ਮਾਰੂ ਮਹਲਾ ੧ ॥
Maaroo, First Mehl:
 
ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥
ਜਿਸ ਜੋਗੀ ਦੀ ਜੀਵਨ-ਜੁਗਤਿ ਪਰਮਾਤਮਾ ਦਾ ਪਵਿਤ੍ਰ ਨਾਮ (ਸਿਮਰਨਾ) ਹੈ, ਉਸ ਦੇ ਮਨ ਵਿਚ (ਵਿਕਾਰਾਂ ਵਾਲੀ) ਰਤਾ ਭੀ ਮੈਲ ਨਹੀਂ ਰਹਿ ਜਾਂਦੀ ।
The Yogi who is joined to the Naam, the Name of the Lord, is pure; he is not stained by even a particle of dirt.
 
ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥
ਸਭਨਾਂ ਦਾ ਪਿਆਰਾ, ਸਭਨਾਂ ਦਾ ਖਸਮ ਤੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਸਦਾ ਉਸ (ਜੋਗੀ) ਦੇ ਹਿਰਦੇ ਵਿਚ ਵੱਸਦਾ ਹੈ (ਇਸ ਵਾਸਤੇ) ਜਨਮ ਮਰਨ ਦਾ ਗੇੜ ਪੈਦਾ ਕਰਨ ਵਾਲੀ ਉਸ ਦੀ ਆਤਮਕ ਅਵਸਥਾ ਮੁੱਕ ਜਾਂਦੀ ਹੈ ।੧।
The True Lord, his Beloved, is always with him; the rounds of birth and death are ended for him. ||1||
 
ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥
ਹੇ ਧਰਤੀ ਦੇ ਖਸਮ-ਪ੍ਰਭੂ! ਜਦੋਂ ਤੂੰ ਮੈਨੂੰ ਅੰਤਰ ਆਤਮੇ ਚਰਨਾਂ ਵਿਚ ਸੱਦਦਾ ਹੈਂ (ਜੋੜਦਾ ਹੈਂ) ਤਦੋਂ ਮੈਂ (ਤੈਥੋਂ) ਇਹ ਭੇਦ ਦੀ ਗੱਲ ਪੁੱਛਦਾ ਹਾਂ ਕਿ ਤੇਰਾ ਕਿਥੇ ਕੋਈ ਖ਼ਾਸ ਨਾਮ ਹੈ ਤੇ ਕਿਵੇਂ ਤੇਰੀ ਕੋਈ ਖ਼ਾਸ ਜਾਤਿ ਹੈ
O Lord of the Universe, what is Your Name, and what is it like?
 
ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥
(ਭਾਵ, ਜਦੋਂ ਤੂੰ ਆਪਣੀ ਮੇਹਰ ਨਾਲ ਮੈਨੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ ਤਦੋਂ ਮੈਨੂੰ ਸਮਝ ਆਉਂਦੀ ਹੈ ਕਿ ਨਾਹ ਕੋਈ ਤੇਰਾ ਖ਼ਾਸ ਨਾਮ ਹੈ ਅਤੇ ਨਾਹ ਹੀ ਤੇਰੀ ਕੋਈ ਖ਼ਾਸ ਜਾਤਿ ਹੈ) ।੧।ਰਹਾਉ।
If You summon me into the Mansion of Your Presence, I will ask You, how I can become one with You. ||1||Pause||
 
ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥
ਉਹ ਬ੍ਰਾਹਮਣ ਬ੍ਰਹਮ (ਪਰਮਾਤਮਾ ਦਾ ਰੂਪ ਹੋੋ ਜਾਂਦਾ) ਹੈ ਜੋ ਪਰਮਾਤਮਾ ਦੇ ਗਿਆਨ-ਜਲ ਵਿਚ ਆਪਣੇ ਮਨ ਨੂੰ ਇਸ਼ਨਾਨ ਕਰਾਂਦਾ ਹੈ ਜੋ ਸਦਾ ਪ੍ਰਭੂ ਦੇ ਗੁਣ ਗਾਂਦਾ ਹੈ (ਮਾਨੋ, ਫੁੱਲਾਂ) ਪੱਤ੍ਰਾਂ ਨਾਲ ਪ੍ਰਭੂ ਨੂੰ ਪੂਜਦਾ ਹੈ,
He alone is a Brahmin, who takes his cleansing bath in the spiritual wisdom of God, and whose leaf-offerings in worship are the Glorious Praises of the Lord.
 
ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥
ਜੋ ਸਿਰਫ਼ ਪਰਮਾਤਮਾ ਨੂੰ ਜੋ ਸਿਰਫ਼ ਪਰਮਾਤਮਾ ਦੇ ਨਾਮ ਨੂੰ (ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਜਿਸ ਨੂੰ) ਇਹ ਸਾਰਾ ਸੰਸਾਰ ਪ੍ਰਭੂ ਦੀ ਜੋਤਿ ਦਾ ਪਸਾਰਾ ਦਿੱਸਦਾ ਹੈ ।੨।
The One Name, the One Lord, and His One Light pervade the three worlds. ||2||
 
ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥
(ਜਿਉਂ ਜਿਉਂ) ਮੈਂ ਆਪਣੀ ਜੀਭ ਨੂੰ ਤੱਕੜੀ ਦੀ ਡੰਡੀ ਬਣਾਂਦਾ ਹਾਂ, ਆਪਣੇ ਇਸ ਹਿਰਦੇ ਨੂੰ ਤੱਕੜੀ ਦਾ ਇਕ ਛਾਬਾ ਬਣਾਂਦਾ ਹਾਂ, (ਇਸ ਛਾਬੇ ਵਿਚ) ਅਤੁੱਲ ਪ੍ਰਭੂ ਦਾ ਨਾਮ ਤੋਲਦਾ ਹਾਂ (ਤੇ ਦੂਜੇ ਛਾਬੇ ਵਿਚ ਆਪਣੇ ਅੰਦਰੋਂ ਆਪਾ-ਭਾਵ ਕੱਢ ਕੇ ਰੱਖੀ ਜਾਂਦਾ ਹਾਂ, ਤਿਉਂ ਤਿਉਂ ਇਹ ਜਗਤ ਮੈਨੂੰ) ਇਕ ਹੱਟ ਦਿੱਸਦਾ ਹੈ
My tongue is the balance of the scale, and this heart of mine is the pan of the scale; I weigh the immeasurable Naam.
 
ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥
ਜਿਥੇ ਸਾਰੇ ਹੀ ਜੀਵ ਇਕੋ ਕਿਸਮ ਦੇ (ਭਾਵ, ਪ੍ਰਭੂ-ਨਾਮ ਦੇ) ਵਣਜਾਰੇ ਦਿੱਸਦੇ ਹਨ ਤੇ ਸਭਨਾਂ ਦੇ ਸਿਰ ਉਤੇ (ਭਾਵ, ਸਭਨਾਂ ਨੂੰ ਜਿੰਦ-ਪਿੰਡ ਦੀ ਰਾਸਿ ਦੇਣ ਵਾਲਾ) ਸ਼ਾਹ ਪਰਮਾਤਮਾ ਆਪ ਹੈ ।੩।
There is one store, and one banker above all; the merchants deal in the one commodity. ||3||
 
ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥
ਜੋ ਮਨੁੱਖ ਗੁਰੂ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦਾ ਹੈ (ਇਸ ਤਰ੍ਹਾਂ ਆਪਣੇ ਮਨ ਦੀ) ਭਟਕਣਾ ਮੁਕਾਂਦਾ ਹੈ ਤੇ ਦਿਨ ਰਾਤ ਸਦਾ ਦਾ ਸੇਵਕ ਬਣਿਆ ਰਹਿੰਦਾ ਹੈ,
The True Guru saves us at both ends; he alone understands, who is lovingly focused on the One Lord; his inner being remains free of doubt.
 
ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥
(ਗੁਰ-ਸ਼ਬਦ ਦੀ ਬਰਕਤਿ ਨਾਲ) ਜਿਸ ਮਨੁੱਖ ਦੀ ਸੁਰਤਿ ਇਕ ਪਰਮਾਤਮਾ ਵਿਚ ਟਿਕੀ ਰਹਿੰਦੀ ਹੈ ਜੋ ਅੰਤਰ ਆਤਮੇ ਭਟਕਣਾ-ਰਹਿਤ ਹੋ ਜਾਂਦਾ ਹੈ ਉਸ ਨੂੰ ਸਹੀ ਜੀਵਨ-ਜੁਗਤਿ ਦੀ ਸਮਝ ਆ ਜਾਂਦੀ ਹੈ, ਸਤਿਗੁਰੂ ਉਸ ਦਾ ਜਨਮ ਮਰਨ ਦਾ ਗੇੜ ਮੁਕਾ ਦੇਂਦਾ ਹੈ ।੪।
The Word of the Shabad abides within, and doubt is ended, for those who constantly serve, day and night. ||4||
 
ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥
(ਦੁਨੀਆ ਦੇ ਮਾਇਕ ਫੁਰਨਿਆਂ ਦੀ ਪਹੁੰਚ ਤੋਂ ਦੂਰ) ਉੱਚਾ ਉਹ ਚਿੱਤ-ਆਕਾਸ਼ ਹੈ (ਉਹ ਆਤਮਕ ਅਵਸਥਾ ਹੈ) ਜਿਥੇ ਸ੍ਰਿਸ਼ਟੀ ਦਾ ਪਾਲਕ ਪਰਮਾਤਮਾ ਵਸ ਸਕਦਾ ਹੈ; ਉਸ ਪ੍ਰਭੂ (ਦੇ ਮਿਲਾਪ) ਦਾ ਉਹ ਟਿਕਾਣਾ ਅਪਹੁੰਚ ਹੈ (ਕਿਉਂਕਿਜੀਵ ਮੁੜ ਮੁੜ ਮਾਇਆ ਵਲ ਪਰਤਦਾ ਰਹਿੰਦਾ ਹੈ) । ਫਿਰ ਭੀ ਗੁਰੂ ਦੀ ਰਾਹੀਂ ਉਸ ਟਿਕਾਣੇ ਦਾ ਵਸਨੀਕ ਬਣ ਜਾਈਦਾ ਹੈ ।
Above is the sky of the mind, and beyond this sky is the Lord, the Protector of the World; the Inaccessible Lord God; the Guru abides there as well.
 
ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥
ਨਾਨਕ ਗੁਰੂ ਦੇ ਦੱਸੇ ਰਸਤੇ ਤੇ ਤੁਰ ਕੇ ਜਗਤ ਦੇ ਮੋਹ ਤੋਂ ਉਪਰਾਮ ਹੋ ਗਿਆ ਹੈ, (ਇਸ ਤਰ੍ਹਾਂ) ਆਪਣੇ ਅੰਦਰ ਤੇ ਸਾਰੇ ਜਗਤ ਵਿਚ ਇਕ ਪ੍ਰਭੂ ਨੂੰ ਹੀ ਵੇਖਦਾ ਹੈ ।੫।੧੧।
According to the Word of the Guru's Teachings, what is outside is the same as what is inside the home of the self. Nanak has become a detached renunciate. ||5||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by