ਨਟ ਮਹਲਾ ੫ ॥
Nat, Fifth Mehl:
ਜਾ ਕਉ ਭਈ ਤੁਮਾਰੀ ਧੀਰ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰੀ ਦਿੱਤੀ ਧੀਰਜ ਮਿਲ ਗਈ,
Whoever has You for support,
ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ ॥੧॥ ਰਹਾਉ ॥
ਉਸ ਦੇ ਅੰਦਰੋਂ ਮੌਤ ਦਾ ਹਰ ਵੇਲੇ ਦਾ ਸਹਿਮ ਮਿਟ ਗਿਆ, ਉਸ ਨੇ ਆਤਮਕ ਆਨੰਦ ਹਾਸਲ ਕਰ ਲਿਆ, ਉਸ ਦੇ ਮਨ ਵਿਚੋਂ ਹਉਮੈ ਦੀ ਚੋਭ ਭੀ ਨਿਕਲ ਗਈ ।੧।ਰਹਾਉ।
has the fear of death removed; peace is found, and the disease of egotism is taken away. ||1||Pause||
ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥
(ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਅੰਦਰੋਂ) ਸਤਿਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਨੇ ਮਾਇਆ ਦੀ ਤ੍ਰਿਸ਼ਨਾ ਦੀ ਤਪਸ਼ ਬੁਝਾ ਦਿੱਤੀ, ਉਹ (ਮਾਇਆ ਵਲੋਂ) ਇਉਂ ਰੱਜ ਗਏ, ਜਿਵੇਂ ਬਾਲਕ ਦੁੱਧ ਨਾਲ ਰੱਜਦੇ ਹਨ ।
The fire within is quenched, and one is satisfied through the Ambrosial Word of the Guru's Bani, as the baby is satisfied by milk.
ਮਾਤ ਪਿਤਾ ਸਾਜਨ ਸੰਤ ਮੇਰੇ ਸੰਤ ਸਹਾਈ ਬੀਰ ॥੧॥
ਹੇ ਭਾਈ! ਮੇਰੇ ਵਾਸਤੇ ਭੀ ਸੰਤ ਜਨ ਹੀ ਮਾਪੇ ਹਨ, ਸੰਤ ਜਨ ਹੀ ਸੱਜਣ ਭਰਾ ਮਦਦਗਾਰ ਹਨ ।੧।
The Saints are my mother, father and friends. The Saints are my help and support, and my brothers. ||1||
ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥
ਹੇ ਨਾਨਕ! ਗੁਣਾਂ ਦੇ ਖ਼ਜ਼ਾਨੇ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ (ਗੁਣ ਗਾਣ ਵਾਲੇ ਮਨੁੱਖ) ਆਨੰਦ-ਮਗਨ ਹੀ ਹੋ ਜਾਂਦੇ ਹਨ, (ਉਹਨਾਂ ਦੇ ਅੰਦਰੋਂ ਮਾਇਆ ਦੇ ਪਿੱਛੇ) ਭਟਕਦੇ ਫਿਰਨ ਦੇ ਭਿੱਤ ਖੁਲ੍ਹ ਜਾਂਦੇ ਹਨ,
The doors of doubt are thrown open, and I have met the Lord of the World; God's diamond has pierced the diamond of my mind.
ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥੨॥੨॥੩॥
ਉਹਨਾਂ ਨੂੰ ਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ ਮਿਲ ਪੈਂਦਾ ਹੈ, (ਪ੍ਰਭੂ ਉਹਨਾਂ ਦੀ ਜਿੰਦ ਨੂੰ ਆਪਣੇ ਚਰਨਾਂ ਵਿਚ ਇਉਂ ਜੋੜ ਲੈਂਦਾ ਹੈ ਜਿਵੇਂ) ਹੀਰੇ ਨੂੰ ਹੀਰਾ ਵਿੰਨ੍ਹ ਲੈਂਦਾ ਹੈ ।੨।੨।੩।
Nanak blossoms forth in ecstasy, singing the Lord's Praises; my Lord and Master is the ocean of virtue. ||2||2||3||