ਨਟ ਮਹਲਾ ੫ ॥
Nat, Fifth Mehl:
ਅਪਨਾ ਜਨੁ ਆਪਹਿ ਆਪਿ ਉਧਾਰਿਓ ॥
ਹੇ ਭਾਈ! ਪਰਮਾਤਮਾ ਨੇ ਸਦਾ ਆਪ ਹੀ ਆਪਣੇ ਸੇਵਕ ਨੂੰ ਵਿਕਾਰਾਂ ਤੋਂ ਬਚਾਇਆ ਹੈ ।
He Himself saves His humble servant.
ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥
ਪ੍ਰਭੂ ਆਪਣੇ ਸੇਵਕ ਦੇ ਨਾਲ ਅੱਠੇ ਪਹਿਰ ਵੱਸਦਾ ਹੈ, (ਪ੍ਰਭੂ ਨੇ ਆਪਣੇ ਸੇਵਕ ਨੂੰ ਆਪਣੇ) ਮਨ ਤੋਂ ਕਦੇ ਭੀ ਨਹੀਂ ਭੁਲਾਇਆ ।੧।ਰਹਾਉ।
Twenty-four hours a day, He dwells with His humble servant; He never forgets him from His Mind. ||1||Pause||
ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥
(ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦਾ ਬਾਹਰਲਾ) ਰੰਗ ਰੂਪ ਕੁਝ ਭੀ ਕਦੇ ਨਹੀਂ ਵੇਖਿਆ, ਸੇਵਕ ਦੇ (ਉੱਚੇ ਨੀਵੇਂ) ਕੁਲ ਨੂੰ ਭੀ ਨਹੀਂ ਵਿਚਾਰਿਆ ।
The Lord does not look at his color or form; He does not consider the ancestry of His slave.
ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥
(ਸੇਵਕ ਨੂੰ ਸਦਾ ਹੀ) ਹਰੀ ਨੇ ਮਿਹਰ ਕਰ ਕੇ ਆਪਣਾ ਨਾਮ ਬਖ਼ਸ਼ਿਆ ਹੈ, (ਨਾਮ ਦੀ ਬਰਕਤਿ ਨਾਲ ਉਸ ਨੂੰ) ਆਤਮਕ ਅਡੋਲਤਾ ਅਤੇ ਪ੍ਰੇਮ ਵਿਚ ਟਿਕਾ ਕੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ ।੧।
Granting His Grace, the Lord blesses him with His Name, and embellishes him with intuitive ease. ||1||
ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥
ਹੇ ਨਾਨਕ! (ਆਖ—ਹੇ ਭਾਈ! ਇਹ ਜਗਤ ਤ੍ਰਿਸ਼ਨਾ ਦੀ) ਅੱਗ ਦਾ ਸਮੁੰਦਰ ਹੈ (ਇਸ ਵਿਚੋਂ ਪਾਰ ਲੰਘਣਾ) ਬਹੁਤ ਔਖਾ ਹੈ, (ਪਰਮਾਤਮਾ ਨੇ ਸਦਾ ਆਪਣੇ ਸੇਵਕ ਨੂੰ) ਇਸ ਵਿਚੋਂ (ਆਪ) ਪਾਰ ਲੰਘਾਇਆ ਹੈ ।
The ocean of fire is treacherous and difficult, but he is carried across.
ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥੪॥
ਸੇਵਕ ਆਪਣੇ ਪਰਮਾਤਮਾ ਦਾ ਦਰਸ਼ਨ ਕਰ ਕਰ ਕੇ ਖ਼ੁਸ਼ ਹੁੰਦਾ ਹੈ ਤੇ ਉਸ ਤੋਂ ਮੁੜ ਮੁੜ ਸਦਕੇ ਜਾਂਦਾ ਹੈ ।੨।੩।੪।
Seeing, seeing Him, Nanak blossoms forth, over and over again, a sacrifice to Him. ||2||3||4||