ਸਬਦ ॥
Shabad:
 
ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥
ਜਿਨ੍ਹਾਂ (ਵਡ-ਭਾਗੀ) ਬੰਦਿਆਂ ਨੂੰ ਅੰਮ੍ਰਿਤ ਵੇਲੇ ਪਰਮਾਤਮਾ ਆਪ ਪਿਆਰ-ਭਰਿਆ ਸੱਦਾ ਭੇਜਦਾ ਹੈ (ਪ੍ਰੇਰਨਾ ਕਰਦਾ ਹੈ) ਉਹ ਉਸ ਵੇਲੇ ਉੱਠ ਕੇ ਖਸਮ-ਪ੍ਰਭੂ ਦਾ ਨਾਮ ਲੈਂਦੇ ਹਨ ।
Those who receive the call in the last hours of the night, chant the Name of their Lord and Master.
 
ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥
ਤੰਬੂ, ਛੱਤਰ, ਕਨਾਤਾਂ ਰਥ (ਉਹਨਾਂ ਦੇ ਦਰ ਤੇ ਹਰ ਵੇਲੇ) ਤਿਆਰ ਦਿੱਸਦੇ ਹਨ ।
Tents, canopies, pavilions and carriages are prepared and made ready for them.
 
ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥
ਇਹ ਸਾਰੇ (ਦੁਨੀਆ ਦੀ ਮਾਣ-ਵਡਿਆਈ ਦੇ ਪਦਾਰਥ) ਉਹਨਾਂ ਨੂੰ ਆਪਣੇ ਆਪ ਆ ਮਿਲਦੇ ਹਨ, ਜਿਨ੍ਹਾਂ ਨੇ (ਹੇ ਪ੍ਰਭੂ!) ਤੇਰਾ ਨਾਮ ਸਿਮਰਿਆ ਹੈ ।੧।
You send out the call, Lord, to those who meditate on Your Name. ||1||
 
ਬਾਬਾ ਮੈ ਕਰਮਹੀਣ ਕੂੜਿਆਰ ॥
(ਪਰ) ਹੇ ਪ੍ਰਭੂ! ਮੈਂ ਮੰਦ-ਭਾਗੀ (ਹੀ ਰਿਹਾ), ਮੈਂ ਕੂੜੇ ਪਦਾਰਥਾਂ ਦੇ ਵਣਜ ਹੀ ਕਰਦਾ ਰਿਹਾ ।
Father, I am unfortunate, a fraud.
 
ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥
(ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਹੋਇਆ ਮੇਰਾ ਮਨ (ਮਾਇਆ ਦੀ ਖ਼ਾਤਰ) ਭਟਕਣਾ ਵਿਚ ਹੀ ਕੁਰਾਹੇ ਪਿਆ ਰਿਹਾ, ਤੇ ਮੈਂ ਤੇਰਾ ਨਾਮ ਪ੍ਰਾਪਤ ਨਾਹ ਕਰ ਸਕਿਆ ।੧।ਰਹਾਉ।
I have not found Your Name; my mind is blind and deluded by doubt. ||1||Pause||
 
ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥
ਹੇ ਮਾਂ! ਮੈਂ ਦੁਨੀਆ ਦੇ ਅਨੇਕਾਂ ਪਦਾਰਥਾਂ ਦੇ ਸੁਆਦ ਮਾਣਦਾ ਰਿਹਾ, ਹੁਣ ਤੋਂ ਪਹਿਲੇ ਸਾਰੇ ਬੇਅੰਤ ਲੰਮੇ ਜੀਵਨ-ਸਫ਼ਰ ਵਿਚ ਕੀਤੇ ਕਰਮਾਂ ਦੇ ਸੰਸਕਾਰ ਮੇਰੇ ਮਨ ਵਿਚ ਉੱਕਰਦੇ ਗਏ (ਤੇ ਉਹਨਾਂ ਭੋਗਾਂ ਦੇ ਇਵਜ਼ ਵਿਚ ਮੇਰੇ ਵਾਸਤੇ) ਦੁੱਖ ਵਧਦੇ ਗਏ ।
I have enjoyed the tastes, and now my pains have come to fruition; such is my pre-ordained destiny, O my mother.
 
ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥੨॥
ਸੁਖ ਤਾਂ ਥੋੜੇ ਹੀ ਮਾਣੇ, ਪਰ ਦੁੱਖ ਬੇਅੰਤ ਉਗਮ ਪਏ, ਹੁਣ ਮੇਰੀ ਉਮਰ ਦੁੱਖ ਵਿਚ ਹੀ ਗੁਜ਼ਰ ਰਹੀ ਹੈ ।੨।
Now my joys are few, and my pains are many. In utter agony, I pass my life. ||2||
 
ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥
ਉਹਨਾਂ ਬੰਦਿਆਂ ਦਾ ਜੋ ਪਰਮਾਤਮਾ ਨਾਲੋਂ ਵਿਛੁੜੇ ਹੋਏ ਹਨ ਹੋਰ ਕਿਸ ਪਿਆਰੇ ਪਦਾਰਥ ਨਾਲੋਂ ਵਿਛੋੜਾ ਹੈ? (ਸਭ ਤੋਂ ਕੀਮਤੀ ਪਦਾਰਥ ਤਾਂ ਹਰਿ-ਨਾਮ ਹੀ ਸੀ ਜਿਸ ਤੋਂ ਉਹ ਵਿਛੁੜ ਗਏ) । ਉਹਨਾਂ ਜੀਵਾਂ ਦਾ ਜੋ ਪ੍ਰਭੂ-ਚਰਨਾਂ ਵਿਚ ਜੁੜੇ ਹੋਏ ਹਨ ਹੋਰ ਕਿਸ ਸ੍ਰੇਸ਼ਟ ਪਦਾਰਥ ਨਾਲ ਮੇਲ ਬਾਕੀ ਰਹਿ ਗਿਆ?
What separation could be worse than separation from the Lord? For those who are united with Him, what other union can there be?
 
ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥
(ਉਹਨਾਂ ਨੂੰ ਹੋਰ ਕਿਸੇ ਪਦਾਰਥ, ਲੋੜ ਹੀ ਨਾਹ ਰਹਿ ਗਈ) । (ਹੇ ਭਾਈ!) ਸਦਾ ਉਸ ਮਾਲਕ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਇਹ ਜਗਤ-ਤਮਾਸ਼ਾ ਰਚਿਆ ਹੈ ਤੇ ਰਚ ਕੇ ਇਸ ਦੀ ਸੰਭਾਲ ਕਰ ਰਿਹਾ ਹੈ ।੩।
Praise the Lord and Master, who, having created this play, beholds it. ||3||
 
ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥
ਪਰਮਾਤਮਾ ਦੀ ਬਖ਼ਸ਼ਸ਼ ਦੇ ਸੰਜੋਗ ਨਾਲ ਇਸ ਮਨੁੱਖਾ ਸਰੀਰ ਨਾਲ ਸੋਹਣਾ ਮਿਲਾਪ ਹੋਇਆ ਸੀ, ਪਰ ਇਸ ਸਰੀਰ ਵਿਚ ਆ ਕੇ ਮਾਇਕ ਪਦਾਰਥਾਂ ਦੇ ਰਸ ਹੀ ਮਾਣਦੇ ਰਹੇ ।
By good destiny, this union comes about; this body enjoys its pleasures.
 
ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥
ਜਦੋਂ ਉਸ ਦੀ ਰਜ਼ਾ ਵਿਚ ਮੌਤ ਆਈ, ਮਨੁੱਖਾ ਸਰੀਰ ਨਾਲੋਂ ਵਿਛੋੜਾ ਹੋ ਗਿਆ, (ਪਰ ਮਾਇਕ ਪਦਾਰਥਾਂ ਦੇ ਹੀ ਭੋਗਾਂ ਦੇ ਕਾਰਨ) ਮੁੜ ਮੁੜ ਅਨੇਕਾਂ ਜਨਮਾਂ ਦੇ ਗੇੜ ਲੰਘਣੇ ਪਏ ।੪।੧।
Those who have lost their destiny, suffer separation from this union. O Nanak, they may still be united once again! ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by