ਨਟ ਮਹਲਾ ੪ ॥
Nat, Fourth Mehl:
ਮਨ ਮਿਲੁ ਸੰਤਸੰਗਤਿ ਸੁਭਵੰਤੀ ॥
ਹੇ (ਮੇਰੇ) ਮਨ! ਗੁਰੂ ਦੀ ਸੰਗਤਿ ਵਿਚ ਜੁੜਿਆ ਰਹੁ, (ਇਹ ਸੰਗਤਿ) ਭਲੇ ਗੁਣ ਪੈਦਾ ਕਰਨ ਵਾਲੀ ਹੈ ।
O mind, join the Society of the Saints, and become noble and exalted.
ਸੁਨਿ ਅਕਥ ਕਥਾ ਸੁਖਵੰਤੀ ॥
(ਹੇ ਮੇਰੇ ਮਨ!) ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਗੁਰੂ ਦੀ ਸੰਗਤਿ ਵਿਚ) ਸੁਣਿਆ ਕਰ,
Listen to the Unspoken Speech of the peace-giving Lord.
ਸਭ ਕਿਲਵਿਖ ਪਾਪ ਲਹੰਤੀ ॥
(ਇਹ ਸਿਫ਼ਤਿ-ਸਾਲਾਹ) ਆਤਮਕ ਆਨੰਦ ਦੇਣ ਵਾਲੀ ਹੈ; ਹੇ ਮਨ! ਇਹ ਸਾਰੇ ਪਾਪ ਵਿਕਾਰ ਦੂਰ ਕਰ ਦੇਂਦੀ ਹੈ;
All sins will be washed away.
ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥
ਹੇ ਮਨ! (ਇਹ ਕਥਾ ਤੇਰੇ ਅੰਦਰ) ਹਰਿ-ਨਾਮ ਦਾ ਲੇਖ ਲਿਖਣ-ਜੋਗੀ ਹੈ ।੧।ਰਹਾਉ।
Meet with the Lord, according to your pre-ordained destiny. ||1||Pause||
ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥
ਹੇ ਮਨ! ਇਸ ਸੰਸਾਰ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ, ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸ੍ਰੇਸ਼ਟ ਕਰਮ ਹੈ ।
In this Dark Age of Kali Yuga, the Kirtan of the Lord's Praise is lofty and exalted. Following the Guru's Teachings, the intellect dwells on the sermon of the Lord.
ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥੧॥
ਹੇ ਮਨ! ਜਿਸ ਮਨੁੱਖ ਨੇ ਇਹ ਸਿਫ਼ਤਿ-ਸਾਲਾਹ ਸੁਣੀ ਹੈ ਜਿਸ ਮਨੁੱਖ ਨੇ ਇਹ ਸਿਫ਼ਤਿ-ਸਾਲਾਹ ਮਨ ਵਿਚ ਵਸਾਈ ਹੈ, ਮੈਂ ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ।੧।
I am a sacrifice to that person who listens and believes. ||1||
ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥
ਹੇ ਮਨ! ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸੁਆਦ ਜਿਸ ਮਨੁੱਖ ਨੇ ਚੱਖਿਆ ਹੈ, ਇਹ ਉਸ ਮਨੁੱਖ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਕਰ ਦੇਂਦੀ ਹੈ ।
One who tastes the sublime essence of the Unspoken Speech of the Lord - all his hunger is satisfied.
ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥
ਹੇ ਨਾਨਕ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਉਸ ਦੇ ਸੇਵਕ (ਮਾਇਆ ਵਲੋਂ) ਰੱਜ ਜਾਂਦੇ ਹਨ, ਪਰਮਾਤਮਾ ਦਾ ਨਾਮ ਜਪ ਕੇ ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ।੨।੨।੮।
Servant Nanak listens to the sermon of the Lord, and is satisfied; chanting the Lord's Name, Har, Har, Har, he has become like the Lord. ||2||2||8||