ਨਟ ਮਹਲਾ ੪ ॥
Nat, Fourth Mehl:
ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥
ਹੇ ਰਾਮ! ਹੇ ਹਰੀ! (ਜਿਹੜਾ ਮਨੁੱਖ ਤੇਰੀ ਮਿਹਰ ਨਾਲ) ਆਤਮਕ ਜੀਵਨ ਦੇਣ ਵਾਲੇ ਤੇਰੇ ਨਾਮ-ਜਲ ਦੇ ਸਰ ਵਿਚ (ਆਪਣੇ ਮਨ ਨੂੰ) ਇਸ਼ਨਾਨ ਕਰਾਂਦਾ ਹੈ,
The Lord has bathed me in the pool of Ambrosial Nectar.
ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥
(ਉਹ ਮਨੱੁਖ ਗੁਰੂ ਨੂੰ) ਮਿਲ ਕੇ (ਆਪਣੇ ਸਾਰੇ) ਪਾਪ ਵਿਕਾਰ ਲਾਹ ਲੈਂਦਾ ਹੈ । (ਗੁਰੂ ਦੀ ਰਾਹੀਂ) ਆਤਮਕ ਜੀਵਨ ਦੀ ਸੂਝ ਹੀ ਗੁਰੂ (-ਸਰੋਵਰ) ਵਿਚ ਸੋਹਣਾ ਇਸ਼ਨਾਨ ਹੈ ।੧।ਰਹਾਉ।
The spiritual wisdom of the True Guru is the most excellent cleansing bath; bathing in it, all the filthy sins are washed away. ||1||Pause||
ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥
ਹੇ ਭਾਈ! ਸੰਗਤਿ ਦਾ ਅਸਰ ਬਹੁਤ ਅਧਿਕ ਹੋਇਆ ਕਰਦਾ ਹੈ, (ਵੇਖੋ,) ਤੋਤਾ (ਗਨਿਕਾ ਪਾਸੋਂ ‘ਰਾਮ ਨਾਮ’) ਪੜ੍ਹ ਕੇ ਗਨਿਕਾ ਨੂੰ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਗਿਆ ।
The virtues of the Sangat, the Holy Congregation, are so very great. Even the prostitute was saved, by teaching the parrot to speak the Lord's Name.
ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥
ਕੁਬਿਜਾ ਨੂੰ (ਸ੍ਰੀ ਕ੍ਰਿਸ਼ਨ ਜੀ ਦੇ ਚਰਨਾਂ ਦੀ) ਸੇ੍ਰਸ਼ਟ ਛੋਹ ਪ੍ਰਾਪਤ ਹੋਈ, (ਉਹ ਛੋਹ) ਉਸ ਨੂੰ ਬੈਕੁੰਠ ਵਿਚ ਭੀ ਲੈ ਪਹੁੰਚੀ ।੧।
Krishna was pleased, and so he touched the hunch-back Kubija, and she was transported to the heavens. ||1||
ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥
ਹੇ ਭਾਈ! ਅਜਾਮਲ ਦੀ ਆਪਣੇ ਪੁੱਤਰ (ਨਾਰਾਇਣ) ਨਾਲ ਕੀਤੀ ਹੋਈ ਪ੍ਰੀਤ (ਜਗਤ-ਪ੍ਰਸਿਧ ਹੈ । ਅਜਾਮਲ ਆਪਣੇ ਪੁੱਤਰ ਨੂੰ) ਨਾਰਾਇਣ ਨਾਮ ਨਾਲ ਬੁਲਾਂਦਾ ਸੀ (ਨਾਰਾਇਣ ਆਖਦਿਆਂ ਉਸ ਦੀ ਪ੍ਰੀਤ ਨਾਰਾਇਣ-ਪ੍ਰਭੂ ਨਾਲ ਭੀ ਬਣ ਗਈ) ।
Ajaamal loved his son Naaraayan, and called out his name.
ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥
ਪਿਆਰੇ ਮਾਲਕ ਪ੍ਰਭੂ ਨਾਰਾਇਣ ਦੇ ਮਨ ਵਿਚ (ਅਜਾਮਲ ਦੀ ਉਹ) ਪ੍ਰੀਤ ਪਸੰਦ ਆ ਗਈ, ਉਸ ਨੇ ਜਮਦੂਤਾਂ ਨੂੰ ਮਾਰ ਕੇ (ਅਜਾਮਲ ਤੋਂ ਪਰੇ) ਭਜਾ ਦਿੱਤਾ ।੨।
His loving devotion pleased my Lord and Master, who struck down and drove off the Messengers of Death. ||2||
ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥
ਪਰ, ਹੇ ਭਾਈ! ਜੇ ਮਨੁੱਖ ਨਿਰਾ ਜ਼ਬਾਨੀ ਗੱਲਾਂ ਹੀ ਕਰਦਾ ਹੈ ਤੇ ਗੱਲਾਂ ਕਰ ਕੇ ਨਿਰਾ ਲੋਕਾਂ ਨੂੰ ਹੀ ਸੁਣਾਂਦਾ ਹੈ (ਉਸ ਨੂੰ ਆਪ ਨੂੰ ਇਸ ਦਾ ਕੋਈ ਲਾਭ ਨਹੀਂ ਹੁੰਦਾ); ਜੋ ਕੁਝ ਉਹ ਬੋਲਦਾ ਹੈ ਉਸ ਨੂੰ ਆਪਣੇ ਮਨ ਵਿਚ ਨਹੀਂ ਵਸਾਂਦਾ ।
The mortal speaks and by speaking, makes the people listen; but he does not reflect upon what he himself says.
ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥
ਜਦੋਂ ਮਨੁੱਖ (ਗੁਰੂ ਦੀ) ਸਾਧ ਸੰਗਤਿ ਵਿਚ ਮਿਲ ਬੈਠਦਾ ਹੈ ਜਦੋਂ ਉਸ ਦੇ ਅੰਦਰ ਸਰਧਾ ਬੱਝਦੀ ਹੈ, (ਗੁਰੂ ਉਸ ਨੂੰ) ਪਰਮਾਤਮਾ ਦੇ ਨਾਮ (ਵਿਚ ਜੋੜ ਕੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੩।
But when he joins the Sat Sangat, the True Congregation, he is confirmed in his faith, and he is saved by the Name of the Lord. ||3||
ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥
ਹੇ ਭਾਈ! ਜਦੋਂ ਤਕ ਜਿੰਦ ਤੇ ਸਰੀਰ (ਦਾ ਮੇਲ) ਕਾਇਮ ਰਹਿੰਦਾ ਹੈ, ਤਦੋਂ ਤਕ (ਪ੍ਰਭੂ ਨਾਲੋਂ ਟੁੱਟਾ ਹੋਇਆ ਮਨੁੱਖ ਪ੍ਰਭੂ ਦੀ ਯਾਦ ਨੂੰ) ਹਿਰਦੇ ਵਿਚ ਨਹੀਂ ਵਸਾਂਦਾ,
As long as his soul and body are healthy and strong, he does not remember the Lord at all.
ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥
(ਇਸ ਦਾ ਹਾਲ ਉਸੇ ਮਨੁੱਖ ਵਾਂਗ ਸਮਝੋ, ਜਿਸ ਦੇ) ਘਰ-ਮਹਲ ਵਿਚ ਜਦੋਂ ਅੱਗ ਲੱਗਦੀ ਹੈ ਤਦੋਂ ਖੂਹ ਪੁੱਟ ਕੇ ਪਾਣੀ ਕੱਢਦਾ ਹੈ (ਅੱਗ ਬੁਝਾਣ ਲਈ) ।੪।
But when his home and mansion catch fire, then, he wants to dig the well to draw water. ||4||
ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥
ਹੇ ਮੇਰੇ ਮਨ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਉੱਕਾ ਹੀ ਭੁਲਾ ਦਿੱਤਾ ਹੈ (ਉਹ ਸਾਕਤ ਹੈ, ਉਸ) ਸਾਕਤ ਨਾਲ ਕਦੇ ਸਾਂਝ ਨਾਹ ਪਾਣੀ,
O mind, do not join with the faithless cynic, who has forgotten the Name of the Lord, Har, Har.
ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥੫॥
ਕਿਉਂਕਿ ਸਾਕਤ ਦੇ ਬਚਨਾਂ ਨਾਲ ਮਨੁੱਖ ਇਉਂ ਡੰਗਿਆ ਜਾਂਦਾ ਹੈ ਜਿਵੇਂ ਸੱਪ-ਠੂਹੇਂ ਦੇ ਡੰਗ ਨਾਲ । ਸਾਕਤ (ਦਾ ਸੰਗ) ਛੱਡ ਕੇ ਉਸ ਤੋਂ ਪਰੇ ਹੀ ਹੋਰ ਪਰੇ ਰਹਿਣਾ ਚਾਹੀਦਾ ਹੈ ।੫।
The word of the faithless cynic stings like a scorpion; leave the faithless cynic far, far behind. ||5||
ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥
(ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ) ਮੁੜ ਮੁੜ (ਗੁਰੂ ਦੀ ਚਰਨੀਂ) ਲੱਗ ਕੇ (ਆਪਣੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ) ਬਹੁਤ ਪ੍ਰੀਤਿ ਪੈਦਾ ਕਰ ਲਈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਆਪਣੇ ਜੀਵਨ ਚੰਗੇ ਬਣਾ ਲਏ,
Fall in love, fall deeply in love with the Lord; clinging to the Saadh Sangat, the Company of the Holy, you will be exalted and embellished.
ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥
ਗੁਰੂ ਦੇ ਬਚਨਾਂ ਉਤੇ ਪੂਰੀ ਸਰਧਾ ਬਣਾ ਲਈ, ਉਹ ਮਨੁੱਖ ਪਰਮਾਤਮਾ ਨੂੰ ਬਹੁਤ ਪਿਆਰੇ ਲੱਗਦੇ ਹਨ ।੬।
Those who accept the Word of the Guru as True, totally True, are very dear to my Lord and Master. ||6||
ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥
ਹੇ ਭਾਈ! ਪੂਰਬਲੇ ਜਨਮ ਵਿਚ ਜਿਸ ਮਨੁੱਖ ਨੇ ਥੋੜੇ ਥੋੜੇ ਸ਼ੁਭ ਕਰਮ ਕਮਾਏ, (ਉਹਨਾਂ ਦੀ ਬਰਕਤਿ ਨਾਲ ਹੁਣ ਭੀ) ਪ੍ਰਭੂ ਦੇ ਨਾਮ ਵਿਚ ਪਿਆਰ ਬਣਾਇਆ,
Because of actions committed in past lives, one comes to love the Name of the Lord, Har, Har, Har.
ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥
ਗੁਰੂ ਦੀ ਕਿਰਪਾ ਨਾਲ ਉਸ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਲੱਭ ਲਿਆ । ਉਹ ਮਨੁੱਖ (ਸਦਾ) ਨਾਮ-ਰਸ ਨੂੰ ਸਲਾਹੁੰਦਾ ਹੈ, ਨਾਮ-ਰਸ ਨੂੰ ਹੀ ਹਿਰਦੇ ਵਿਚ ਵਸਾਂਦਾ ਹੈ ।੭।
By Guru's Grace, you shall obtain the ambrosial essence; sing of this essence, and reflect upon this essence. ||7||
ਹਰਿ ਹਰਿ ਰੂਪ ਰੰਗਿ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥
ਹੇ ਨਾਨਕ! (ਆਖ—) ਹੇ ਹਰੀ! ਹੇ ਲਾਲ! ਹੇ ਸੋਹਣੇ ਲਾਲ! (ਸਭ ਜੀਅ ਜੰਤ) ਸਾਰੇ ਤੇਰੇ ਹੀ ਰੂਪ ਹਨ ਤੇਰੇ ਹੀ ਰੰਗ ਹਨ ।
O Lord, Har, Har, all forms and colors are Yours; O my Beloved, my deep crimson ruby.
ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥
ਜਿਹੋ ਜਿਹਾ ਰੰਗ ਤੂੰ (ਕਿਸੇ ਜੀਵ ਨੂੰ) ਦੇਂਦਾ ਹੈਂ (ਉਸ ਉਤੇ) ਉਹੋ ਜਿਹਾ ਰੰਗ ਹੀ ਚੜ੍ਹਦਾ ਹੈ । ਇਹਨਾਂ ਵਿਚਾਰੇ ਜੀਵਾਂ ਦੀ ਆਪਣੀ ਕੋਈ ਪਾਂਇਆਂ ਨਹੀਂ ਹੈ ।੮।੩।
Only that color which You impart, Lord, exists; O Nanak, what can the poor wretched being do? ||8||3||