ਰਾਗੁ ਨਟ ਨਾਰਾਇਨ ਮਹਲਾ ੫
Raag Nat Naaraayan, Fifth Mehl:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਰਾਮ ਹਉ ਕਿਆ ਜਾਨਾ ਕਿਆ ਭਾਵੈ ॥
ਹੇ ਪਰਮਾਤਮਾ! ਮੈਂ ਇਹ ਤਾਂ ਨਹੀਂ ਜਾਣਦਾ ਕਿ ਤੈਨੂੰ ਕੀਹ ਚੰਗਾ ਲੱਗਦਾ ਹ
O Lord, how can I know what pleases You?
 
ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥
(ਭਾਵ, ਮੇਰੀ ਤਾਂਘ ਪਸੰਦ ਹੈ ਜਾਂ ਨਹੀਂ, ਪਰ) ਮੇਰੇ ਮਨ ਵਿਚ ਤੇਰੇ ਦਰਸ਼ਨ ਦੀ ਤਾਂਘ ਬਹੁਤ ਹੈ ।੧।ਰਹਾਉ।
Within my mind is such a great thirst for the Blessed Vision of Your Darshan. ||1||Pause||
 
ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥
ਹੇ ਸਰਬ-ਵਿਆਪਕ! ਹੇ ਸਿਰਜਣਹਾਰ! ਉਹੀ ਮਨੁੱਖ ਉੱਚੇ ਆਤਮਕ ਜੀਵਨ ਦੀ ਸੂਝ ਵਾਲਾ ਹੈ, ਉਹੀ ਮਨੁੱਖ ਤੇਰਾ ਸੇਵਕ ਹੈ, ਜਿਸ ਉੱਤੇ ਤੇਰੀ ਖ਼ੁਸ਼ੀ ਹੁੰਦੀ ਹੈ ।
He alone is a spiritual teacher, and he alone is Your humble servant, to whom You have given Your approval.
 
ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥੧॥
ਹੇ ਪ੍ਰਭੂ! ਜਿਸ ਉੱਤੇ ਤੂੰ ਮਿਹਰ ਕਰਦਾ ਹੈਂ, ਉਹ ਤੈਨੂੰ ਸਦਾ ਹੀ ਸਿਮਰਦਾ ਰਹਿੰਦਾ ਹੈ ।੧।
He alone meditates on You forever and ever, O Primal Lord, O Architect of Destiny, unto whom You grant Your Grace. ||1||
 
ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥
ਹੇ ਭਾਈ! ਉਹ ਕਿਹੜੇ ਜੋਗ-ਸਾਧਨ ਹਨ? ਕਿਹੜੀਆਂ ਗਿਆਨ ਦੀਆਂ ਗੱਲਾਂ ਹਨ? ਕਿਹੜੀਆਂ ਸਮਾਧੀਆਂ ਹਨ? ਕਿਹੜੇ ਗੁਣ ਹਨ ਜਿਨ੍ਹਾਂ ਨਾਲ ਕੋਈ ਮਨੁੱਖ ਪਰਮਾਤਮਾ ਨੂੰ ਪ੍ਰਸੰਨ ਕਰ ਸਕਦਾ ਹੈ? (ਮਨੁੱਖ ਦੇ ਆਪਣੇ ਇਹੋ ਜਿਹੇ ਕੋਈ ਜਤਨ ਕਾਮਯਾਬ ਨਹੀਂ ਹੁੰਦੇ) ।
What sort of Yoga, what spiritual wisdom and meditation, and what virtues please You?
 
ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥੨॥
ਉਹੀ ਮਨੁੱਖ ਪ੍ਰਭੂ ਦਾ ਸੇਵਕ ਹੈ, ਉਹੀ ਮਨੁੱਖ ਪ੍ਰਭੂ ਦਾ ਪਿਆਰਾ ਭਗਤ ਹੈ, ਜਿਸ ਉਤੇ ਉਹ ਆਪ ਆਪਣੇ ਪਿਆਰ ਦਾ ਰੰਗ ਚਾੜ੍ਹਦਾ ਹੈ ।੨।
He alone is a humble servant, and he alone is God's own devotee, with whom You are in love. ||2||
 
ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥
ਹੇ ਭਾਈ! ਉਹੀ ਸਮਝ (ਚੰਗੀ ਹੈ), ਉਹੀ ਬੁੱਧੀ ਤੇ ਸਿਆਣਪ (ਚੰਗੀ ਹੈ), ਜਿਸ ਦੀ ਰਾਹੀਂ ਮਨੁੱਖ ਪਰਮਾਤਮਾ ਨੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਭੁਲਾਂਦਾ ।
That alone is intelligence, that alone is wisdom and cleverness, which inspires one to never forget God, even for an instant.
 
ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥
(ਹੇ ਭਾਈ! ਜਿਸ ਮਨੁੱਖ ਨੇ) ਗੁਰੂ ਦੇ ਚਰਨਾਂ ਵਿਚ ਬੈਠ ਕੇ ਇਹ (ਹਰਿ-ਨਾਮ-ਸਿਮਰਨ) ਸੁਖ ਹਾਸਲ ਕਰ ਲਿਆ, ਉਹ ਸਦਾ ਹੀ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩।
Joining the Society of the Saints, I have found this peace, singing forever the Glorious Praises of the Lord. ||3||
 
ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥
ਹੇ ਭਾਈ! ਜਿਸ ਮਨੁੱਖ ਨੇ ਅਚਰਜ-ਰੂਪ ਮਹਾਂ ਆਨੰਦ-ਰੂਪ ਪਰਮਾਤਮਾ ਦਾ ਦਰਸਨ ਕਰ ਲਿਆ, ਉਸ ਨੂੰ (ਉਸ ਵਰਗੀ) ਕੋਈ ਹੋਰ ਚੀਜ਼ ਨਹੀਂ ਦਿੱਸਦੀ ।
I have seen the Wondrous Lord, the embodiment of supreme bliss, and now, I see nothing else at all.
 
ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥
ਹੇ ਨਾਨਕ! ਆਖ—ਗੁਰੂ ਨੇ (ਜਿਸ ਮਨੁੱਖ ਦੇ ਮਨ ਤੋਂ ਵਿਕਾਰਾਂ ਦਾ) ਜੰਗਾਲ ਲਾਹ ਦਿੱਤਾ ਉਥੇ ਜਨਮ ਮਰਨ ਦਾ ਗੇੜ ਕਦੇ ਨੇੜੇ ਭੀ ਨਹੀਂ ਢੁਕ ਸਕਦਾ ।੪।੧।
Says Nanak, the Guru has rubbed sway the rust; now how could I ever enter the womb of reincarnation again? ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by