ਮਾਰੂ ਮਹਲਾ ੧ ॥
Maaroo, First Mehl:
ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥
(ਦੁਨੀਆ ਦੇ ਲੋਕਾਂ ਨਾਲ ਡੂੰਘੀਆਂ ਸਾਂਝਾਂ ਨਾਹ ਪਾਣ ਕਰ ਕੇ) ਕੋਈ ਆਖਦਾ ਹੈ ਕਿ ਨਾਨਕ ਤਾਂ ਕੋਈ ਭੂਤ ਹੈ (ਕਿਉਂਕਿ ਇਹ ਬੰਦਿਆਂ ਤੋਂ ਤ੍ਰਹਿੰਦਾ ਹੈ) ਕੋਈ ਆਖਦਾ ਹੈ ਕਿ ਨਾਨਕ ਕੋਈ ਜਿੰਨ ਹੈ (ਜੋ ਬੰਦਿਆਂ ਤੋਂ ਪਰੇ ਪਰੇ ਜੂਹ-ਉਜਾੜ ਵਿਚ ਹੀ ਬਹੁਤਾ ਚਿਰ ਟਿਕਿਆ ਰਹਿੰਦਾ ਹੈ) ।
Some call him a ghost; some say that he is a demon.
ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥
ਪਰ ਕੋਈ ਬੰਦਾ ਆਖਦਾ ਹੈ (ਨਹੀਂ) ਨਾਨਕ ਹੈ ਤਾਂ (ਸਾਡੇ ਵਰਗਾ) ਆਦਮੀ (ਹੀ) ਉਂਞ ਹੈ ਆਜਿਜ਼ ਜੇਹਾ ।੧।
Some call him a mere mortal; O, poor Nanak! ||1||
ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥
ਮੈਂ ਸ਼ਾਹ-ਪ੍ਰਭੂ ਦੇ ਨਾਮ ਦਾ ਆਸ਼ਿਕ ਹੋ ਗਿਆ ਹਾਂ, ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਡੂੰਘੀਆਂ ਸਾਂਝਾਂ ਨਹੀਂ ਪਾਂਦਾ,
Crazy Nanak has gone insane, after his Lord, the King.
ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥
(ਇਸ ਵਾਸਤੇ ਦੁਨੀਆ ਆਖਦੀ ਹੈ ਕਿ) ਨਾਨਕ ਝੱਲਾ ਹੋ ਗਿਆ ਹੈ ।੧।ਰਹਾਉ।
I know of none other than the Lord. ||1||Pause||
ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥
ਜਦੋਂ ਮਨੁੱਖ ਇਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ (ਕਿਸੇ ਹੋਰ ਦੀ ਖ਼ੁਸ਼ਾਮਦ-ਮੁਥਾਜੀ ਨਹੀਂ ਕਰਦਾ)
He alone is known to be insane, when he goes insane with the Fear of God.
ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥
ਜਦੋਂ ਉਹ ਦੁਨੀਆ ਦੇ ਡਰ-ਫ਼ਿਕਰਾਂ ਵਲੋਂ ਬੇ-ਪਰਵਾਹ ਜੇਹਾ ਹੋ ਜਾਂਦਾ ਹੈ, ਤਦੋਂ (ਦੁਨੀਆ ਦੇ ਲੋਕਾਂ ਦੀਆਂ ਨਜ਼ਰਾਂ ਵਿਚ) ਉਹ ਝੱਲਾ ਸਮਝਿਆ ਜਾਂਦਾ ਹੈ ।੨।
He recognizes none other than the One Lord and Master. ||2||
ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥
ਜਦੋਂ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਸਮਝਣ ਲੱਗ ਪੈਂਦਾ ਹੈ (ਰਜ਼ਾ ਦੇ ਉਲਟ ਤੁਰਨ ਲਈ ਆਪਣੀ) ਕਿਸੇ ਹੋਰ ਚਤੁਰਾਈ ਦਾ ਆਸਰਾ ਨਹੀਂ ਲੈਂਦਾ,
He alone is known to be insane, if he works for the One Lord.
ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥
ਜਦੋਂ ਮਨੁੱਖ ਸਿਰਫ਼ (ਰਜ਼ਾ ਵਿਚ ਰਾਜ਼ੀ ਰਹਿਣ ਦੀ ਹੀ) ਕਾਰ ਕਰਦਾ ਹੈ, (ਹਰੇਕ ਕਿਰਤ-ਕਾਰ ਵਿਚ ਪ੍ਰਭੂ ਦੀ ਰਜ਼ਾ ਨੂੰ ਹੀ ਮੁਖ ਮੰਨਦਾ ਹੈ) ਤਾਂ ਲੋਕਾਂ ਦੀਆਂ ਨਜ਼ਰਾਂ ਵਿਚ ਉਹ ਝੱਲਾ ਮੰਨਿਆ ਜਾਂਦਾ ਹੈ ।੩।
Recognizing the Hukam, the Command of his Lord and Master, what other cleverness is there? ||3||
ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥
ਜਦੋਂ ਮਨੁੱਖ ਆਪਣੇ ਆਪ ਨੂੰ (ਹੋਰ ਸਭਨਾਂ ਨਾਲੋਂ) ਮਾੜਾ ਸਮਝਦਾ ਹੈ, ਜਦੋਂ ਹੋਰ ਜਗਤ ਨੂੰ ਆਪਣੇ ਨਾਲੋਂ ਚੰਗਾ ਸਮਝਦਾ ਹੈ,
He alone is known to be insane, when he falls in love with his Lord and Master.
ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥
ਜਦੋਂ ਮਨੁੱਖ ਮਾਲਿਕ-ਪ੍ਰਭੂ ਦਾ ਪਿਆਰ ਹੀ (ਆਪਣੇ ਹਿਰਦੇ ਵਿਚ) ਟਿਕਾਈ ਰੱਖਦਾ ਹੈ, ਤਦੋਂ ਉਹ (ਦੁਨੀਆ ਦੀਆਂ ਨਿਗਾਹਾਂ ਵਿਚ) ਝੱਲਾ ਜਾਣਿਆ ਜਾਂਦਾ ਹੈ ।੪।੭।
He sees himself as bad, and all the rest of the world as good. ||4||7||