ਮਾਲੀ ਗਉੜਾ ਮਹਲਾ ੪ ॥
Maalee Gauraa, Fourth Mehl:
 
ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥
ਹੇ ਮੇਰੇ ਮਨ! ਜਗਤ ਦੇ ਪਾਲਣਹਾਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ । (ਹੇ ਭਾਈ! ਨਾਮ ਜਪਣ ਦੀ ਬਰਕਤਿ ਨਾਲ ਹੀ) ਮੇਰਾ ਮਨ ਮੇਰਾ ਤਨ (ਭਾਵ, ਸਾਰੇ ਗਿਆਨ ਇੰਦ੍ਰੇ) ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ,
O my mind, meditate, vibrate upon the Name of the Lord, the Lord of the World, Har, Har.
 
ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥
ਮੇਰੀ ਮਤਿ ਗੁਰੂ ਦੀ ਮਤਿ ਵਿਚ ਲੀਨ ਹੋ ਗਈ ਹੈ, ਪਰਮਾਤਮਾ ਮੈਨੂੰ ਸਾਰੇ ਰਸਾਂ ਦਾ ਖ਼ਜ਼ਾਨਾ ਦਿੱਸ ਰਿਹਾ ਹੈ ।੧।ਰਹਾਉ।
My mind and body are merged in the Lord's Name, and through the Guru's Teachings, my intellect is imbued with the Lord, the source of nectar. ||1||Pause||
 
ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥
ਹੇ ਭਾਈ! ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ, ਮਨ ਵਿਚ ਹਰੀ ਦਾ ਜਾਪ ਜਪਣਾ ਚਾਹੀਦਾ ਹੈ ।
Follow the Guru's Teachings, and meditate on the Naam, the Name of the Lord, Har, Har. Chant, and meditate, on the beads of the mala of the Lord.
 
ਜਿਨ੍ਹ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥੧॥
ਜਗਤ ਦਾ ਮਾਲਕ ਪ੍ਰਭੂ ਉਹਨਾਂ ਬੰਦਿਆਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਦੇ ਮੱਥੇ ਉਤੇ ਇਹ ਲੇਖ ਲਿਖਿਆ ਹੁੰਦਾ ਹੈ ।੧।
Those who have such destiny inscribed upon their foreheads, meet with the Lord, adorned with garlands of flowers. ||1||
 
ਜਿਨ੍ਹ ਹਰਿ ਨਾਮੁ ਧਿਆਇਆ ਤਿਨ੍ਹ ਚੂਕੇ ਸਰਬ ਜੰਜਾਲਾ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹਨਾਂ ਦੇ ਸਾਰੇ ਮਾਇਕ ਬੰਧਨ ਮੁੱਕ ਗਏ ।
Those who meditate on the Name of the Lord - all their entanglements are ended.
 
ਤਿਨ੍ਹ ਜਮੁ ਨੇੜਿ ਨ ਆਵਈ ਗੁਰਿ ਰਾਖੇ ਹਰਿ ਰਖਵਾਲਾ ॥੨॥
(ਆਤਮਕ) ਮੌਤ ਉਹਨਾਂ ਦੇ ਨੇੜੇ ਨਹੀਂ ਢੁਕਦੀ, ਗੁਰੂ ਨੇ ਉਹਨਾਂ ਨੂੰ ਬਚਾ ਲਿਆ, ਪਰਮਾਤਮਾ (ਆਪ ਉਹਨਾਂ ਦਾ) ਰਾਖਾ ਬਣਿਆ ।੨।
The Messenger of Death does not even approach them; the Guru, the Savior Lord, saves them. ||2||
 
ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥
ਹੇ ਭਾਈ! ਅਸੀ ਜੀਵ ਤਾਂ ਬੱਚੇ ਹਾਂ (ਅਸੀ ਆਪਣਾ ਹਾਣ ਲਾਭ) ਕੁਝ ਨਹੀਂ ਸਮਝਦੇ; ਪਰ ਪਰਮਾਤਮਾ ਮਾਪਿਆਂ ਵਾਂਗ ਸਾਡੀ ਪਾਲਣਾ ਕਰਨ ਵਾਲਾ ਹੈ ।
I am a child; I know nothing at all. The Lord cherishes me, as my mother and father.
 
ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥
(ਬੱਚੇ ਸਦਾ ਅੱਗ ਵਿਚ ਹੱਥ ਪਾਂਦੇ ਹਨ, ਮਾਪੇ ਬਚਾਂਦੇ ਹਨ) ਅਸੀ ਮਾਇਆ ਦੀ ਅੱਗ ਵਿਚ ਹੱਥ ਪਾਂਦੇ ਰਹਿੰਦੇ ਹਾਂ (ਮਨ ਫਸਾਂਦੇ ਰਹਿੰਦੇ ਹਾਂ), ਪਰ ਦੀਨਾਂ ਉਤੇ ਦਇਆ ਕਰਨ ਵਾਲੇ ਗੁਰੂ ਨੇ ਸਦਾ ਸਾਡੀ ਰੱਖਿਆ ਕੀਤੀ ਹੈ ।੩।
I continually put my hands into the fire of Maya, but the Guru saves me; He is merciful to the meek. ||3||
 
ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ ॥
(ਹੇ ਭਾਈ! ਪਰਮਾਤਮਾ ਦੇ ਨਾਮ ਨਾਲ) ਬੜੇ ਬੜੇ ਵਿਕਾਰੀ ਪਵਿੱਤਰ ਹੋ ਗਏ ਹਨ; ਹਰੀ-ਜਸ ਨੇ (ਉਹਨਾਂ ਦੇ) ਸਾਰੇ ਪਾਪ ਸਾੜ ਦਿੱਤੇ ਹਨ ।
I was filthy, but I have become immaculate. Singing the Lord's Praises, all sins have been burnt to ashes.
 
ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥
ਹੇ ਦਾਸ ਨਾਨਕ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ, ਉਸ ਦੇ ਮਨ ਵਿਚ ਆਨੰਦ ਪੈਦਾ ਹੋ ਗਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਨਿਹਾਲ ਹੋ ਗਿਆ ।੪।੫।
My mind is in esctasy, having found the Guru; servant Nanak is enraptured through the Word of the Shabad. ||4||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by