ਮਾਲੀ ਗਉੜਾ ਮਹਲਾ ੪ ॥
Maalee Gauraa, Fourth Mehl:
ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥
ਹੇ ਭਾਈ! ਜਦੋਂ (ਮੈਨੂੰ ਗੁਰੂ ਮਿਲਿਆ ਹੈ ਮੇਰੇ (ਹਿਰਦੇ-) ਕੌਲ ਫੱੁਲ ਦਾ ਖਿੜਾਉ ਹੋ ਗਿਆ ਹੈ, ਮੇਰਾ ਮਨ ਪ੍ਰਭੂ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ ਹਰਿ-ਨਾਮ ਦੇ ਸੁਆਦ ਵਿਚ ਮਗਨ ਰਹਿੰਦਾ ਹੈ;
My mind is addicted to the juice of the Lord's Name.
ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥੧॥ ਰਹਾਉ ॥
ਮੈਂ ਪਰਮਾਤਮਾ ਦਾ ਨਾਮ ਜਪ ਰਿਹਾ ਹਾਂ, ਤੇ (ਮੇਰੇ ਅੰਦਰੋਂ) ਹਰੇਕ ਕਿਸਮ ਦੀ ਭਟਕਣ ਹਰੇਕ ਕਿਸਮ ਦਾ ਡਰ ਦੂਰ ਹੋ ਗਿਆ ਹੈ ।੧।ਰਹਾਉ।
My heart-lotus has blossomed forth, and I have found the Guru. Meditating on the Lord, my doubts and fears have run away. ||1||Pause||
ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ ਗੁਰਮਤਿ ਜਾਗਾ ॥
ਹੇ ਭਾਈ! ਗੁਰੂ ਦੀ ਮਤਿ ਦੀ ਬਰਕਤਿ ਨਾਲ ਮੇਰਾ ਸੁੱਤਾ ਹੋਇਆ ਮਨ ਜਾਗ ਪਿਆ ਹੈ, ਮੇਰਾ ਹਿਰਦਾ ਅਦਬ ਅਤੇ ਪ੍ਰੇਮ ਨਾਲ ਪ੍ਰਭੂ ਦੀ ਭਗਤੀ ਵਿਚ ਲੱਗਾ ਰਹਿੰਦਾ ਹੈ ।
In the Fear of God, my heart is committed in loving devotion to Him; following the Guru's Teachings, my sleeping mind has awakened.
ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥
ਵੱਡੇ ਭਾਗਾਂ ਨਾਲ ਮੈਂ ਪਰਮਾਤਮਾ ਨੂੰ ਆਪਣੇ ਵਿਚ ਵਸਾ ਲਿਆ ਹੈ, ਹੁਣ ਮੇਰੇ ਸਾਰੇ ਪਾਪ ਨਾਸ ਹੋ ਗਏ ਹਨ ਤੇ ਮੇਰੇ ਅੰਦਰ ਠੰਢ ਵਰਤ ਰਹੀ ਹੈ ।੧।
All my sins have been erased, and I have found peace and tranquility; I have enshrined the Lord within my heart, by great good fortune. ||1||
ਮਨਮੁਖੁ ਰੰਗੁ ਕਸੁੰਭੁ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥
ਹੇ ਭਾਈ! ਜਿਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਉਹ ਕੱਚੇ ਰੰਗ ਵਾਲਾ ਕਸੁੰਭਾ ਹੀ ਹੈ, ਕਸੁੰਭੇ ਦੇ ਫੁੱਲ ਦਾ ਰੰਗ ਚਾਰ ਦਿਨ ਹੀ ਚੰਗਾ ਰਹਿੰਦਾ ਹੈ ।
The self-willed manmukh is like the false color of the safflower, which fades away; its color lasts for only a few days.
ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ ॥੨॥
(ਉਸ ਦੇ ਅੰਦਰੋਂ ਸੁਖ ਇਕ ਖਿਨ ਵਿਚ ਹੀ ਨਾਸ ਹੋ ਜਾਂਦਾ ਹੈ, ਉਹ (ਸਦਾ) ਦੁਖੀ ਰਹਿੰਦਾ ਹੈ, ਸਿਰ ਉੱਤੇ ਧਰਮਰਾਜ ਦਾ ਡੰਡਾ ਕਾਇਮ ਰਹਿੰਦਾ ਹੈ ।੨।
He perishes in an instant; he is tormented, and punished by the Righteous Judge of Dharma. ||2||
ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥
ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਗੁਰੂ (ਦੇ ਚਰਨਾਂ) ਨਾਲ ਬਹੁਤ ਗੂੜ੍ਹਾ ਪਿਆਰ ਬਣਦਾ ਹੈ (ਉਹ ਪਿਆਰ ਇਉਂ ਹੀ ਪੱਕਾ ਹੁੰਦਾ ਹੈ) ਜਿਵੇਂ ਮਜੀਠ ਦਾ ਰੰਗ ਬਹੁਤ ਪੱਕਾ ਹੰੁਦਾ ਹੈ,
The Lord's Love, found in the Sat Sangat, the True Congregation, is absolutely permanent, and colorfast.
ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥੩॥
(ਮਜੀਠ ਨਾਲ ਰੰਗੇ ਹੋਏ) ਕੱਪੜੇ ਪਾਟ ਭਾਵੇਂ ਜਾਣ (ਪਰ ਰੰਗ ਨਹੀਂ ਉਤਰਦਾ) । ਸਰੀਰ-ਕੱਪੜਾ ਨਾਸ ਭਾਵੇਂ ਹੋ ਜਾਏ, ਪਰ ਇਸ ਦਾ ਹਰਿ-ਨਾਮ ਦਾ ਭਾਗਾਂ ਵਾਲਾ ਰੰਗ ਨਹੀਂ ਉਤਰਦਾ ।੩।
The cloth of the body may be torn to shreds, but still, this beautiful color of the Lord's Love does not fade away. ||3||
ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਨੂੰ ਪਰਮਾਤਮਾ ਦਾ ਨਾਮ-ਰੰਗ ਚਾੜ੍ਹ ਦੇਂਦਾ ਹੈ, ਉਹ ਮਨੁੱਖ ਹਰਿ-ਨਾਮ ਦੇ ਗੂੜ੍ਹੇ ਰੰਗ ਵਿਚ ਰੰਗਿਆ ਰਹਿੰਦਾ ਹੈ (ਲੋਕ ਪਰਲੋਕ ਵਿਚ ਉਹ) ਸੋਭਾ (ਖੱਟਦਾ ਹੈ) ।
Meeting with the Blessed Guru, one is dyed in the color of the Lord's Love, imbued with this deep crimson color.
ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥
ਜਿਹੜਾ ਜਿਹੜਾ ਸੇਵਕ-ਭਗਤ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਦਾਸ ਨਾਨਕ ਉਹਨਾਂ ਦੇ ਚਰਨ ਧੋਂਦਾ ਹੈ ।੪।੪।
Servant Nanak washes the feet of that humble being, who is attached to the feet of the Lord. ||4||4||