ਮਾਲੀ ਗਉੜਾ ਮਹਲਾ ੫ ਦੁਪਦੇ
Maalee Gauraa, Fifth Mehl, Du-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹਰਿ ਸਮਰਥ ਕੀ ਸਰਨਾ ॥
ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਦੀ ਸਰਨ ਪਿਆ ਹਾਂ ਜੋ ਸਭ ਤਾਕਤਾਂ ਦਾ ਮਾਲਕ ਹੈ ।
I seek the Sanctuary of the all-powerful Lord.
ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥੧॥ ਰਹਾਉ ॥
ਮੇਰੀ ਜਿੰਦ, ਮੇਰਾ ਸਰੀਰ, ਮੇਰਾ ਧਨ, ਮੇਰਾ ਸਰਮਾਇਆ—ਸਭ ਕੁਝ ਉਹ ਪਰਮਾਤਮਾ ਹੀ ਹੈ ਜੋ ਸਾਰੇ ਜਗਤ ਦਾ ਮੂਲ ਹੈ ।੧।ਰਹਾਉ।
My soul, body, wealth and capital belong to the One God, the Cause of causes. ||1||Pause||
ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਸਦਾ ਆਤਮਕ ਆਨੰਦ ਹਾਸਲ ਕਰਦਾ ਹੈ, ਹਰਿ-ਨਾਮ ਹੀ ਜ਼ਿੰਦਗੀ ਦਾ ਸਹਾਰਾ ਹੈ ।
Meditating, meditating in remembrance on Him, I have found everlasting peace. He is the source of life.
ਰਵਿ ਰਹਿਆ ਸਰਬਤ ਠਾਈ ਸੂਖਮੋ ਅਸਥੂਲ ॥੧॥
ਇਹਨਾਂ ਦਿੱਸਦੇ ਅਣਦਿੱਸਦੇ ਪਦਾਰਥਾਂ ਵਿਚ ਸਭਨੀਂ ਥਾਈਂ ਪਰਮਾਤਮਾ ਹੀ ਮੌਜੂਦ ਹੈ ।੧।
He is all-pervading, permeating all places; He is in subtle essence and manifest form. ||1||
ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥
ਹੇ ਭਾਈ! ਮਾਇਆ ਦੇ ਮੋਹ ਦੇ ਜੰਜਾਲ ਛੱਡ ਕੇ ਵਿਕਾਰ ਤਿਆਗ ਕੇ ਸਦਾ ਪਰਮਾਤਮਾ ਦੇ ਗੁਣ ਗਾਇਆ ਕਰ ।
Abandon all your entanglements and corruption; sing the Glorious Praises of the Lord forever.
ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥੨॥੧॥੬॥
ਦਾਸ ਨਾਨਕ (ਤਾਂ ਆਪਣੇ ਦੋਵੇਂ) ਹੱਥ ਜੋੜ ਕੇ (ਇਹੀ) ਦਾਨ ਮੰਗਦਾ ਹੈ (ਕਿ ਹੇ ਪ੍ਰਭੂ! ਮੈਨੂੰ) ਆਪਣਾ ਨਾਮ ਦੇਹ ।੨।੧।੬।
With palms pressed together, Nanak begs for this blessing; please bless me with Your Name. ||2||1||6||