ਮਾਰੂ ਮਹਲਾ ੧ ॥
Maaroo, First Mehl:
ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥
(ਹੇ ਜੋਗੀ!) ਤੂੰ ਤਾਮਸੀ ਸੁਭਾਵ ਨੂੰ ਦੂਰ ਕਰ (ਇਹ ਹੈ ਸੱਜੀ ਨਾਸ ਦੇ ਰਸਤੇ ਪ੍ਰਾਣ ਉਤਾਰਨੇ), ਸ਼ਾਂਤੀ ਸੁਭਾਵ ਨੂੰ (ਆਪਣੇ ਅੰਦਰ) ਤਕੜਾ ਕਰ (ਇਹ ਹੈ ਖੱਬੀ ਨਾਸ ਦੇ ਰਸਤੇ ਪ੍ਰਾਣ ਚੜ੍ਹਾਣੇ) । ਸੁਆਸ ਸੁਆਸ ਨਾਮ ਜਪਣ ਵਾਲਾ ਜ਼ਿੰਦਗੀ ਦਾ ਸੁਚੱਜਾ ਢੰਗ ਬਣਾ (ਇਹ ਹੈ ਪ੍ਰਾਣਾਂ ਨੂੰ ਸੁਖਮਨਾ ਨਾੜੀ ਵਿਚ ਟਿਕਾਣਾ) ।
Heat up the sun energy of the right nostril, and cool down the moon energy of the left nostril; practicing this breath-control, bring them into perfect balance.
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥
(ਬੱਸ! ਹੇ ਜੋਗੀ! ਪਰਮਾਤਮਾ ਦੇ ਚਰਨਾਂ ਵਿਚ ਜੁੜਨ ਦਾ ਕੋਈ) ਅਜੇਹਾ ਮੇਲ ਮਿਲਾਓ । ਇਸ ਤਰੀਕੇ ਨਾਲ ਮੱਛੀ ਵਰਗਾ ਚੰਚਲ ਮਨ ਵੱਸ ਵਿਚ ਰੱਖ ਸਕੀਦਾ ਹੈ, ਮਨ ਵਿਕਾਰਾਂ ਵਲ ਨਹੀਂ ਦੌੜਦਾ, ਨਾਹ ਹੀ ਸਰੀਰ ਵਿਕਾਰਾਂ ਵਿਚ ਪੈ ਕੇ ਖ਼ੁਆਰ ਹੁੰਦਾ ਹੈ ।੧।
In this way, the fickle fish of the mind will be held steady; the swan-soul shall not fly away, and the body-wall will not crumble. ||1||
ਮੂੜੇ ਕਾਇਚੇ ਭਰਮਿ ਭੁਲਾ ॥
(ਹੇ ਜੋਗੀ!) ਤੂੰ ਜਗਤ ਦੀ ਮਾਇਆ ਵਲੋਂ ਵੈਰਾਗਵਾਨ ਹੋ ਕੇ ਉੱਚੇ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ ਪਰਮਾਤਮਾ ਨੂੰ ਅਜੇ ਤਕ ਪਛਾਣ ਨਹੀਂ ਸਕਿਆ,
You fool, why are you deluded by doubt?
ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥
ਹੇ ਮੂਰਖ! ਤੂੰ (ਪ੍ਰਾਣਾਯਾਮ ਦੇ) ਭੁਲੇਖੇ ਵਿਚ ਪੈ ਕੇ ਕਿਉਂ (ਜੀਵਨ ਦੇ ਅਸਲੀ ਤੋਂ) ਲਾਂਭੇ ਜਾ ਰਿਹਾ ਹੈਂ? ।੧।ਰਹਾਉ।
You do not remember the detached Lord of supreme bliss. ||1||Pause||
ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥
(ਹੇ ਜੋਗੀ!) ਜਰਾ-ਰਹਿਤ ਪ੍ਰਭੂ ਦੇ ਮੇਲ ਦੇ ਰਾਹ ਵਿਚ ਰੋਕ ਪਾਣ ਵਾਲੇ ਮੋਹ ਨੂੰ (ਆਪਣੇ ਅੰਦਰੋਂ) ਸਾੜ ਦੇ, ਮੌਤ-ਰਹਿਤ ਹਰੀ ਦੇ ਮਿਲਾਪ ਦੇ ਰਸਤੇ ਵਿਚ ਵਿਘਨ ਪਾਣ ਵਾਲੇ ਮਨ ਨੂੰ ਵੱਸ ਵਿਚ ਕਰ ਰੱਖ, ਭਟਕਣਾ ਛੱਡ ਦੇ, ਤਦੋਂ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀ ਸਕੀਦਾ ਹੈ ।
Seize and burn the unbearable; seize and kill the imperishable; leave behind your doubts, and then, you shall drink in the Nectar.
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥
ਇਸੇ ਤਰ੍ਹਾਂ ਮੱਛੀ ਵਰਗਾ ਚੰਚਲ ਮਨ ਕਾਬੂ ਵਿਚ ਰੱਖ ਸਕੀਦਾ ਹੈ, ਮਨ ਵਿਕਾਰਾਂ ਵਲ ਦੌੜਨੋਂ ਹਟ ਜਾਂਦਾ ਹੈ, ਸਰੀਰ ਭੀ ਵਿਕਾਰਾਂ ਵਿਚ ਪੈ ਕੇ ਖ਼ੁਆਰ ਹੋਣੋਂ ਬਚ ਜਾਂਦਾ ਹੈ
In this way, the fickle fish of the mind will be held steady; the swan-soul shall not fly away, and the body-wall shall not crumble. ||2||
ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥
ਦਾਸ ਨਾਨਕ ਆਖਦਾ ਹੈ ਜੇ ਮਨੁੱਖ ਦਾ ਮਨ ਪਰਮਾਤਮਾ ਦਾ ਸਿਮਰਨ ਕਰੇ, ਤਾਂ ਮਨੁੱਖ ਮਨ ਦੀ ਇਕਾਗ੍ਰਤਾ ਨਾਲ ਸੁਆਸ ਸੁਆਸ (ਨਾਮ ਜਪ ਕੇ) ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ ।
Nanak humbly prays, if the Lord's humble servant dwells upon Him, in his mind of minds, with his every breath, then he drinks in the Ambrosial Nectar.
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥
ਇਸ ਤਰੀਕੇ ਨਾਲ ਮੱਛੀ ਦੀ ਚੰਚਲਤਾ ਵਾਲਾ ਮਨ ਵੱਸ ਵਿਚ ਰੱਖ ਸਕੀਦਾ ਹੈ, ਮਨ ਵਿਕਾਰਾਂ ਵਲ ਨਹੀਂ ਦੌੜਦਾ, ਤੇ ਸਰੀਰ ਭੀ ਵਿਕਾਰਾਂ ਵਿਚ ਖਚਿਤ ਨਹੀਂ ਹੁੰਦਾ ।੩।੯।
In this way, the fickle fish of the mind will be held steady; the swan-soul shall not fly away, and the body-wall shall not crumble. ||3||9||