ਨਟ ਮਹਲਾ ੪ ॥
Nat, Fourth Mehl:
 
ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥
ਹੇ ਮੇਰੇ ਮਨ! ਆਪਣੇ ਅੰਦਰ (ਇਕਾਗ੍ਰ ਹੋ ਕੇ) ਪਰਮਾਤਮਾ ਦਾ ਨਾਮ ਜਪਿਆ ਕਰ ।
O my mind, believe in and chant the Name of the Lord, Har, Har.
 
ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥
ਜਗਤ ਦੇ ਨਾਥ ਪ੍ਰਭੂ ਨੇ ਜਿਸ ਜੀਵ ਉਤੇ ਮਿਹਰ ਕੀਤੀ, ਗੁਰੂ ਦੀ ਸਿੱਖਿਆ ਲੈ ਕੇ ਉਸ ਦੀ ਮਤਿ ਨਾਮ ਜਪਣ ਵਾਲੀ ਬਣ ਗਈ ।੧।ਰਹਾਉ।
God, the Master of the Universe, has showered His Mercy upon me, and through the Guru's Teachings, my intellect has been molded by the Naam. ||1||Pause||
 
ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ ॥
ਹੇ ਮੇਰੇ ਮਨ! ਗੁਰੂ ਦੇ ਉਪਦੇਸ਼ ਦੀ ਰਾਹੀਂ, ਗੁਰੂ (ਦਾ ਉਪਦੇਸ਼) ਸੁਣ ਕੇ, ਜਿਨ੍ਹਾਂ ਜਨਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕੀਤਾ,
The Lord's humble servant sings the Praises of the Lord, Har, Har, listening to the Guru's Teachings.
 
ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥੧॥
ਪਰਮਾਤਮਾ ਦੇ ਨਾਮ ਨੇ ਉਹਨਾਂ ਦੇ ਸਾਰੇ ਪਾਪ ਵਿਕਾਰ (ਇਉਂ) ਕੱਟ ਦਿੱਤੇ, ਜਿਵੇਂ ਕਿਸਾਨ ਨੇ ਆਪਣੇ ਖੇਤ ਕੱਟੇ ਹੁੰਦੇ ਹਨ ।੧।
The Lord's Name cuts down all sins, like the farmer cutting down his crops. ||1||
 
ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥
ਹੇ ਪ੍ਰਭੂ! ਹੇ ਹਰੀ! ਤੇਰੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ, ਅਸੀ ਜੀਵ ਤੇਰੇ ਗੁਣ ਬਿਆਨ ਨਹੀਂ ਕਰ ਸਕਦੇ ।
You alone know Your Praises, God; I cannot even describe Your Glorious Virtues, Lord.
 
ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥
ਹੇ ਪ੍ਰਭੂ! ਜਿਹੋ ਜਿਹਾ ਤੂੰ ਹੈਂ ਇਹੋ ਜਿਹਾ ਤੂੰ ਆਪ ਹੀ ਹੈਂ; ਆਪਣੇ ਗੁਣ ਤੂੰ ਆਪ ਹੀ ਜਾਣਦਾ ਹੈਂ ।੨।
You are what You are, God; You alone know Your Glorious Virtues, God. ||2||
 
ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥
ਹੇ ਮੇਰੇ ਮਨ! ਜੀਵ ਮਾਇਆ ਦੇ ਮੋਹ ਦੀਆਂ ਫਾਹੀਆਂ, ਮਾਇਆ ਦੇ ਮੋਹ ਦੇ ਬੰਧਨਾਂ ਵਿਚ ਬਹੁਤ ਬੱਝੇ ਰਹਿੰਦੇ ਹਨ । ਹੇ ਮਨ! ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹਨਾਂ ਦੇ ਬੰਧਨਾਂ ਖੁਲ੍ਹ ਗਏ;
The mortals are bound by the many bonds of Maya's noose. Meditating on the Lord, the knot is untied,
 
ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ ਮੁਖਨੇ ॥੩॥
ਜਿਵੇਂ ਤੰਦੂਏ ਨੇ ਹਾਥੀ ਨੂੰ ਪਾਣੀ ਵਿਚ (ਆਪਣੀਆਂ ਤਾਰਾਂ ਨਾਲ) ਬੰਨ੍ਹ ਲਿਆ ਸੀ, (ਹਾਥੀ ਨੇ) ਪਰਮਾਤਮਾ ਨੂੰ ਯਾਦ ਕੀਤਾ, (ਤੰਦੂਏ ਤੋਂ) ਉਸ ਦੀ ਖ਼ਲਾਸੀ ਹੋ ਗਈ ।੩।
like the elephant, which was caught in the water by the crococile; it remembered the Lord, and chanted the Lord's Name, and was released. ||3||
 
ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥
ਹੇ ਮੇਰੇ ਸੁਆਮੀ! ਹੇ ਪਾਰਬ੍ਰਹਮ! ਤੂੰ ਸਭ ਤੋਂ ਵੱਡਾ ਮਾਲਕ ਹੈਂ । ਜੁਗਾਂ ਜੁਗਾਂ ਤੋਂ ਤੇਰੀ ਭਾਲ ਹੁੰਦੀ ਆ ਰਹੀ ਹੈ ।
O my Lord and Master, Supreme Lord God, Transcendent Lord, throughout the ages, mortals search for You.
 
ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥
ਪਰ, ਹੇ ਦਾਸ ਦੇ ਵੱਡੇ ਪ੍ਰਭੂ! ਕਿਸੇ ਨੇ ਭੀ ਤੇਰੇ ਗੁਣਾਂ ਦੀ ਹਾਥ ਨਹੀਂ ਲੱਭੀ, ਕਈ ਨਹੀਂ ਲੱਭ ਸਕਦਾ ।੪।੫।
Your extent cannot be estimated or known, O Great God of servant Nanak. ||4||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by