ਨਟ ਮਹਲਾ ੫ ॥
Nat, Fifth Mehl:
ਮੇਰੈ ਸਰਬਸੁ ਨਾਮੁ ਨਿਧਾਨੁ ॥
ਹੇ ਭਾਈ! ਪਰਮਾਤਮਾ ਦਾ ਨਾਮ-ਖ਼ਜ਼ਾਨਾ ਮੇਰੇ ਵਾਸਤੇ ਦੁਨੀਆ ਦਾ ਸਾਰਾ ਧਨ-ਪਦਾਰਥ ਹੈ ।
The treasure of the Naam, the Name of the Lord, is everything for me.
ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥੧॥ ਰਹਾਉ ॥
(ਪਰਮਾਤਮਾ) ਨੇ ਕਿਰਪਾ ਕਰ ਕੇ (ਮੈਨੂੰ) ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, (ਤੇ) ਗੁਰੂ ਨੇ (ਮੈਨੂੰ ਪਰਮਾਤਮਾ ਦੇ ਨਾਮ ਦਾ) ਦਾਨ ਦਿੱਤਾ ।੧।ਰਹਾਉ।
Granting His Grace, He has led me to join the Saadh Sangat, the Company of the Holy; the True Guru has granted this gift. ||1||Pause||
ਸੁਖਦਾਤਾ ਦੁਖ ਭੰਜਨਹਾਰਾ ਗਾਉ ਕੀਰਤਨੁ ਪੂਰਨ ਗਿਆਨੁ ॥
ਹੇ ਭਾਈ! ਪਰਮਾਤਮਾ ਸਾਰੇ ਸੁਖ ਦੇਣ ਵਾਲਾ ਹੈ, ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ । (ਜਿਉਂ ਜਿਉਂ) ਮੈਂ ਉਸ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹਾਂ, (ਮੈਨੂੰ) ਆਤਮਕ ਜੀਵਨ ਦੀ ਮੁਕੰਮਲ ਸੂਝ (ਪ੍ਰਾਪਤ ਹੁੰਦੀ ਜਾਂਦੀ ਹੈ) ।
Sing the Kirtan, the Praises of the Lord, the Giver of peace, the Destroyer of pain; He shall bless you with perfect spiritual wisdom.
ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨ੍ਹੇ ਬਿਨਸਿਓ ਮੂੜ ਅਭਿਮਾਨੁ ॥੧॥
ਮੈਂ ਕਾਮ ਕੋ੍ਰਧ ਲੋਭ (ਆਦਿਕ ਵਿਕਾਰਾਂ) ਨੂੰ ਟੋਟੇ ਟੋਟੇ ਕਰ ਦਿੱਤਾ, (ਜੀਵਾਂ ਨੂੰ) ਮੂਰਖ (ਬਣਾ ਦੇਣ ਵਾਲਾ) ਅਹੰਕਾਰ (ਮੇਰੇ ਅੰਦਰੋਂ) ਨਾਸ ਹੋਇਆ ।੧।
Sexual desire, anger and greed shall be shattered and destroyed, and your foolish ego will be dispelled. ||1||
ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥
ਹੇ ਪ੍ਰਭੂ! ਤੂੰ ਸੁਜਾਨ ਹੈਂ, ਤੂੰ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈਂ, ਮੈਂ ਤੇਰੇ ਕਿਹੜੇ ਕਿਹੜੇ ਗੁਣ ਦੱਸ ਕੇ ਗਿਣਾਂ? ਹੇ ਸੁਖਾਂ ਦੇ ਸਮੁੰਦਰ ਪ੍ਰਭੂ!
What Glorious Virtues of Yours should I chant? O God, You are the Inner-knower, the Searcher of hearts.
ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦ ਕੁਰਬਾਨੁ ॥੨॥੭॥੮॥
(ਤੇਰਾ ਦਾਸ) ਨਾਨਕ ਤੇਰੇ ਸੋਹਣੇ ਚਰਨਾਂ ਦੀ ਸਰਨ ਆਇਆ ਹੈ, ਅਤੇ ਤੈਥੋਂ ਸਦਾ ਸਦਕੇ ਹੁੰਦਾ ਹੈ ।੨।੭।੮।
I seek the Sanctuary of Your Lotus Feet, O Lord, ocean of peace; Nanak is forever a sacrifice to You. ||2||7||8||