ਰਾਮਕਲੀ ਘਰੁ ੨ ॥
Raamkalee, Second House:
ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥
(ਹੇ ਮੇਰੇ ਮਨ!) ਜੇ ਕੋਈ ਮਨੁੱਖ ਕਾਸ਼ੀ ਜਾ ਕੇ ਉਲਟਾ ਲਟਕ ਕੇ ਤਪ ਕਰੇ, ਤੀਰਥਾਂ ਤੇ ਸਰੀਰ ਤਿਆਗੇ, (ਧੂਣੀਆਂ ਦੀ) ਅੱਗ ਵਿਚ ਸੜੇ, ਜਾਂ ਜੋਗ-ਅੱਭਿਆਸ ਆਦਿਕ ਨਾਲ ਸਰੀਰ ਨੂੰ ਚਿਰੰਜੀਵੀ ਕਰ ਲਏ;
Someone may practice austerities at Benares, or die upside-down at a sacred shrine ofpilgrimage, or burn his body in fire, or rejuvenate his body to life almost forever;
ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥
ਜੇ ਕੋਈ ਅਸਮੇਧ ਜੱਗ ਕਰੇ, ਜਾਂ ਸੋਨਾ (ਫਲ ਆਦਿਕਾਂ ਵਿਚ) ਲੁਕਾ ਕੇ ਦਾਨ ਕਰੇ; ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ।੧।
he may perform the horse-sacrifice ceremony, or give donations of gold covered over, but none of these is equal to the worship of the Lord's Name. ||1||
ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥
ਹੇ (ਮੇਰੇ) ਪਖੰਡੀ ਮਨ! ਕਪਟ ਨਾ ਕਰ, ਛੱਡ ਇਹ ਕਪਟ, ਛੱਡ ਇਹ ਕਪਟ ।
O hypocrite, renounce and abandon your hypocrisy; do not practice deception.
ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥
ਸਦਾ ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ।੧।ਰਹਾਉ।
Constantly, continually, chant the Name of the Lord. ||1||Pause||
ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨ੍ਹਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥
(ਹੇ ਮੇਰੇ ਮਨ!) ਕੁੰਭ ਦੇ ਮੇਲੇ ਤੇ ਜੇ ਗੰਗਾ ਜਾਂ ਗੋਦਾਵਰੀ ਤੀਰਥ ਤੇ ਜਾਈਏ, ਕੇਦਾਰ ਤੀਰਥ ਤੇ ਇਸ਼ਨਾਨ ਕਰੀਏ ਜਾਂ ਗੋਮਤੀ ਨਦੀ ਦੇ ਕੰਢੇ ਹਜ਼ਾਰ ਗਊਆਂ ਦਾ ਦਾਨ ਕਰੀਏ;
Someone may go to the Ganges or the Godaavari, or to the Kumbha festival, or bathe at Kaydaar Naat'h, or make donations of thousands of cows at Gomti;
ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥
(ਹੇ ਮਨ!) ਜੇ ਕੋਈ ਕੋ੍ਰੜਾਂ ਵਾਰੀ ਤੀਰਥ-ਜਾਤ੍ਰਾ ਕਰੇ, ਜਾਂ ਆਪਣਾ ਸਰੀਰ ਹਿਮਾਲੈ ਪਰਬਤ ਦੀ ਬਰਫ਼ ਵਿਚ ਗਾਲ ਦੇਵੇ, ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ।੨।
he may make millions of pilgrimages to sacred shrines, or freeze his body in the Himalayas; still, none of these is equal to the worship of the Lord's Name. ||2||
ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥
(ਹੇ ਮੇਰੇ ਮਨ!) ਜੇ ਘੋੜੇ ਦਾਨ ਕਰੀਏ, ਹਾਥੀ ਦਾਨ ਕਰੀਏ, ਸੇਜ ਦਾਨ ਕਰੀਏ, ਵਹੁਟੀ ਦਾਨ ਕਰ ਦੇਈਏ, ਆਪਣੀ ਜ਼ਿਮੀਂ ਦਾਨ ਕਰ ਦੇਈਏ; ਜੇ ਸਦਾ ਹੀ ਅਜਿਹਾ (ਕੋਈ ਨ ਕੋਈ) ਦਾਨ ਕਰਦੇ ਹੀ ਰਹੀਏ;
Someone may give away horses and elephants, or women on their beds, or land; he may give such gifts over and over again.
ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥
ਜੇ ਆਪਣਾ ਆਪ ਭੀ ਭੇਟ ਕਰ ਦੇਈਏ; ਜੇ ਆਪਣੇ ਬਰਾਬਰ ਤੋਲ ਕੇ ਸੋਨਾ ਦਾਨ ਕਰੀਏ, ਤਾਂ ਭੀ (ਹੇ ਮਨ!) ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ।੩।
He may purify his soul, and give away in charity his body weight in gold; none of these is equal to the worship of the Lord's Name. ||3||
ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨ੍ਹਿ ਲੀਜੈ ॥
(ਹੇ ਜਿੰਦੇ! ਜੇ ਸਦਾ ਅਜਿਹੇ ਕੰਮ ਹੀ ਕਰਦੇ ਰਹਿਣਾ ਹੈ, ਤੇ ਨਾਮ ਨਹੀਂ ਸਿਮਰਨਾ ਤਾਂ ਫਿਰ) ਮਨ ਵਿਚ ਗਿਲ੍ਹਾ ਨਾ ਕਰਨਾ, ਜਮ ਨੂੰ ਦੋਸ਼ ਨਾ ਦੇਣਾ (ਕਿ ਉਹ ਕਿਉਂ ਆ ਗਿਆ ਹੈ;
Do not harbor anger in your mind, or blame the Messenger of Death; instead, realize the immaculate state of Nirvaanaa.
ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥
ਇਹਨੀਂ ਕੰਮੀਂ ਜਮ ਨੇ ਖ਼ਲਾਸੀ ਨਹੀਂ ਕਰਨੀ); (ਹੇ ਜਿੰਦੇ!) ਪਵਿੱਤਰ, ਵਾਸ਼ਨਾ-ਰਹਿਤ ਅਵਸਥਾ ਨਾਲ ਜਾਣ-ਪਛਾਣ ਪਾ; ਨਾਮਦੇਵ ਬੇਨਤੀ ਕਰਦਾ ਹੈ (ਸਭ ਰਸਾਂ ਦਾ) ਮੂਲ-ਰਸ ਨਾਮ-ਅੰਮ੍ਰਿਤ ਹੀ ਪੀਣਾ ਚਾਹੀਦਾ ਹੈ, ਇਹ ਨਾਮ-ਅੰਮ੍ਰਿਤ ਹੀ ਮੇਰਾ (ਨਾਮਦੇਵ ਦਾ) ਰਾਜਾ ਰਾਮ ਚੰਦਰ ਹੈ, ਜੋ ਰਾਜਾ ਜਸਰਥ ਦਾ ਪੁੱਤਰ ਹੈ ।੪।੪।
My Sovereign Lord King is Raam Chandra, the Son of the King Dasrat'h; prays Naam Dayv, I drink in the Ambrosial Nectar. ||4||4||