to anyone else.
ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥
ਜਿਵੇਂ ਰੁੱਖਾਂ ਉੱਤੇ ਪੰਛੀਆਂ ਦਾ ਵਸੇਰਾ ਹੁੰਦਾ ਹੈ (ਤਿਵੇਂ ਤੇਰੇ ਭੇਜੇ ਜੀਵ ਇੱਥੇ ਆਉਂਦੇ ਹਨ ਤੇ ਤੂੰ ਆਪ ਹੀ ਇਹਨਾਂ ਨੂੰ ਆਪਣੇ ਵਿਚ ਜੋੜਦਾ ਹੈਂ) ।੧।ਰਹਾਉ।
We are like birds perched on a tree. ||1||Pause||
ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥
ਜਦੋਂ ਨਾ ਚੰਦ ਸੀ ਨਾ ਸੂਰਜ; ਜਦੋਂ ਪਾਣੀ, ਹਵਾ ਆਦਿਕ ਤੱਤ ਭੀ ਅਜੇ ਪੈਦਾ ਨਹੀਂ ਸਨ ਹੋਏ,
When there was no moon and no sun, then water and air were blended together.
ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥
ਜਦੋਂ ਕੋਈ ਵੇਦ ਸ਼ਾਸਤਰ ਭੀ ਨਹੀਂ ਸਨ; ਤਦੋਂ (ਹੇ ਪ੍ਰਭੂ!) ਕਰਮਾਂ ਦੀ ਕੋਈ ਹਸਤੀ ਹੀ ਨਹੀਂ ਸੀ ।੨।
When there were no Shaastras and no Vedas, then where did karma come from? ||2||
ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥
ਨਾਮਦੇਵ ਆਖਦੇ ਹਨ—ਕੋਈ ਪ੍ਰਾਣਾਯਾਮ ਕਰਦਾ ਹੈ (ਤੇ ਇਸ ਵਿਚ ਆਪਣੀ ਮੁਕਤੀ ਸਮਝਦਾ ਹੈ), ਕੋਈ ਤੁਲਸੀ ਦੀ ਮਾਲਾ ਆਦਿਕ ਧਾਰਨ ਕਰਦਾ ਹੈ; ਪਰ ਮੈਨੂੰ ਆਪਣੇ ਗੁਰੂ ਦੀ ਕਿਰਪਾ ਨਾਲ ਸਮਝ ਆਈ ਹੈ ।
Control of the breath and positioning of the tongue, focusing at the third eye and wearing malas of tulsi beads, are all obtained through Guru's Grace.
ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥
ਗੁਰੂ ਨੇ ਮਿਲ ਕੇ ਮੈਨੂੰ ਇਹ ਗੱਲ ਸਮਝਾਈ ਹੈ ਕਿ ਅਸਲ ਸਹਾਈ ਸਭ ਤੋਂ ਉੱਚਾ ਉਹ ਪ੍ਰਭੂ ਹੈ, ਜੋ ਜਗਤ ਦਾ ਮੂਲ ਹੈ (ਉਸੇ ਨੇ ਜਗਤ ਬਣਾਇਆ, ਤੇ ਉਹੀ ਸੰਸਾਰ-ਸਮੁੰਦਰ ਵਿਚੋਂ ਪਾਰ ਉਤਾਰਦਾ ਹੈ) ।੩।੩।
Naam Dayv prays, this is the supreme essence of reality; the True Guru has inspired this realization. ||3||3||