ਮਾਲੀ ਗਉੜਾ ਮਹਲਾ ੫ ॥
Maalee Gauraa, Fifth Mehl:
ਪ੍ਰਭ ਸਮਰਥ ਦੇਵ ਅਪਾਰ ॥
ਹੇ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! ਹੇ ਪ੍ਰਕਾਸ਼-ਰੂਪ! ਹੇ ਬੇਅੰਤ! ਤੇਰੇ ਚੋਜਾਂ ਨੂੰ ਕੋਈ ਭੀ ਨਹੀਂ ਜਾਣ ਸਕਦਾ ।
God is all-powerful, divine and infinite.
ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥
ਤੇਰੇ ਚੋਜਾਂ ਦਾ ਅੰਤ ਨਹੀਂ ਪੈ ਸਕਦਾ, ਪਾਰਲਾ ਬੰਨਾ ਨਹੀਂ ਲੱਭ ਸਕਦਾ ।੧।ਰਹਾਉ।
Who knows Your wondrous plays? You have no end or limitation. ||1||Pause||
ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥
ਹੇ ਭਾਈ! ਸਭ ਕੁਝ ਕਰ ਸਕਣ ਵਾਲਾ ਪਰਮਾਤਮਾ ਘੜ ਕੇ ਪੈਦਾ ਕਰ ਕੇ (ਉਸ ਨੂੰ) ਇਕ ਖਿਨ ਵਿਚ ਭੰਨ ਕੇ ਨਾਸ ਕਰ ਦੇਂਦਾ ਹੈ ।
In an instant, You establish and disestablish; You create and destroy, O Creator Lord.
ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥
ਹੇ ਭਾਈ! ਜਿਤਨੀ ਭੀ ਸ੍ਰਿਸ਼ਟੀ ਉਸ ਨੇ ਪੈਦਾ ਕੀਤੀ ਹੈ, ਦਾਤਾਂ ਦੇਣ ਵਾਲਾ ਉਹ ਪ੍ਰਭੂ (ਸਾਰੀ ਸ੍ਰਿਸ਼ਟੀ ਨੂੰ) ਦਾਨ ਦੇਂਦਾ ਹੈ ।੧।
As many beings as You created, God, so many You bless with Your blessings. ||1||
ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥
ਹੇ ਹਰੀ! ਹੇ ਪ੍ਰਭੂ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਮੁਰਾਰਿ! ਤੇਰਾ ਦਾਸ (ਨਾਨਕ) ਤੇਰੀ ਸਰਨ ਆਇਆ ਹੈ ।
I have come to Your Sanctuary, Lord; I am Your slave, O Inaccessible Lord God.
ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥
(ਆਪਣੇ ਦਾਸ ਨੂੰ) ਔਖੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈ । ਦਾਸ ਨਾਨਕ ਤੈਥੋਂ ਸਦਾ ਸਦਕੇ ਜਾਂਦਾ ਹੈ ।੨।੨।੭।
Lift me up and pull me out of the terrifying, treacherous world-ocean; servant Nanak is forever a sacrifice to You. ||2||2||7||