ਮਾਰੂ ਮਹਲਾ ੧ ॥
Maaroo, First Mehl:
ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥
ਹੇ ਡੱਡੂ! ਸਾਫ਼ ਸਰੋਵਰ ਦੇ ਸਾਫ਼ ਸੁਥਰੇ ਪਾਣੀ ਵਿਚ ਕੌਲ ਫੁੱਲ ਤੇ ਜਾਲਾ ਵੱਸਦੇ ਹਨ ।
In the pure, immaculate waters, both the lotus and the slimy scum are found.
ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥
ਕੌਲ ਫੁੱਲ ਉਸ ਜਾਲੇ ਤੇ ਪਾਣੀ ਦੀ ਸੰਗਤਿ ਵਿਚ ਰਹਿੰਦਾ ਹੈ, ਪਰ ਉਹਨਾਂ ਦੀ ਸੰਗਤਿ ਵਿਚ ਉਸ ਨੂੰ ਕੋਈ ਦਾਗ਼ ਨਹੀਂ ਲੱਗਦੇ (ਕੌਲ ਫੁੱਲ ਨਿਰਲੇਪ ਹੀ ਰਹਿੰਦਾ ਹੈ) ।੧।
The lotus flower is with the scum and the water, but it remains untouched by any pollution. ||1||
ਦਾਦਰ ਤੂ ਕਬਹਿ ਨ ਜਾਨਸਿ ਰੇ ॥
ਹੇ ਡੱਡੂ! ਤੂੰ ਕਦੇ ਭੀ ਸਮਝ ਨਹੀਂ ਕਰਦਾ । ਤੂੰ ਸਾਫ਼-ਸੁਥਰੇ ਪਾਣੀ ਵਿਚ ਵੱਸਦਾ ਹੈਂ,
You frog, you will never understand.
ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥
ਪਰ ਤੂੰ ਉਸ ਸਾਫ਼-ਪਵਿਤ੍ਰ ਪਾਣੀ ਨੂੰ ਪਛਾਣਦਾ ਨਹੀਂ (ਉਸ ਦੀ ਕਦਰ ਨਹੀਂ ਜਾਣਦਾ, ਤੇ ਸਦਾ) ਜਾਲਾ ਹੀ ਖਾਂਦਾ ਰਹਿੰਦਾ ਹੈਂ (ਜੋ ਉਸ ਸਾਫ਼ ਪਾਣੀ ਵਿਚ ਪੈ ਜਾਂਦਾ ਹੈ) ।੧।ਰਹਾਉ।
You eat the dirt, while you dwell in the immaculate waters. You know nothing of the ambrosial nectar there. ||1||Pause||
ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥
ਹੇ ਡੱਡੂ! (ਤੇਰਾ) ਸਦਾ ਪਾਣੀ ਦਾ ਵਾਸ ਹੈ, ਭੌਰਾ (ਪਾਣੀ ਵਿਚ) ਨਹੀਂ ਵੱਸਦਾ, (ਫਿਰ ਭੀ) ਉਹ (ਫੁੱਲ ਦੀ) ਚੋਟੀ ਦਾ ਰਸ ਮਾਣਦਾ ਹੈ (ਚੂਸਦਾ ਹੈ) ।
You dwell continually in the water; the bumble bee does not dwell there, but it is intoxicated with its fragrance from afar.
ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥
ਕੰਮੀ ਚੰਦ ਨੂੰ ਦੂਰੋਂ ਹੀ (ਵੇਖ ਕੇ ਖਿੜ ਕੇ) ਸਿਰ ਨਿਵਾਂਦੀ ਹੈ, ਕਿਉਂਕਿ ਉਸ ਦੇ ਅੰਦਰ ਚੰਦ ਵਾਸਤੇ ਦਿਲੀ ਖਿੱਚ ਹੈ (ਲਫ਼ਜ਼ੀ, ਦਿਲੀ ਖਿੱਚ ਦੇ ਕਾਰਨ) ।੨।
Intuitively sensing the moon in the distance, the lotus bows its head. ||2||
ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥
(ਥਣ ਦੇ) ਦੁੱਧ ਵਿਚ (ਪਰਮਾਤਮਾ) ਖੰਡ ਤੇ ਸ਼ਹਿਦ (ਵਰਗੀ) ਅੰਮ੍ਰਿਤ (ਮਿਠਾਸ ਇਕੱਠੀ ਕਰਦਾ ਹੈ, ਪਰ ਜਿਵੇਂ (ਥਣ ਨੂੰ ਚੰਬੜੇ ਹੋਏ) ਚਿੱਚੜ ਦੀ (ਲਹੂ ਨਾਲ ਹੀ) ਪ੍ਰੀਤਿ ਹੈ (ਦੁੱਧ ਨਾਲ ਨਹੀਂ, ਤਿਵੇਂ) ਹੇ ਪਾਣੀ ਦੇ ਚਤੁਰ ਡੱਡੂ ।
The realms of nectar are irrigated with milk and honey; you think you are clever to live in the water.
ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥
ਤੂੰ (ਭੀ) ਆਪਣਾ ਸੁਭਾਉ ਕਦੇ ਨਹੀਂ ਛੱਡਦਾ (ਪਾਣੀ ਵਿਚ ਵੱਸਦੇ ਕੌਲ ਫੁੱਲ ਦੀ ਤੈਨੂੰ ਸਾਰ ਨਹੀਂ, ਤੂੰ ਪਾਣੀ ਦਾ ਜਾਲਾ ਹੀ ਖ਼ੁਸ਼ ਹੋ ਹੋ ਕੇ ਖਾਂਦਾ ਹੈਂ) ।੩।
You can never escape your own inner tendencies, like the love of the flea for blood. ||3||
ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥
ਵਿਦਵਾਨਾਂ ਦੀ ਸੰਗਤਿ ਵਿਚ ਮੂਰਖ ਬੰਦੇ ਵੱਸਦੇ ਹਨ, ਉਹਨਾਂ ਪਾਸੋਂ ਉਹ ਵੇਦ ਸ਼ਾਸਤ੍ਰ ਭੀ ਸੁਣਦੇ ਹਨ (ਪਰ ਰਹਿੰਦੇ ਮੂਰਖ ਹੀ ਹਨ ।
The fool may live with the Pandit, the religious scholar, and listen to the Vedas and the Shaastras.
ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥
ਆਪਣਾ ਮੂਰਖਤਾ ਦਾ ਸੁਭਾਉ ਨਹੀਂ ਛੱਡਦੇ) । ਜਿਵੇਂ ਕੁੱਤੇ ਦੀ ਪੂਛਲ (ਕਦੇ ਆਪਣਾ ਟੇਡਾ-ਪਨ ਨਹੀਂ ਛੱਡਦੀ, ਤਿਵੇਂ ਹੇ ਡੱਡੂ!) ਤੂੰ ਕਦੇ ਆਪਣਾ ਸੁਭਾਉ ਨਹੀਂ ਛੱਡਦਾ ।੪।
You can never escape your own inner tendencies, like the crooked tail of the dog. ||4||
ਇਕਿ ਪਾਖੰਡੀ ਨਾਮਿ ਨ ਰਾਚਹਿ ਇਕ ਹਰਿ ਹਰਿ ਚਰਣੀ ਰੇ ॥
ਕਈ ਐਸੇ ਪਖੰਡੀ ਬੰਦੇ ਹੁੰਦੇ ਹਨ ਜੋ ਪਰਮਾਤਮਾ ਦੇ ਨਾਮ ਵਿਚ ਪਿਆਰ ਨਹੀਂ ਪਾਂਦੇ (ਸਦਾ ਪਖੰਡ ਵਲ ਹੀ ਰੁਚੀ ਰੱਖਦੇ ਹਨ), ਕਈ ਐਸੇ ਹਨ (ਭਾਗਾਂ ਵਾਲੇ) ਜੋ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜਦੇ ਹਨ ।
Some are hypocrites; they do not merge with the Naam, the Name of the Lord. Some are absorbed in the Feet of the Lord, Har, Har.
ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥
ਹੇ ਨਾਨਕ! ਤੂੰ ਪਰਮਾਤਮਾ ਦਾ ਨਾਮ ਆਪਣੀ ਜੀਭ ਨਾਲ ਜਪਿਆ ਕਰ, ਧੁਰੋਂ ਪਰਮਾਤਮਾ ਵਲੋਂ ਲਿਖੀ ਬਖ਼ਸ਼ਸ਼ ਅਨੁਸਾਰ ਤੈਨੂੰ ਇਹ ਦਾਤਿ ਪ੍ਰਾਪਤ ਹੋ ਜਾਇਗੀ ।੫।੪।
The mortals obtain what they are predestined to receive; O Nanak, with your tongue, chant the Naam. ||5||4||