ਮਃ ੧ ॥
First Mehl:
 
ਪਹਿਲੈ ਪਿਆਰਿ ਲਗਾ ਥਣ ਦੁਧਿ ॥
(ਜੇ ਮਨੁੱਖ ਦੀ ਸਾਰੀ ਉਮਰ ਨੂੰ ਦਸ ਹਿੱਸਿਆਂ ਵਿਚ ਵੰਡੀਏ, ਤਾਂ ਇਸ ਦੀ ਸਾਰੀ ਉਮਰ ਦੇ ਕੀਤੇ ਉੱਦਮਾਂ ਦੀ ਤਸਵੀਰ ਇਉਂ ਬਣਦੀ ਹੈ :) ਪਹਿਲੀ ਅਵਸਥਾ ਵਿਚ (ਜੀਵ) ਪਿਆਰ ਨਾਲ (ਮਾਂ ਦੇ) ਥਣਾਂ ਦੇ ਦੁੱਧ ਵਿਚ ਰੁੱਝਦਾ ਹੈ;
First, the baby loves mother's milk;
 
ਦੂਜੈ ਮਾਇ ਬਾਪ ਕੀ ਸੁਧਿ ॥
ਦੂਜੀ ਅਵਸਥਾ ਵਿਚ (ਭਾਵ, ਜਦੋਂ ਰਤਾ ਕੁ ਸਿਆਣਾ ਹੰੁਦਾ ਹੈ) (ਇਸ ਨੂੰ) ਮਾਂ ਤੇ ਪਿਉ ਦੀ ਸੋਝੀ ਹੋ ਜਾਂਦੀ ਹੈ,
second, he learns of his mother and father;
 
ਤੀਜੈ ਭਯਾ ਭਾਭੀ ਬੇਬ ॥
ਤੀਜੀ ਅਵਸਥਾ ਵਿਚ (ਅਪੜਿਆਂ ਜੀਵ ਨੂੰ) ਭਰਾ ਭਾਈ ਤੇ ਭੈਣ ਦੀ ਪਛਾਣ ਆਉਂਦੀ ਹੈ ।
third, his brothers, sisters-in-law and sisters;
 
ਚਉਥੈ ਪਿਆਰਿ ਉਪੰਨੀ ਖੇਡ ॥
ਚੌਥੀ ਅਵਸਥਾ ਵੇਲੇ ਖੇਡਾਂ ਵਿਚ ਪਿਆਰ ਦੇ ਕਾਰਣ (ਜੀਵ ਦੇ ਅੰਦਰ ਖੇਡਾਂ ਖੇਡਣ ਦੀ ਰੁਚੀ) ਉਪਜਦੀ ਹੈ,
fourth, the love of play awakens.
 
ਪੰਜਵੈ ਖਾਣ ਪੀਅਣ ਕੀ ਧਾਤੁ ॥
ਪੰਜਵੀਂ ਅਵਸਥਾ ਵਿਚ ਖਾਣ ਪੀਣ ਦੀ ਲਾਲਸਾ ਬਣਦੀ ਹੈ,
Fifth, he runs after food and drink;
 
ਛਿਵੈ ਕਾਮੁ ਨ ਪੁਛੈ ਜਾਤਿ ॥
ਛੇਵੀਂ ਅਵਸਥਾ ਵਿਚ (ਅੱਪੜ ਕੇ ਜੀਵ ਦੇ ਅੰਦਰ) ਕਾਮ (ਜਾਗਦਾ ਹੈ ਜੋ) ਜਾਤਿ ਕੁਜਾਤਿ ਭੀ ਨਹੀਂ ਵੇਖਦਾ ।
sixth, in his sexual desire, he does not respect social customs.
 
ਸਤਵੈ ਸੰਜਿ ਕੀਆ ਘਰ ਵਾਸੁ ॥
ਸਤਵੀਂ ਅਵਸਥਾ ਵੇਲੇ (ਜੀਵ ਪਦਾਰਥ) ਇਕੱਠੇ ਕਰ ਕੇ (ਆਪਣਾ) ਘਰ ਦਾ ਵਸੇਬਾ ਬਣਾਂਦਾ ਹੈ;
Seventh, he gathers wealth and dwells in his house;
 
ਅਠਵੈ ਕ੍ਰੋਧੁ ਹੋਆ ਤਨ ਨਾਸੁ ॥
ਅਠਵੀਂ ਅਵਸਥਾ ਵਿਚ (ਜੀਵ ਦੇ ਅੰਦਰ) ਗੁੱਸਾ (ਪੈਦਾ ਹੰੁਦਾ ਹੈ ਜੋ) ਸਰੀਰ ਦਾ ਨਾਸ ਕਰਦਾ ਹੈ ।
eighth, he becomes angry, and his body is consumed.
 
ਨਾਵੈ ਧਉਲੇ ਉਭੇ ਸਾਹ ॥
(ਉਮਰ ਦੇ) ਨਾਂਵੇਂ ਹਿੱਸੇ ਵਿਚ ਕੇਸ ਚਿੱਟੇ ਹੋ ਜਾਂਦੇ ਹਨ ਤੇ ਸਾਹ ਖਿੱਚ ਕੇ ਆਉਂਦੇ ਹਨ (ਭਾਵ, ਦਮ ਚੜ੍ਹਨ ਲੱਗ ਪੈਂਦਾ ਹੈ),
Ninth, he turns grey, and his breathing becomes labored;
 
ਦਸਵੈ ਦਧਾ ਹੋਆ ਸੁਆਹ ॥
ਦਸਵੇਂ ਦਰਜੇ ਤੇ ਜਾ ਕੇ ਸੜ ਕੇ ਸੁਆਹ ਹੋ ਜਾਂਦਾ ਹੈ ।
tenth, he is cremated, and turns to ashes.
 
ਗਏ ਸਿਗੀਤ ਪੁਕਾਰੀ ਧਾਹ ॥
ਜੋ ਸਾਥੀ (ਮਸਾਣਾਂ ਤਕ ਨਾਲ) ਜਾਂਦੇ ਹਨ, ਉਹ ਢਾਹਾਂ ਮਾਰ ਦੇਂਦੇ ਹਨ,
His companions send him off, crying out and lamenting.
 
ਉਡਿਆ ਹੰਸੁ ਦਸਾਏ ਰਾਹ ॥
ਜੀਵਾਤਮਾ (ਸਰੀਰ ਵਿਚੋਂ) ਨਿਕਲ ਕੇ (ਅਗਾਂਹ ਦੇ) ਰਾਹ ਪੁੱਛਦਾ ਹੈ ।
The swan of the soul takes flight, and asks which way to go.
 
ਆਇਆ ਗਇਆ ਮੁਇਆ ਨਾਉ ॥
ਜੀਵ ਜਗਤ ਵਿਚ ਆਇਆ ਤੇ ਤੁਰ ਗਿਆ, (ਜਗਤ ਵਿਚ ਉਸ ਦਾ) ਨਾਮ ਭੀ ਭੁੱਲ ਗਿਆ,
He came and he went, and now, even his name has died.
 
ਪਿਛੈ ਪਤਲਿ ਸਦਿਹੁ ਕਾਵ ॥
(ਉਸ ਦੇ ਮਰਨ) ਪਿਛੋਂ ਪੁੱਤਰਾਂ ਉਤੇ (ਪਿੰਡ ਭਰਾ ਕੇ) ਕਾਂਵਾਂ ਨੂੰ ਹੀ ਸੱਦੀਦਾ ਹੈ (ਉਸ ਜੀਵ ਨੂੰ ਕੁਝ ਨਹੀਂ ਅੱਪੜਦਾ) ।
After he left, food was offered on leaves, and the birds were called to come and eat.
 
ਨਾਨਕ ਮਨਮੁਖਿ ਅੰਧੁ ਪਿਆਰੁ ॥
ਹੇ ਨਾਨਕ ! ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ (ਜਗਤ ਨਾਲ) ਪਿਆਰ ਅੰਨ੍ਹਿਆਂ ਵਾਲਾ ਪਿਆਰ ਹੈ,
O Nanak, the self-willed manmukhs love the darkness.
 
ਬਾਝੁ ਗੁਰੂ ਡੁਬਾ ਸੰਸਾਰੁ ॥੨॥
ਗੁਰੂ (ਦੀ ਸ਼ਰਣ ਆਉਣ) ਤੋਂ ਬਿਨਾ ਜਗਤ (ਇਸ ‘ਅੰਧ ਪਿਆਰ’ ਵਿਚ) ਡੁੱਬ ਰਿਹਾ ਹੈ ।੨।
Without the Guru, the world is drowning. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by