ਮਾਰੂ ਮਹਲਾ ੧ ॥
Maaroo, First Mehl:
 
ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥
(ਜਿਸ ਕਰਤਾਰ ਦੀ ਰਜ਼ਾ ਅਨੁਸਾਰ) ਤੇਰੇ ਮਾਂ ਪਿਉ ਨੇ ਮਿਲ ਕੇ ਤੇਰਾ ਸਰੀਰ ਬਣਾਇਆ,
The union of the mother and father brings the body into being.
 
ਤਿਨਿ ਕਰਤੈ ਲੇਖੁ ਲਿਖਾਇਆ ॥
ਉਸੇ ਕਰਤਾਰ ਨੇ (ਤੇਰੇ ਮੱਥੇ ਉਤੇ ਇਹ) ਲੇਖ (ਭੀ) ਲਿਖ ਦਿੱਤਾ
The Creator inscribes upon it the inscription of its destiny.
 
ਲਿਖੁ ਦਾਤਿ ਜੋਤਿ ਵਡਿਆਈ ॥
ਕਿ ਤੰੂ (ਜਗਤ ਵਿਚ ਜਾ ਕੇ) ਜੋਤਿ-ਰੂਪ ਪ੍ਰਭੂ ਦੀਆਂ ਬਖ਼ਸ਼ਸ਼ਾਂ ਚੇਤੇ ਕਰੀਂ ਤੇ ਉਸ ਦੀ ਸਿਫ਼ਤਿ-ਸਾਲਾਹ ਭੀ ਕਰੀਂ (ਸਿਫ਼ਤਿ-ਸਾਲਾਹ ਦੇ ਲੇਖ ਆਪਣੇ ਅੰਦਰ ਲਿਖਦਾ ਰਹੀਂ) ।
According to this inscription, gifts, light and glorious greatness are received.
 
ਮਿਲਿ ਮਾਇਆ ਸੁਰਤਿ ਗਵਾਈ ॥੧॥
ਪਰ ਤੂੰ ਮਾਇਆ (ਦੇ ਮੋਹ) ਵਿਚ ਫਸ ਕੇ ਇਹ ਚੇਤਾ ਹੀ ਭੁਲਾ ਦਿੱਤਾ ।੧।
Joining with Maya, the spiritual consciousness is lost. ||1||
 
ਮੂਰਖ ਮਨ ਕਾਹੇ ਕਰਸਹਿ ਮਾਣਾ ॥
ਹੇ (ਮੇਰੇ) ਮੂਰਖ ਮਨ! ਤੂੰ (ਇਹਨਾਂ ਦੁਨੀਆਵੀ ਮਲਕੀਅਤਾਂ ਦਾ) ਕਿਉਂ ਮਾਣ ਕਰਦਾ ਹੈਂ?
O foolish mind, why are you so proud?
 
ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥
(ਜਦੋਂ) ਖਸਮ ਪ੍ਰਭੂ ਦਾ ਹੁਕਮ ਹੋਇਆ ਤਦੋਂ (ਇਹਨਾਂ ਨੂੰ ਛੱਡ ਕੇ ਜਗਤ ਤੋਂ) ਚਲੇ ਜਾਣਾ ਪਏਗਾ ।੧।ਰਹਾਉ।
You shall have to arise and depart when it pleases your Lord and Master. ||1||Pause||
 
ਤਜਿ ਸਾਦ ਸਹਜ ਸੁਖੁ ਹੋਈ ॥
(ਹੇ ਮਨ! ਤੂੰ ਘਰਾਂ ਦੀਆਂ ਮਲਕੀਅਤਾਂ ਵਿਚੋਂ ਸੁਖ-ਸ਼ਾਂਤੀ ਲੱਭਦਾ ਹੈਂ) ਮਾਇਆ ਦੇ ਸੁਆਦ ਛੱਡ ਕੇ ਆਤਮਕ ਅਡੋਲਤਾ ਦਾ ਆਨੰਦ ਪੈਦਾ ਹੋ ਸਕਦਾ ਹੈ
Abandon the tastes of the world, and find intuitive peace.
 
ਘਰ ਛਡਣੇ ਰਹੈ ਨ ਕੋਈ ॥
(ਜਿਨ੍ਹਾਂ ਘਰਾਂ ਦੀਆਂ ਮਲਕੀਅਤਾਂ ਨੂੰ ਤੂੰ ਸੁਖ ਦਾ ਮੂਲ ਸਮਝ ਰਿਹਾ ਹੈਂ, ਇਹ) ਘਰ ਤਾਂ ਛੱਡ ਜਾਣੇ ਹਨ, ਕੋਈ ਭੀ ਜੀਵ (ਇਥੇ ਸਦਾ) ਟਿਕਿਆ ਨਹੀਂ ਰਹਿ ਸਕਦਾ ।
All must abandon their worldly homes; no one remains here forever.
 
ਕਿਛੁ ਖਾਜੈ ਕਿਛੁ ਧਰਿ ਜਾਈਐ ॥
(ਹੇ ਮੂਰਖ ਮਨ! ਤੂੰ ਸਦਾ ਇਹ ਸੋਚਦਾ ਹੈਂ ਕਿ) ਕੁਝ ਧਨ-ਪਦਾਰਥ ਖਾ-ਹੰਢਾ ਲਈਏ ਤੇ ਕੁਝ ਸਾਂਭ ਕੇ ਰੱਖੀ ਜਾਈਏ (ਪਰ ਸਾਂਭ ਕੇ ਰੱਖ ਜਾਣ ਦਾ ਲਾਭ ਤਾਂ ਤਦੋਂ ਹੀ ਹੋ ਸਕਦਾ ਹੈ)
Eat some, and save the rest,
 
ਜੇ ਬਾਹੁੜਿ ਦੁਨੀਆ ਆਈਐ ॥੨॥
ਜੇ ਮੁੜ (ਇਸ ਧਨ ਨੂੰ ਵਰਤਣ ਵਾਸਤੇ) ਜਗਤ ਵਿਚ ਆ ਸਕਣਾ ਹੋਵੇ ।੨।
if you are destined to return to the world again. ||2||
 
ਸਜੁ ਕਾਇਆ ਪਟੁ ਹਢਾਏ ॥
ਮਨੁੱਖ ਆਪਣੇ ਸਰੀਰ ਉਤੇ ਹਾਰ ਰੇਸ਼ਮੀ ਕਪੜਾ ਆਦਿਕ ਹੰਢਾਂਦਾ ਹੈ,
He adorns his body and ress in silk robes.
 
ਫੁਰਮਾਇਸਿ ਬਹੁਤੁ ਚਲਾਏ ॥
ਹੁਕਮ ਭੀ ਬਥੇਰਾ ਚਲਾਂਦਾ ਹੈ, ਸੁਖਾਲੀ ਸੇਜ ਦਾ ਸੁਖ ਭੀ ਮਾਣਦਾ ਹੈ
He issues all sorts of commands.
 
ਕਰਿ ਸੇਜ ਸੁਖਾਲੀ ਸੋਵੈ ॥
(ਪਰ ਜਿਸ ਕਰਤਾਰ ਨੇ ਇਹ ਸਭ ਕੁਝ ਦਿੱਤਾ ਉਸ ਨੂੰ ਵਿਸਾਰੀ ਰੱਖਦਾ ਹੈ,
Preparing his comfortable bed, he sleeps.
 
ਹਥੀ ਪਉਦੀ ਕਾਹੇ ਰੋਵੈ ॥੩॥
ਆਖ਼ਿਰ) ਜਦੋਂ ਜਮਾਂ ਦੇ ਹੱਥ ਪੈਂਦੇ ਹਨ, ਤਦੋਂ ਰੋਣ ਪਛੁਤਾਣ ਦਾ ਕੋਈ ਲਾਭ ਨਹੀਂ ਹੋ ਸਕਦਾ ।੩।
When he falls into the hands of the Messenger of Death, what good does it do to cry out? ||3||
 
ਘਰ ਘੁੰਮਣਵਾਣੀ ਭਾਈ ॥
ਹੇ ਭਾਈ! ਘਰਾਂ ਦੇ ਮੋਹ ਦਰਿਆ ਦੀਆਂ ਘੁੰਮਣ ਘੇਰੀਆਂ (ਵਾਂਗ) ਹਨ,
Household affairs are whirlpools of entanglements, O Siblings of Destiny.
 
ਪਾਪ ਪਥਰ ਤਰਣੁ ਨ ਜਾਈ ॥
ਪਾਪਾਂ ਦੇ ਪੱਥਰ ਲੱਦ ਕੇ ਜ਼ਿੰਦਗੀ ਦੀ ਬੇੜੀ ਇਹਨਾਂ ਘੁੰਮਣ-ਘੇਰੀਆਂ ਵਿਚੋਂ ਪਾਰ ਨਹੀਂ ਲੰਘ ਸਕਦੀ ।
Sin is a stone which does not float.
 
ਭਉ ਬੇੜਾ ਜੀਉ ਚੜਾਊ ॥
ਜੇ ਪਰਮਾਤਮਾ ਦੇ ਡਰ-ਅਦਬ ਦੀ ਬੇੜੀ ਤਿਆਰ ਕੀਤੀ ਜਾਏ, ਤੇ ਉਸ ਬੇੜੀ ਵਿਚ ਜੀਵ ਸਵਾਰ ਹੋਵੇ, ਤਾਂ ਹੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਦੀਆਂ ਘੁੰਮਣ ਘੇਰੀਆਂ ਵਿਚੋਂ) ਪਾਰ ਲੰਘ ਸਕੀਦਾ ਹੈ ।
So let the Fear of God be the boat to carry your soul across.
 
ਕਹੁ ਨਾਨਕ ਦੇਵੈ ਕਾਹੂ ॥੪॥੨॥
ਪਰ ਹੇ ਨਾਨਕ! ਆਖ—ਅਜੇਹੀ ਬੇੜੀ ਕਿਸੇ ਵਿਰਲੇ ਨੂੰ ਕਰਤਾਰ ਦੇਂਦਾ ਹੈ ।੪।੨।
Says Nanak, rare are those who are blessed with this Boat. ||4||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by