ਨਟ ਮਹਲਾ ੪ ॥
Nat, Fourth Mehl:
ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥
ਹੇ ਮੇਰੇ ਰਾਮ! ਹੇ ਮੇਰੇ ਪ੍ਰਭੂ! (ਜਿਸ ਉੱਤੇ ਭੀ ਮਿਹਰ ਕਰਦਾ ਹੈਂ ਉਸ ਨੂੰ) ਗੁਰੂ ਦੀ ਸਰਨੀ ਪਾ ਕੇ (ਵਿਕਾਰਾਂ ਵਲੋਂ ਉਸ ਦਾ) ਰਾਖਾ ਬਣਦਾ ਹੈਂ,
In the Sanctuary of the Guru, the Lord God saves and protects us,
ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥
ਜਿਵੇਂ ਜਦੋਂ ਤੰਦੂਏ ਨੇ ਗਜ ਨੂੰ ਫੜ ਕੇ ਖਿਚ ਲਿਆ ਸੀ, ਤਾਂ ਤੂੰ ਉਸ ਨੂੰ ਉੱਚਾ ਕਰ ਕੇ ਕੱਢ ਕੇ (ਤੰਦੂਏ ਦੀ ਫਾਹੀ ਤੋਂ) ਬਚਾ ਲਿਆ ਸੀ ।੧।ਰਹਾਉ।
as He protected the elephant, when the crocodile seized it and pulled it into the water; He lifted him up and pulled him out. ||1||Pause||
ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥
ਹੇ ਭਾਈ! ਪ੍ਰਭੂ ਦੇ ਭਗਤ ਬਹੁਤ ਸੋਹਣੇ ਜੀਵਨ ਵਾਲੇ ਹੁੰਦੇ ਹਨ, ਪ੍ਰਭੂ (ਉਹਨਾਂ ਦੇ ਮਨ ਵਿਚ) ਸਰਧਾ ਪੈਦਾ ਕਰ ਕੇ ਉਹਨਾਂ ਨੂੰ (ਆਪਣੇ ਨਾਮ ਦਾ) ਸਹਾਰਾ ਦੇਂਦਾ ਹੈ ।
God's servants are sublime and exalted; they enshrine faith for Him in their minds.
ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥੧॥
ਹੇ ਭਾਈ! ਪ੍ਰਭੂ ਨੇ ਆਪ ਹੀ (ਆਪਣੇ ਸੇਵਕ ਦੇ ਅੰਦਰ) ਸਰਧਾ-ਭਗਤੀ ਪੈਦਾ ਕੀਤੀ ਹੁੰਦੀ ਹੈ, ਸੇਵਕ ਉਸ ਨੂੰ ਮਨ ਵਿਚ ਪਿਆਰਾ ਲੱਗਦਾ ਹੈ, ਪ੍ਰਭੂ ਆਪ ਹੀ ਸੇਵਕ ਦੀ ਇੱਜ਼ਤ ਬਚਾਂਦਾ ਹੈ ।੧।
Faith and devotion are pleasing to my God's Mind; He saves the honor of His humble servants. ||1||
ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥
ਹੇ ਭਾਈ! ਪ੍ਰਭੂ ਦਾ ਜਿਹੜਾ ਸੇਵਕ ਪ੍ਰਭੂ ਦੀ ਸੇਵਾ-ਭਗਤੀ ਵਿਚ ਲੱਗਦਾ ਹੈ, ਉਹ ਹਰ ਥਾਂ ਪ੍ਰਭੂ ਦਾ ਹੀ ਪਸਾਰਾ ਵੇਖਦਾ ਹੈ,
The servant of the Lord, Har, Har, is committed to His service; He sees God pervading the entire expanse of the universe.
ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥੨॥
ਉਸ ਨੂੰ ਉਹੀ ਸਰਬ-ਵਿਆਪਕ ਹਰ ਥਾਂ ਦਿੱਸਦਾ ਹੈ (ਉਸ ਨੂੰ ਦਿੱਸਦਾ ਹੈ ਕਿ) ਪ੍ਰਭੂ ਆਪ ਹੀ ਸਭ ਜੀਵਾਂ ਉਤੇ ਮਿਹਰ ਦੀ ਨਿਗਾਹ ਨਾਲ ਤੱਕ ਰਿਹਾ ਹੈ ।੨।
He sees the One and only Primal Lord God, who blesses all with His Glance of Grace. ||2||
ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥
ਹੇ ਭਾਈ! ਮਾਲਕ ਹਰੀ ਪ੍ਰਭੂ ਸਭ ਥਾਵਾਂ ਵਿਚ ਭਰਪੂਰ ਹੈ, ਦਾਸੀ ਵਾਂਗ ਸਾਰੇ ਜਗਤ ਨੂੰ ਸੰਭਾਲਦਾ ਹੈ ।
God, our Lord and Master, is permeating and pervading all places; He takes care of the whole world as His slave.
ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥
ਦਇਆ ਦਾ ਸੋਮਾ ਪ੍ਰਭੂ ਆਪ ਹੀ ਸਭ ਜੀਵਾਂ ਉਤੇ ਦਇਆ ਕਰਦਾ ਹੈ, ਸਭਨਾਂ ਨੂੰ ਦਾਨ ਦੇਂਦਾ ਹੈ, ਪੱਥਰਾਂ ਵਿਚ ਭੀ ਉਹ ਆਪ ਹੀ ਕੀੜੇ ਪੈਦਾ ਕਰਦਾ ਹੈ (ਤੇ ਉਹਨਾਂ ਨੂੰ ਰਿਜ਼ਕ ਅਪੜਾਂਦਾ ਹੈ) ।੩।
The Merciful Lord Himself mercifully gives His gifts, even to worms in stones. ||3||
ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥
ਹੇ ਭਾਈ! (ਹਰਨ ਦੇ ਅੰਦਰ ਹੀ) ਕਸਤੂਰੀ ਦੀ ਬਹੁਤ ਸੁਗੰਧੀ ਮੌਜੂਦ ਹੁੰਦੀ ਹੈ, ਪਰ ਭੁਲੇਖੇ ਵਿਚ ਭੱੁਲ ਕੇ ਹਰਨ (ਉਸ ਸੁਗੰਧੀ ਦੀ ਖ਼ਾਤਰ ਝਾੜੀਆਂ ਵਿਚ) ਭਾਲ ਕਰਦਾ ਫਿਰਦਾ ਹੈ (ਇਹੀ ਹਾਲ ਜੀਵ-ਇਸਤ੍ਰੀ ਦਾ ਹੁੰਦਾ ਹੈ ।
Within the deer is the heavy fragrance of musk, but he is confused and deluded, and he shakes his horns looking for it.
ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥
ਪ੍ਰਭੂ ਤਾਂ ਇਸ ਦੇ ਅੰਦਰ ਹੀ ਵੱਸਦਾ ਹੈ, ਪਰ ਇਹ ਵਿਚਾਰੀ) ਜੰਗਲ ਜੰਗਲ ਢੂੰਢ ਢੂੰਢ ਕੇ ਭਟਕ ਭਟਕ ਕੇ ਥੱਕ ਜਾਂਦੀ ਹੈ । (ਆਖ਼ਰ) ਪੂਰੇ ਗੁਰੂ ਨੇ ਇਸ ਨੂੰ ਘਰ ਵਿਚ (ਹੀ ਵੱਸਦਾ ਪ੍ਰਭੂ ਵਿਖਾਇਆ ਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਇਆ ।੪।
Wandering, rambling and roaming through the forests and woods, I exhausted myself, and then in my own home, the Perfect Guru saved me. ||4||
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
(ਹੇ ਭਾਈ! ਗੁਰੂ ਦੀ) ਬਾਣੀ (ਸਿੱਖ ਦਾ) ਗੁਰੂ ਹੈ, ਗੁਰੂ ਬਾਣੀ ਵਿਚ ਮੌਜੂਦ ਹੈ । (ਗੁਰੂ ਦੀ) ਬਾਣੀ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹੈ, ਜਿਸ ਨੂੰ ਸਿੱਖ ਹਰ ਵੇਲੇ ਆਪਣੇ ਹਿਰਦੇ ਵਿਚ) ਸਾਂਭ ਰੱਖਦਾ ਹੈ ।
The Word, the Bani is Guru, and Guru is the Bani. Within the Bani, the Ambrosial Nectar is contained.
ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥
ਗੁਰੂ ਬਾਣੀ ਉਚਾਰਦਾ ਹੈ, (ਗੁਰੂ ਦਾ) ਸੇਵਕ ਉਸ ਬਾਣੀ ਉਤੇ ਸਰਧਾ ਧਾਰਦਾ ਹੈ । ਗੁਰੂ ਉਸ ਸਿੱਖ ਨੂੰ ਯਕੀਨੀ ਤੌਰ ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।੫।
If His humble servant believes, and acts according to the Words of the Guru's Bani, then the Guru, in person, emancipates him. ||5||
ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥
ਹੇ ਭਾਈ! ਹਰ ਥਾਂ ਪਰਮਾਤਮਾ ਭਰਪੂਰ ਹੈ ਮੌਜੂਦ ਹੈ (ਪਰ ਜੀਵ ਨੂੰ ਇਹ ਸਮਝ ਨਹੀਂ ਆਉਂਦੀ, ਜੀਵ ਆਪਣੇ) ਮਨ ਵਿਚ ਬੀਜੇ ਕਰਮਾਂ ਦਾ ਫਲ ਖਾਂਦਾ ਹੈ
All is God, and God is the whole expanse; man eats what he has planted.
ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥
(ਤੇ ਦੁੱਖੀ ਹੁੰਦਾ ਹੈ), ਜਿਵੇਂ ਧ੍ਰਿਸਟਬੁਧੀ ਭਲੇ ਚੰਦ੍ਰਹਾਂਸ ਦਾ ਬੁਰਾ ਲੋਚਦਾ ਲੋਚਦਾ ਆਪਣੇ ਹੀ ਘਰ ਨੂੰ ਚੁਆਤੀ ਨਾਲ ਸਾੜ ਬੈਠਾ ।੬।
When Dhrishtabudhi tormented the humble devotee Chandrahaans, he only set his own house on fire. ||6||
ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥
ਹੇ ਭਾਈ! ਪ੍ਰਭੂ ਦਾ ਭਗਤ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵੇਖਣ ਲਈ ਤਾਂਘਦਾ ਰਹਿੰਦਾ ਹੈ, ਪ੍ਰਭੂ (ਭੀ ਆਪਣੇ) ਸੇਵਕ-ਭਗਤ ਦੀ ਹਰ ਵੇਲੇ ਰੱਖਿਆ ਕਰਦਾ ਰਹਿੰਦਾ ਹੈ ।
God's humble servant longs for Him within his heart; God watches over each breath of His humble servant.
ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥
ਹਰ ਵੇਲੇ ਮਿਹਰ ਕਰ ਕੇ ਪ੍ਰਭੂ ਆਪਣੇ ਭਗਤ ਦੇ ਹਿਰਦੇ ਵਿਚ ਆਪਣੀ ਭਗਤੀ ਦਾ ਭਾਵ ਪੱਕਾ ਕਰਦਾ ਰਹਿੰਦਾ ਹੈ, ਆਪਣੇ ਭਗਤ ਦੇ ਪੂਰਨਿਆਂ ਉਤੇ ਤੁਰਨ ਵਾਲੇ ਜਗਤ ਨੂੰ ਭੀ ਪਾਰ ਲੰਘਾਂਦਾ ਹੈ ।੭।
Mercifully, mercifully, He implants devotion within his humble servant; for his sake, God saves the whole world. ||7||
ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥
God, our Lord and Master, is Himself by Himself; God Himself embellishes the universe.
ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥
O servant Nanak, He Himself is all-pervading; in His Mercy, He Himself emancipates all. ||8||4||