ਮਾਰੂ ਮਹਲਾ ੧ ॥
Maaroo, First Mehl:
ਇਹੁ ਧਨੁ ਸਰਬ ਰਹਿਆ ਭਰਪੂਰਿ ॥
(ਪਰਮਾਤਮਾ ਹਰ ਥਾਂ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ, ਉਸ ਦਾ) ਇਹ ਨਾਮ-ਧਨ (ਭੀ) ਸਭ ਵਿਚ ਮੌਜੂਦ ਹੈ, (ਗੁਰੂ ਦੀ ਸਰਨ ਪਿਆਂ ਉਸ ਪਰਮਾਤਮਾ ਨੂੰ ਹਰ ਥਾਂ ਹੀ ਵੇਖ ਸਕੀਦਾ ਹੈ ਤੇ ਉਸ ਦੀ ਯਾਦ ਨੂੰ ਹਿਰਦੇ ਵਿਚ ਵਸਾ ਸਕੀਦਾ ਹੈ),
This wealth is all-pervading, permeating all.
ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਮਾਇਆ ਦੀ ਖ਼ਾਤਰ) ਭਟਕਦੇ ਫਿਰਦੇ ਹਨ, ਅਤੇ ਉਹ ਬੰਦੇ (ਪਰਮਾਤਮਾ ਨੂੰ, ਪਰਮਾਤਮਾ ਦੇ ਨਾਮ-ਧਨ ਨੂੰ) ਕਿਤੇ ਦੂਰ ਦੁਰੇਡੇ ਥਾਂ ਤੇ ਸਮਝਦੇ ਹਨ ।੧।
The self-willed manmukh wanders around, thinking that it is far away. ||1||
ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਆਪਣਾ ਨਾਮ-ਧਨ ਨਾਮ-ਵੱਖਰ ਦੇਂਦਾ ਹੈਂ ਉਸ ਨੂੰ ਇਹ ਨਾਮ-ਧਨ (ਮਾਇਆ ਦੀ ਤ੍ਰਿਸ਼ਨਾ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।
That commodity, the wealth of the Naam, is within my heart.
ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥
(ਮੇਹਰ ਕਰ) ਤੇਰਾ ਇਹ ਨਾਮ-ਧਨ ਇਹ ਨਾਮ-ਵੱਖਰ ਮੇਰੇ ਹਿਰਦੇ ਵਿਚ ਭੀ ਵੱਸ ਪਏ ।੧।ਰਹਾਉ।
Whoever You bless with it, is emancipated. ||1||Pause||
ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥
(ਹਿਰਦੇ ਵਿਚ ਵਸਾਇਆ ਹੋਇਆ ਪਰਮਾਤਮਾ ਦਾ ਨਾਮ) ਇਕ ਐਸਾ ਧਨ ਹੈ ਜੋ ਨਾਹ ਸੜਦਾ ਹੈ ਨਾਹ ਹੀ ਇਸ ਨੂੰ ਕੋਈ ਚੋਰ ਚੁਰਾ ਕੇ ਲੈ ਜਾ ਸਕਦਾ ਹੈ,
This wealth does not burn; it cannot be stolen by a thief.
ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥੨॥
ਇਹ ਧਨ (ਪਾਣੀਆਂ ਹੜ੍ਹਾਂ ਵਿਚ ਭੀ) ਡੁੱਬਦਾ ਨਹੀਂ ਹੈ ਅਤੇ ਨਾਹ ਹੀ ਇਸ ਧਨ ਦੀ ਖ਼ਾਤਰ ਕਿਸੇ ਨੂੰ ਕੋਈ ਦੰਡ ਮਿਲਦਾ ਹੈ ।੨।
This wealth does not drown, and its owner is never punished. ||2||
ਇਸੁ ਧਨ ਕੀ ਦੇਖਹੁ ਵਡਿਆਈ ॥
ਵੇਖੋ, ਇਸ ਧਨ ਦਾ ਵੱਡਾ ਗੁਣ ਇਹ ਹੈ ਕਿ (ਜਿਸ ਮਨੁੱਖ ਦੇ ਪਾਸ ਇਹ ਧਨ ਹੈ, ਉਸ ਦੀ ਜ਼ਿੰਦਗੀ ਦਾ)
Gaze upon the glorious greatness of this wealth,
ਸਹਜੇ ਮਾਤੇ ਅਨਦਿਨੁ ਜਾਈ ॥੩॥
ਹਰੇਕ ਦਿਹਾੜਾ ਅਡੋਲ ਅਵਸਥਾ ਵਿਚ ਮਸਤ ਰਿਹਾਂ ਹੀ ਗੁਜ਼ਰਦਾ ਹੈ ।੩।
and your nights and days will pass, imbued with celestial peace. ||3||
ਇਕ ਬਾਤ ਅਨੂਪ ਸੁਨਹੁ ਨਰ ਭਾਈ ॥
ਹੇ ਭਾਈ ਜਨੋ! (ਇਸ ਨਾਮ-ਧਨ ਦੀ ਬਾਬਤ) ਇਕ ਹੋਰ ਸੋਹਣੀ ਗੱਲ (ਭੀ) ਸੁਣੋ
Listen to this incomparably beautiful story, O my brothers, O Siblings of Destiny.
ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥
(ਉਹ ਇਹ ਹੈ ਕਿ) ਇਸ ਧਨ (ਦੀ ਪ੍ਰਾਪਤੀ) ਤੋਂ ਬਿਨਾ ਕਦੇ ਕਿਸੇ ਨੂੰ ਉੱਚੀ ਆਤਮਕ ਅਵਸਥਾ ਨਹੀਂ ਮਿਲੀ ।੪।
Tell me, without this wealth, who has ever obtained the supreme status? ||4||
ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥
ਨਾਨਕ ਆਖਦੇ ਹਨ—ਜਦੋਂ (ਕਿਸੇ ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ ਤਦੋਂ ਉਹ ਇਹ ਨਾਮ-ਧਨ ਹਾਸਲ ਕਰ ਲੈਂਦਾ ਹੈ
Nanak humbly prays, I proclaim the Unspoken Speech of the Lord.
ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥
ਤੇ ਫਿਰ ਉਹ (ਹੋਰਨਾਂ ਨੂੰ) ਉਸ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ ਜਿਸ ਦੇ ਗੁਣ ਕਿਸੇ ਪਾਸੋਂ ਬਿਆਨ ਨਹੀਂ ਹੋ ਸਕਦੇ ।੫।੮।
If one meets the True Guru, then this wealth is obtained. ||5||8||