ਛਕਾ ੧ ॥
Set of Six Hymns 1||
ਮਾਲੀ ਗਉੜਾ ਮਹਲਾ ੫
Maalee Gauraa, Fifth Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰੇ ਮਨ ਟਹਲ ਹਰਿ ਸੁਖ ਸਾਰ ॥
ਹੇ (ਮੇਰੇ) ਮਨ! ਪਰਮਾਤਮਾ ਦੀ ਸੇਵਾ-ਭਗਤੀ ਅਸਲ ਸੁਖ ਦੇਣ ਵਾਲੀ ਹੈ ।
O mind, true peace comes from serving the Lord.
ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ ॥੧॥ ਰਹਾਉ ॥
ਹੋਰ ਹੋਰ (ਲੋਕਾਂ ਦੀਆਂ) ਟਹਲਾਂ ਵਿਅਰਥ ਹਨ, (ਹੋਰ ਟਹਲਾਂ-ਖ਼ੁਸ਼ਾਮਦਾਂ ਦੇ ਕਾਰਨ) ਆਤਮਕ ਮੌਤ (ਮਨੁੱਖ ਦੇ) ਸਿਰ ਉਤੇ ਸਦਾ ਸਵਾਰ ਰਹਿੰਦੀ ਹੈ ।੧।ਰਹਾਉ।
Other services are false, and as punishment for them, the Messenger of Death bashes in one's head. ||1||Pause||
ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥
ਹੇ ਮਨ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ (ਚੰਗਾ ਭਾਗ) ਲਿਖਿਆ ਹੁੰਦਾ ਹੈ ਉਹ ਸਤਸੰਗ ਵਿਚ ਮਿਲਦੇ ਹਨ,
They alone join the Sangat, the Congregation, upon whose forehead such destiny is inscribed.
ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ ॥੧॥
(ਸਤਸੰਗ ਵਿਚ) ਬੇਅੰਤ ਅਤੇ ਸਰਬ-ਵਿਆਪਕ ਹਰੀ ਦੇ ਸੰਤ ਜਨ (ਉਹਨਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦੇ ਹਨ ।੧।
They are carried across the terrifying world-ocean by the Saints of the Infinite, Primal Lord God. ||1||
ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥
ਹੇ ਮਨ! ਲੋਭ ਮੋਹ ਆਦਿਕ ਵਿਕਾਰ ਛੱਡ ਕੇ ਸਦਾ ਗੁਰੂ ਦੇ ਚਰਨਾਂ ਉਤੇ ਪਿਆ ਰਹੁ ।
Serve forever at the feet of the Holy; renounce greed, emotional attachment and corruption.
ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ॥੨॥
ਹੇ ਮਨ! ਪ੍ਰਭੂ ਤੋਂ ਬਿਨਾ ਕਿਸੇ ਹੋਰ ਦੀ ਕੋਝੀ ਆਸ ਛੱਡ ਦੇਹ । ਇਕ ਪਰਮਾਤਮਾ ਦੀ ਹੀ ਆਸ ਰੱਖ ।੨।
Abandon all other hopes, and rest your hopes in the One Formless Lord. ||2||
ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥
ਹੇ ਮਨ! ਕਈ ਐਸੇ ਬੰਦੇ (ਜਗਤ ਵਿਚ) ਹਨ ਜੋ ਪਰਮਾਤਮਾ ਨਾਲੋਂ ਟੁੱਟੇ ਰਹਿੰਦੇ ਹਨ, ਤੇ (ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ, ਗੁਰੂ ਤੋਂ ਬਿਨਾ ਉਹ ਆਤਮਕ ਜੀਵਨ ਵਲੋਂ ਉੱਕਾ ਹੀ ਅੰਨ੍ਹੇ ਹੁੰਦੇ ਹਨ ।
Some are faithless cynics, deluded by doubt; without the Guru, there is only pitch darkness.
ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥੩॥
(ਪਰ ਉਹਨਾਂ ਦੇ ਭੀ ਕੀਹ ਵੱਸ?) ਪ੍ਰਭੂ ਦੀ ਰਜ਼ਾ ਅਨੁਸਾਰ ਜੋ ਹੋਣਾ ਹੁੰਦਾ ਹੈ ਉਹੀ ਹੋ ਕੇ ਰਹਿੰਦਾ ਹੈ । ਉਸ ਹੋਣੀ ਨੂੰ ਕੋਈ ਭੀ ਜੀਵ ਮਿਟਾ ਨਹੀਂ ਸਕਦਾ ।੩।
Whatever is pre-ordained, comes to pass; no one can erase it. ||3||
ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥
ਹੇ ਮਨ! ਪਰਮਾਤਮਾ ਦੀ ਹਸਤੀ ਅਪਹੰੁਚ ਹੈ, ਬੇਅੰਤ ਪ੍ਰਭੂ ਦੇ ਅਨੇਕਾਂ ਹੀ ਨਾਮ ਹਨ (ਉਸ ਦੇ ਅਨੇਕਾਂ ਗੁਣਾਂ ਦੇ ਕਾਰਨ) ।
The beauty of the Lord of the Universe is profound and unfathomable; the Names of the Infinite Lord are immunerable.
ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥੪॥੧॥
ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੋਇਆ ਹੈ ।੪।੧।
Blessed, blessed are those humble beings, O Nanak, who enshrine the Lord's Name in their hearts. ||4||1||