ਮਾਰੂ ਮਹਲਾ ੧ ॥
Maaroo, First Mehl:
 
ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥
(ਜੇਹੜਾ ਮਨੁੱਖ ਮਾਲਿਕ-ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਨਹੀਂ ਵੇਖਦਾ, ਪ੍ਰਭੂ ਨੂੰ ਆਪਣੇ ਹਿਰਦੇ ਵਿਚ ਨਹੀਂ ਵਸਾਂਦਾ) ਉਸ ਦੀ ਮਾਇਆ ਦੀ ਤ੍ਰਿਸ਼ਨਾ ਨਹੀਂ ਮੁੱਕਦੀ, ਉਸ ਦਾ ਮਨ ਵਿਕਾਰਾਂ ਵਲੋਂ ਨਹੀਂ ਹਟਦਾ, ਉਸ ਦਾ ਹਿਰਦਾ-ਸਰੋਵਰ ਮੈਂ ਮੈਂ ਦੀਆਂ ਲਹਿਰਾਂ ਨਾਲ ਭਰਪੂਰ ਰਹਿੰਦਾ ਹੈ ।
Maya is not conquered, and the mind is not subdued; the waves of desire in the world-ocean are intoxicating wine.
 
ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥
ਉਹੀ ਜੀਵਨ-ਬੇੜਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਦੇ) ਪਾਣੀਆਂ ਉਤੇ ਤਰ ਕੇ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ ਜਿਸ ਵਿਚ ਸਦਾ-ਥਿਰ ਰਹਿਣ ਵਾਲਾ ਨਾਮ-ਸੌਦਾ ਹੈ ।
The boat crosses over the water, carrying the true merchandise.
 
ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥
ਜਿਸ ਮਨ ਵਿਚ ਨਾਮ-ਮੋਤੀ ਵੱਸਦਾ ਹੈ, ਉਸ ਮਨ ਨੂੰ ਉਹ ਮੋਤੀ ਵਿਕਾਰਾਂ ਵਲੋਂ ਬਚਾ ਲੈਂਦਾ ਹੈ, ਸੱਚੇ ਨਾਮ ਵਿਚ ਜੁੜੇ ਰਹਿਣ ਦੇ ਕਾਰਨ ਉਸ ਮਨ ਵਿਚ ਤੇ੍ਰੜ ਨਹੀਂ ਆਉਂਦੀ (ਉਹ ਮਨ ਮਾਇਆ ਵਿਚ ਡੋਲਦਾ ਨਹੀਂ);
The jewel within the mind subdues the mind; attached to the Truth, it is not broken.
 
ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥
ਪ੍ਰਭੂ ਦੇ ਡਰ-ਅਦਬ ਵਿਚ ਰੱਤਾ ਹੋਇਆ ਜੀਵਾਤਮਾ ਪ੍ਰਭੂ ਦੇ ਗੁਣਾਂ ਵਿਚ ਪਰਵਿਰਤ ਰਹਿਣ ਕਰਕੇ ਅੰਦਰ ਹੀ ਹਿਰਦੇ-ਤਖ਼ਤ ਉਤੇ ਟਿਕਿਆ ਰਹਿੰਦਾ ਹੈ (ਬਾਹਰ ਨਹੀਂ ਭਟਕਦਾ) ।੧।
The king is seated upon the throne, imbued with the Fear of God and the five qualities. ||1||
 
ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨੂੰ (ਆਪਣੇ ਆਪ ਤੋਂ) ਦੂਰ ਵੱਸਦਾ ਨਾਹ ਸਮਝ (ਸੱਚਾ ਮਾਲਕ ਤੇਰੇ ਆਪਣੇ ਅੰਦਰ ਵੱਸ ਰਿਹਾ ਹੈ) ।
O Baba, do not see your True Lord and Master as being far away.
 
ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥
ਉਸ ਜਗਤ-ਦੇ-ਆਸਰੇ ਪ੍ਰਭੂ ਦੀ ਜੋਤਿ ਸਭ ਜੀਵਾਂ ਦੇ ਅੰਦਰ ਮੌਜੂਦ ਹੈ । ਪ੍ਰਭੂ ਦਾ ਹੁਕਮ ਹਰੇਕ ਜੀਵ ਦੇ ਉਤੇ ਸਦਾ ਅਟੱਲ ਹੈ ।੧।ਰਹਾਉ।
He is the Light of all, the Life of the world; The True Lord writes His Inscription on each and every head. ||1||Pause||
 
ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥
ਬ੍ਰਹਮਾ ਵਿਸ਼ਨੂੰ ਸ਼ਿਵ ਇੰਦਰ ਹੋਰ ਅਨੇਕਾਂ ਰਿਸ਼ੀ ਮੁਨੀ, ਚਾਹੇ ਕੋਈ ਤਪ ਕਰਦਾ ਹੈ ਚਾਹੇ ਕੋਈ ਤਿਆਗੀ ਹੈ,
Brahma and Vishnu, the Rishis and the silent sages, Shiva and Indra, penitents and beggars
 
ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥
ਉਹੀ ਪਰਮਾਤਮਾ ਦੇ ਦਰ ਤੇ ਸੋਭਾ ਪਾਂਦਾ ਹੈ ਜੋ ਪਰਮਾਤਮਾ ਦਾ ਹੁਕਮ ਮੰਨਦਾ ਹੈ (ਜੋ ਪਰਮਾਤਮਾ ਦੀ ਰਜ਼ਾ ਵਿਚ ਆਪਣੀ ਮਰਜ਼ੀ ਲੀਨ ਕਰਦਾ ਹੈ), ਆਪਣੀ ਮਨ-ਮਰਜ਼ੀ ਕਰਨ ਵਾਲੇ ਅਹੰਕਾਰੀ ਆਤਮਕ ਮੌਤੇ ਮਰਦੇ ਹਨ ।
- whoever obeys the Hukam of the Lord's Command, looks beautiful in the Court of the True Lord, while the stubborn rebels die.
 
ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥
ਅਸਾਂ ਗੁਰੂ ਦੀ ਰਾਹੀਂ ਇਹ ਵਿਚਾਰ (ਕੇ ਵੇਖ) ਲਿਆ ਹੈ ਕਿ ਜੰਗਮ ਹੋਣ, ਜੋਧੇ ਹੋਣ, ਜਤੀ ਹੋਣ, ਸੰਨਿਆਸੀ ਹੋਣ,
The wandering beggars, warriors, celibates and Sannyaasee hermits - through the Perfect Guru, consider this:
 
ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥
ਪ੍ਰਭੂ ਦੀ ਸੇਵਾ-ਭਗਤੀ ਤੋਂ ਬਿਨਾ ਕਦੇ ਭੀ ਕੋਈ ਆਪਣੀ ਘਾਲ-ਕਮਾਈ ਦਾ ਫਲ ਪ੍ਰਾਪਤ ਨਹੀਂ ਕਰ ਸਕਦਾ । ਸੇਵਾ-ਸਿਮਰਨ ਹੀ ਸਭ ਤੋਂ ਸੇ੍ਰਸ਼ਟ ਕਰਣੀ ਹੈ ।੨।
without selfless service, no one ever receives the fruits of their rewards. Serving the Lord is the most excellent action. ||2||
 
ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥
ਹੇ ਪ੍ਰਭੂ! ਗ਼ਰੀਬਾਂ ਵਾਸਤੇ ਤੇਰਾ ਨਾਮ ਖ਼ਜ਼ਾਨਾ ਹੈ (ਗ਼ਰੀਬ ਹੁੰਦਿਆਂ ਭੀ ਉਹ ਬਾਦਸ਼ਾਹਾਂ ਵਾਲਾ ਦਿਲ ਰੱਖਦੇ ਹਨ), ਜਿਨ੍ਹਾਂ ਦੀ ਕੋਈ ਬਾਂਹ ਨਹੀਂ ਫੜਦਾ, ਉਹਨਾਂ ਦਾ ਤੂੰ ਰਾਹਬਰ ਬਣਦਾ ਹੈਂ, ਜਿਨ੍ਹਾਂ ਨੂੰ ਕੋਈ ਮਾਣ-ਆਦਰ ਨਹੀਂ ਦੇਂਦਾ (ਨਾਮ-ਦਾਤਿ ਦੇ ਕੇ) ਉਹਨਾਂ ਨੂੰ (ਜਗਤ ਵਿਚ) ਆਦਰ ਦਿਵਾਂਦਾ ਹੈਂ ।
You are the wealth of the poor, the Guru of the guru-less, the honor of the dishonored.
 
ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥
ਜਿਸ ਭੀ (ਆਤਮਕ ਅੱਖਾਂ ਵਲੋਂ) ਅੰਨ੍ਹੇ ਨੇ ਗੁਰੂ-ਜੋਤੀ (ਦਾ ਪੱਲਾ) ਫੜਿਆ ਹੈ ਉਸ ਨਿਆਸਰੇ ਦਾ ਤੂੰ ਆਸਰਾ ਬਣ ਜਾਂਦਾ ਹੈਂ ।
I am blind; I have grasped hold of the jewel, the Guru. You are the strength of the weak.
 
ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥
ਹੋਮ ਜਪ ਆਦਿਕਾਂ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਨਹੀਂ ਬਣਦੀ, ਗੁਰੂ ਦੀ ਦਿੱਤੀ ਮਤਿ ਤੇ ਤੁਰਿਆਂ ਉਹ ਸਦਾ-ਥਿਰ ਪ੍ਰਭੂ (ਜੀਵ ਦਾ) ਦਰਦੀ ਬਣ ਜਾਂਦਾ ਹੈ ।
He is not known through burnt offerings and ritual chanting; the True Lord is known through the Guru's Teachings.
 
ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥
ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਸਹਾਰਾ ਨਹੀਂ ਮਿਲਦਾ, ਜੰਮਣ ਮਰਨ ਦਾ ਨਾਸਵੰਤ ਗੇੜ ਬਣਿਆ ਰਹਿੰਦਾ ਹੈ ।੩।
Without the Naam, the Name of the Lord, no one finds shelter in the Court of the Lord; the false come and go in reincarnation. ||3||
 
ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥
ਹੇ ਭਾਈ! ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਸਦਾ ਵਡਿਆਉਣਾ ਚਾਹੀਦਾ ਹੈ, ਸੱਚੇ ਨਾਮ ਦੀ ਹੀ ਬਰਕਤਿ ਨਾਲ ਸੰਤੋਖੀ ਜੀਵਨ ਮਿਲਦਾ ਹੈ ।
So praise the True Name, and through the True Name, you will find satisfaction.
 
ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥
ਪ੍ਰਭੂ ਦੀ ਡੂੰਘੀ ਸਾਂਝ-ਰੂਪ ਰਤਨ ਨਾਲ ਮਨ ਨੂੰ ਲਿਸ਼ਕਾਣਾ ਚਾਹੀਦਾ ਹੈ, ਮੁੜ ਇਹ (ਵਿਕਾਰਾਂ ਵਿਚ) ਮੈਲਾ ਨਹੀਂ ਹੁੰਦਾ ।
When the mind is cleaned with the jewel of spiritual wisdom, it does not become dirty again.
 
ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥
ਪ੍ਰਭੂ-ਮਾਲਕ ਜਦ ਤਕ ਮਨ ਵਿਚ ਵੱਸਿਆ ਰਹਿੰਦਾ ਹੈ (ਜੀਵਨ-ਸਫ਼ਰ ਵਿਚ ਵਿਕਾਰਾਂ ਵਲੋਂ) ਕੋਈ ਰੋਕ ਨਹੀਂ ਪੈਂਦੀ ।
As long as the Lord and Master dwells in the mind, no obstacles are encountered.
 
ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥
ਹੇ ਨਾਨਕ! ਆਪਾ-ਭਾਵ ਗਵਾਇਆਂ ਹੀ ਵਿਕਾਰਾਂ ਤੋਂ ਖ਼ਲਾਸੀ ਮਿਲਦੀ ਹੈ, ਤੇ ਉਹ ਸਦਾ-ਥਿਰ ਪ੍ਰਭੂ ਮਨ ਵਿਚ ਤੇ ਸਰੀਰ ਵਿਚ ਟਿਕਿਆ ਰਹਿੰਦਾ ਹੈ ।੪।੧੦।
O Nanak, giving one's head, one is emancipated, and the mind and body become true. ||4||10||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by