ਨਟ ਮਹਲਾ ੫ ॥
Nat, Fifth Mehl:
ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
ਹੇ ਸਭ ਤੋਂ ਵੱਡੇ ਸ੍ਰਿਸ਼ਟੀ ਦੇ ਪਾਲਣਹਾਰ! ਮੈਂ (ਤੈਥੋਂ) ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ ।੧।ਰਹਾਉ।
I am a sacrifice, a sacrifice to the Guru, the Lord of the World. ||1||Pause||
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
ਹੇ ਦੀਨਾਂ ਦੇ ਨਾਥ! ਹੇ ਦਇਆ ਦੇ ਘਰ ਪ੍ਰਭੂ! ਮੈਂ ਗੁਣ-ਹੀਨ ਹਾਂ, ਤੂੰ ਸਭ ਦਾਤਾਂ ਦੇਣ ਵਾਲਾ ਹੈਂ ।੧।
I am unworthy; You are the Perfect Giver. You are the Merciful Master of the meek. ||1||
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
ਹੇ ਪ੍ਰਭੂ! ਉਠਦਿਆਂ ਬੈਠਦਿਆਂ ਸੁੱਤਿਆਂ ਜਾਗਦਿਆਂ ਤੂੰ ਹੀ ਮੇਰੀ ਜਿੰਦ ਦਾ ਮੇਰੇ ਪ੍ਰਾਣਾਂ ਦਾ ਸਹਾਰਾ ਹੈਂ ।੨।
While standing up and sitting down, while sleeping and awake, You are my soul, my breath of life, my wealth and property. ||2||
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥
ਹੇ ਪ੍ਰਭੂ! ਮੇਰੇ ਮਨ ਵਿਚ ਤੇਰੇ ਦਰਸਨ ਦੀ ਬਹੁਤ ਤਾਂਘ ਹੈ । (ਮੈਨੂੰ) ਨਾਨਕ ਨੂੰ ਦਰਸਨ ਦੇ ਕੇ ਨਿਹਾਲ ਕਰ ।੩।੮।੯।
Within my mind there is such a great thirst for the Blessed Vision of Your Darshan. Nanak is enraptured with Your Glance of Grace. ||3||8||9||