ਮਾਲੀ ਗਉੜਾ ਮਹਲਾ ੫ ॥
Maalee Gauraa, Fifth Mehl:
ਮਨਿ ਤਨਿ ਬਸਿ ਰਹੇ ਗੋਪਾਲ ॥
ਹੇ ਸ੍ਰਿਸ਼ਟੀ ਦੇ ਪਾਲਕ! ਗਰੀਬਾਂ ਦੇ ਸਹਾਈ! ਹੇ ਭਗਤੀ ਨਾਲ ਪਿਆਰ ਕਰਨ ਵਾਲੇ!
The Lord of the World abides in my mind and body.
ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥
ਹੇ ਸਦਾ ਹੀ ਕਿਰਪਾਲ! ਤੁਸੀ ਹੀ ਮੇਰੇ ਮਨ ਵਿਚ ਵੱਸ ਰਹੇ ਹੋ ।੧।ਰਹਾਉ।
Friend of the meek, Lover of His devotees, forever and ever merciful. ||1||Pause||
ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥
ਹੇ ਪ੍ਰਭੂ! (ਜਗਤ-ਰਚਨਾ ਦੇ) ਸ਼ੁਰੂ ਵਿਚ ਤੂੰ ਹੀ ਸੀ, (ਜਗਤ ਦੇ) ਅੰਤ ਵਿਚ ਤੂੰ ਹੀ ਹੋਵੇਂਗਾ, ਹੁਣ ਭੀ ਤੂੰ ਹੀ ਹੈਂ (ਸਦਾ ਕਾਇਮ ਰਹਿਣ ਵਾਲਾ) ।
In the beginning, in the end and in the middle, You alone exist, God; there is none other than You.
ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥
ਹੇ ਭਾਈ! ਪ੍ਰਭੂ ਤੋਂ ਬਿਨਾ ਹੋਰ ਕੋਈ (ਸਦਾ ਕਾਇਮ ਰਹਿਣ ਵਾਲਾ) ਨਹੀਂ । ਹੇ ਭਾਈ! ਇਕ ਮਾਲਕ-ਪ੍ਰਭੂ ਹੀ ਸਾਰੇ ਭਵਨਾਂ ਵਿਚ ਵਿਆਪਕ ਹੈ ।੧।
He is totally permeating and pervading all worlds; He is the One and only Lord and Master. ||1||
ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥
(ਹੇ ਭਾਈ!) ਮੈਂ ਕੰਨ ਨਾਲ ਹਰੀ ਦੀ ਸਿਫ਼ਤਿ-ਸਾਲਾਹ (ਸੁਣਦਾ ਹਾਂ), ਅੱਖਾਂ ਨਾਲ ਹਰੀ ਦਾ ਦਰਸਨ (ਕਰਦਾ ਹਾਂ) ਜੀਭ ਨਾਲ ਹਰੀ ਦੇ ਗੁਣ ਗਾਂਦਾ ਹਾਂ ।
With my ears I hear God's Praises, and with my eyes I behold the Blessed Vision of His Darshan; with my tongue I sing the Lord's Glorious Praises.
ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥
(ਹੇ ਭਾਈ! ਪ੍ਰਭੂ ਦਾ ਦਾਸ) ਨਾਨਕ ਸਦਾ ਉਸ ਤੋਂ ਕੁਰਬਾਨ ਜਾਂਦਾ ਹੈ (ਤੇ ਉਸ ਦੇ ਦਰ ਤੇ ਅਰਦਾਸ ਕਰਦਾ ਹੈ—ਹੇ ਪ੍ਰਭੂ!) ਮੈਨੂੰ ਆਪਣਾ ਨਾਮ ਬਖ਼ਸ਼ ।੨।੩।੮।੬।੧੪।
Nanak is forever a sacrifice to You; please, bless me with Your Name. ||2||3||8||6||14||