ਨਟ ਮਹਲਾ ੪ ॥
Nat, Fourth Mehl:
 
ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥
ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ । (ਹਰਿ-ਨਾਮਿ ਹੀ ਅਸਲ) ਮਿੱਤਰ ਹੈ ।
O my mind, chant the Name of the Lord, Har, Har, your only Friend.
 
ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥ ਰਹਾਉ ॥
(ਪਰ ਜਿਸ ਨੇ ਭੀ) ਪਰਮਾਤਮਾ ਦਾ ਨਾਮ (ਜਪਿਆ ਹੈ) ਗੁਰੂ ਦੀ ਕਿਰਪਾ ਨਾਲ ਹੀ ਜਪਿਆ ਹੈ । (ਇਸ ਵਾਸਤੇ) ਮੈਂ ਭੀ ਸਤਿਗੁਰੂ ਦੇ ਚਰਨ ਹੀ ਧੋਂਦਾ ਹਾਂ (ਗੁਰੂ ਦੀ ਸਰਨ ਹੀ ਪਿਆ ਹਾਂ) ।੧।ਰਹਾਉ।
By Guru's Grace, I meditate on the Name of the Lord; I wash the Feet of the True Guru. ||1||Pause||
 
ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥
ਹੇ ਸਭ ਤੋਂ ਸ੍ਰੇਸ਼ਟ! ਹੇ ਜਗਤ ਦੇ ਨਾਥ! ਹੇ ਜਗਤ ਈਸ਼੍ਵਰ! ਮੈਂ ਪਾਪੀ ਹਾਂ, ਪਰ ਤੇਰੀ ਸਰਨ ਆ ਪਿਆ ਹਾਂ, ਮੇਰੀ ਰੱਖਿਆ ਕਰ । ਤੂੰ ਵੱਡਾ ਪੁਰਖ ਹੈਂ, ਤੂੰ ਦੀਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ ।
The Exalted Lord of the World, the Master of the Universe, keeps a sinner like me in His Sanctuary
 
ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਦੀਓ ਨਾਮੁ ਮੁਖੇ ॥੧॥
ਤੂੰ ਵੱਡਾ ਪੁਰਖ ਹੈਂ, ਤੂੰ ਦੀਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ । ਹੇ ਹਰੀ! (ਜਿਸ ਉਤੇ ਤੂੰ ਮਿਹਰ ਕਰਦਾ ਹੈਂ, ਉਸ ਦੇ) ਮੂੰਹ ਵਿਚ ਤੂੰ ਆਪਣਾ ਨਾਮ ਦੇਂਦਾ ਹੈਂ ।੧।
You are the Greatest Being, Lord, Destroyer of the pains of the meek; You have placed Your Name in my mouth, Lord. ||1||
 
ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥
ਹੇ ਭਾਈ! ਪਰਮਾਤਮਾ ਦੇ ਗੁਣ ਬਹੁਤ ਉੱਚੇ ਹਨ, ਅਸੀ ਜੀਵ ਨੀਵੇਂ ਹਾਂ । ਪਰ ਗੁਰੂ ਸਤਿਗੁਰ ਮਿੱਤਰ ਦੀ ਸੰਗਤਿ ਵਿਚ ਮੈਂ ਪ੍ਰਭੂ ਦੇ ਗੁਣ ਗਾਂਦਾ ਹਾਂ ।
I am lowly, but I sing the Lofty Praises of the Lord, meeting with the Guru, the True Guru, my Friend.
 
ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥
ਜਿਵੇਂ (ਜੇ) ਚੰਦਨ ਦੇ ਨਾਲ ਨਿੰਮ (ਦਾ) ਰੁੱਖ ਉਗਿਆ ਹੋਇਆ ਹੋਵੇ, ਤਾਂ ਉਸ ਵਿਚ ਚੰਦਨ ਦੇ ਗੁਣ ਆ ਵੱਸਦੇ ਹਨ (ਤਿਵੇਂ ਮੇਰਾ ਹਾਲ ਹੋਇਆ ਹੈ) ।੨।
Like the bitter nimm tree, growing near the sandalwood tree, I am permeated with the fragrance of sandalwood. ||2||
 
ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥
ਹੇ ਭਾਈ! ਅਸੀ ਜੀਵ ਮਾਇਆ ਦੇ ਵਿਸ਼ਿਆਂ ਦੇ ਵਿਕਾਰ ਅਨੇਕਾਂ ਵਾਰੀ ਘੜੀ ਮੁੜੀ ਕਰਦੇ ਰਹਿੰਦੇ ਹਾਂ ।
My faults and sins of corruption are countless; over and over again, I commit them.
 
ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥
ਅਸੀ ਔਗੁਣਾਂ ਨਾਲ ਇਤਨੇ ਭਰ ਜਾਂਦੇ ਹਾਂ ਕਿ (ਮਾਨੋ) ਪੱਥਰ ਬਣ ਜਾਂਦੇ ਹਾਂ । ਪਰ ਪਰਮਾਤਮਾ ਆਪਣੇ ਸੰਤ ਜਨਾਂ ਦੀ ਸੰਗਤਿ ਵਿਚ (ਮਹਾਂ ਪਾਪੀਆਂ ਨੂੰ ਭੀ) ਤਾਰ ਲੈਂਦਾ ਹੈ ।੩।
I am unworthy, I am a heavy stone sinking down; but the Lord has carried me across, in association with His humble servants. ||3||
 
ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕ੍ਰਿਖੇ ॥
ਹੇ ਹਰੀ! ਹੇ ਸੁਆਮੀ! ਜਿਨ੍ਹਾਂ ਦੀ ਤੂੰ ਰੱਖਿਆ ਕਰਦਾ ਹੈਂ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ । ਹੇ ਦਇਆ ਦੇ ਸੋਮੇ ਪ੍ਰਭੂ!
Those whom You save, Lord - all their sins are destroyed.
 
ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥
ਹੇ ਦਾਸ ਨਾਨਕ ਦੇ ਸੁਆਮੀ! ਤੂੰ ਹਰਣਾਖਸ਼ ਵਰਗੇ ਦੁਸ਼ਟਾਂ ਨੂੰ ਭੀ ਤਾਰ ਦੇਂਦਾ ਹੈਂ ।੪।੩।
O Merciful God, Lord and Master of servant Nanak, You have carried across even evil villains like Harnaakhash. ||4||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by