ਮਾਲੀ ਗਉੜਾ ਮਹਲਾ ੫ ॥
Maalee Gauraa, Fifth Mehl:
 
ਐਸੋ ਸਹਾਈ ਹਰਿ ਕੋ ਨਾਮ ॥
ਹੇ ਭਾਈ! ਸਾਧ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦਾ ਨਾਮ ਜਪਿਆ ਕਰ ।
This is the sort of helper the Name of the Lord is.
 
ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥
ਤੇਰੇ ਸਾਰੇ ਮਨੋਰਥ ਪੂਰੇ ਹੁੰਦੇ ਰਹਿਣਗੇ । ਹੇ ਭਾਈ! ਪਰਮਾਤਮਾ ਦਾ ਨਾਮ ਇਉਂ ਮਦਦਗਾਰ ਹੁੰਦਾ ਹੈ ।੧।ਰਹਾਉ।
Meditating in the Saadh Sangat, the Company of the Holy, one's affairs are perfectly resolved. ||1||Pause||
 
ਬੂਡਤ ਕਉ ਜੈਸੇ ਬੇੜੀ ਮਿਲਤ ॥
ਜਿਵੇਂ ਡੁੱਬ ਰਹੇ ਨੂੰ ਬੇੜੀ ਮਿਲ ਜਾਏ,
It is like a boat to a drowning man.
 
ਬੂਝਤ ਦੀਪਕ ਮਿਲਤ ਤਿਲਤ ॥
ਜਿਵੇਂ ਬੁੱਝ ਰਹੇ ਦੀਵੇ ਨੂੰ ਤੇਲ ਮਿਲ ਜਾਏ,
It is like oil to the lamp whose flame is dying out.
 
ਜਲਤ ਅਗਨੀ ਮਿਲਤ ਨੀਰ ॥
ਜਿਵੇਂ ਅੱਗ ਵਿਚ ਸੜ ਰਹੇ ਨੂੰ ਪਾਣੀ ਮਿਲ ਜਾਏ,
It is like water poured on the burning fire.
 
ਜੈਸੇ ਬਾਰਿਕ ਮੁਖਹਿ ਖੀਰ ॥੧॥
ਜਿਵੇਂ (ਭੁੱਖ ਨਾਲ ਵਿਲਕ ਰਹੇ) ਬੱਚੇ ਦੇ ਮੂੰਹ ਵਿਚ ਦੁੱਧ ਪੈ ਜਾਏ ।੧।
It is like milk poured into the baby's mouth. ||1||
 
ਜੈਸੇ ਰਣ ਮਹਿ ਸਖਾ ਭ੍ਰਾਤ ॥
(ਹੇ ਭਾਈ! ਪਰਮਾਤਮਾ ਦਾ ਨਾਮ ਇਉਂ ਸਹਾਈ ਹੁੰਦਾ ਹੈ) ਜਿਵੇਂ ਜੁੱਧ ਵਿਚ ਭਰਾ ਸਹਾਈ ਹੁੰਦਾ ਹੈ,
As one's brother becomes a helper on the field of battle;
 
ਜੈਸੇ ਭੂਖੇ ਭੋਜਨ ਮਾਤ ॥
ਜਿਵੇਂ ਕਿਸੇ ਭੁੱਖੇ ਨੂੰ ਭੋਜਨ ਹੀ ਸਹਾਈ ਹੁੰਦਾ ਹੈ,
as one's hunger is satisfied by food;
 
ਜੈਸੇ ਕਿਰਖਹਿ ਬਰਸ ਮੇਘ ॥
ਜਿਵੇਂ ਖੇਤੀ ਨੂੰ ਬੱਦਲ ਦਾ ਵਰ੍ਹਨਾ,
as the cloudburst saves the crops;
 
ਜੈਸੇ ਪਾਲਨ ਸਰਨਿ ਸੇਂਘ ॥੨॥
ਜਿਵੇਂ (ਕਿਸੇ ਅਨਾਥ ਨੂੰ) ਸ਼ੇਰ (ਬਹਾਦਰ) ਦੀ ਸਰਨ ਵਿਚ ਰੱਖਿਆ ਮਿਲਦੀ ਹੈ ।੨।
as one is protected in the tiger's lair;||2||
 
ਗਰੁੜ ਮੁਖਿ ਨਹੀ ਸਰਪ ਤ੍ਰਾਸ ॥
(ਹੇ ਭਾਈ! ਪ੍ਰਭੂ ਦਾ ਨਾਮ ਇਉਂ ਸਹਾਈ ਹੁੰਦਾ ਹੈ) ਜਿਵੇਂ ਜਿਸ ਦੇ ਮੂੰਹ ਵਿਚ ਗਾਰੁੜ ਮੰਤਰ ਹੋਵੇ ਉਸ ਨੂੰ ਸੱਪ ਦਾ ਡਰ ਨਹੀਂ ਹੁੰਦਾ,
As with the magic spell of Garuda the eagle upon one's lips, one does not fear the snake;
 
ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥
ਜਿਵੇਂ ਪਿੰਜਰੇ ਵਿਚ ਬੈਠੇ ਤੋਤੇ ਨੂੰ ਬਿੱਲਾ ਨਹੀਂ ਖਾ ਸਕਦਾ,
as the cat cannot eat the parrot in its cage;
 
ਜੈਸੋ ਆਂਡੋ ਹਿਰਦੇ ਮਾਹਿ ॥
ਜਿਵੇਂ ਕੂੰਜ ਦੇ ਚੇਤੇ ਵਿਚ ਟਿਕੇ ਹੋਏ ਉਸ ਦੇ ਆਂਡੇ (ਖ਼ਰਾਬ ਨਹੀਂ ਹੁੰਦੇ),
as the bird cherishes her eggs in her heart;
 
ਜੈਸੋ ਦਾਨੋ ਚਕੀ ਦਰਾਹਿ ॥੩॥
ਜਿਵੇਂ ਦਾਣੇ ਚੱਕੀ ਦੀ ਕਿੱਲੀ ਨਾਲ (ਟਿਕੇ ਹੋਏ ਪੀਸਣੋਂ ਬਚੇ ਰਹਿੰਦੇ ਹਨ) ।੩।
as the grains are spared, by sticking to the central post of the mill;||3||
 
ਬਹੁਤੁ ਓਪਮਾ ਥੋਰ ਕਹੀ ॥
ਹੇ ਭਾਈ! ਮੈਂ ਤਾਂ ਇਹ ਥੋੜ੍ਹੇ ਜਿਹੇ ਦ੍ਰਿਸ਼ਟਾਂਤ ਹੀ ਦੱਸੇ ਹਨ, ਬਥੇਰੇ ਦੱਸੇ ਜਾ ਸਕਦੇ ਹਨ (ਕਿ ਪਰਮਾਤਮਾ ਦਾ ਨਾਮ ਸਹਾਇਤਾ ਕਰਦਾ ਹੈ) ।
Your Glory is so great; I can describe only a tiny bit of it.
 
ਹਰਿ ਅਗਮ ਅਗਮ ਅਗਾਧਿ ਤੁਹੀ ॥
ਹੇ ਅਪਹੁੰਚ ਹਰੀ! ਹੇ ਅਥਾਹ ਹਰੀ! ਤੂੰ ਹੀ (ਜੀਵਾਂ ਦਾ ਰੱਖਿਅਕ ਹੈਂ) ।
O Lord, You are inaccessible, unapproachable and unfathomable.
 
ਊਚ ਮੂਚੌ ਬਹੁ ਅਪਾਰ ॥
ਹੇ ਹਰੀ! ਤੂੰ ਉੱਚਾ ਹੈਂ, ਤੂੰ ਵੱਡਾ ਹੈਂ, ਤੂੰ ਬੇਅੰਤ ਹੈਂ ।
You are lofty and high, utterly great and infinite.
 
ਸਿਮਰਤ ਨਾਨਕ ਤਰੇ ਸਾਰ ॥੪॥੩॥
ਹੇ ਨਾਨਕ! (ਆਖ—) ਨਾਮ ਸਿਮਰਦਿਆਂ ਪਾਪਾਂ ਨਾਲ ਲੋਹੇ ਵਾਂਗ ਭਾਰੇ ਹੋਏ ਜੀਵ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੪।੩।
Meditating in remembrance on the Lord, O Nanak, one is carried across. ||4||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by