ਰਾਗੁ ਮਾਰੂ ਮਹਲਾ ੧ ਘਰੁ ੫
Raag Maaroo, First Mehl, Fifth House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਅਹਿਨਿਸਿ ਜਾਗੈ ਨੀਦ ਨ ਸੋਵੈ ॥
ਨਾਮ-ਅੰਮ੍ਰਿਤ ਦਾ ਵਪਾਰੀ ਜੀਵ ਦਿਨ ਰਾਤਿ ਸੁਚੇਤ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੀ ਨੀਂਦ ਵਿਚ ਸੌਂਦਾ ਨਹੀਂ,
Day and night, he remains awake and aware; he never sleeps or dreams.
 
ਸੋ ਜਾਣੈ ਜਿਸੁ ਵੇਦਨ ਹੋਵੈ ॥
ਨਾਮ-ਅੰਮ੍ਰਿਤ ਦੀ ਕਦਰ ਜਾਣਦਾ ਭੀ ਉਹੀ ਮਨੁੱਖ ਹੈ ਜਿਸ ਦੇ ਅੰਦਰ ਪਰਮਾਤਮਾ ਨਾਲੋਂ ਵਿਛੋੜੇ ਦੇ ਅਹਿਸਾਸ ਦੀ ਤੜਫ ਹੋਵੇ,
He alone knows this, who feels the pain of separation from God.
 
ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥
ਜਿਸ ਦੇ ਸਰੀਰ ਵਿਚ ਪ੍ਰਭੂ-ਪ੍ਰੇਮ ਦੇ ਤੀਰ ਲੱਗੇ ਹੋਣ । ਸਰੀਰਕ ਰੋਗਾਂ ਦਾ ਇਲਾਜ ਕਰਨ ਵਾਲਾ ਬੰਦਾ ਬਿਰਹੋਂ-ਰੋਗ ਦਾ ਇਲਾਜ ਕਰਨਾ ਨਹੀਂ ਜਾਣਦਾ ।੧।
My body is pierced through with the arrow of love. How can any physician know the cure? ||1||
 
ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥
ਜਿਸ ਕਿਸੇ ਵਿਰਲੇ ਬੰਦੇ ਨੂੰ ਗੁਰੂ ਦੀ ਰਾਹੀਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪਣੀ ਸਿਫ਼ਤਿ-ਸਾਲਾਹ ਵਿਚ ਜੋੜਦਾ ਹੈ ਅਤੇ ਸਿਫ਼ਤਿ-ਸਾਲਾਹ ਦੀ ਕਦਰ ਸਮਝਾਂਦਾ ਹੈ,
Rare is that one, who as Gurmukh, understands, and whom the True Lord links to His Praise.
 
ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥
ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਕਦਰ ਉਹੀ ਬੰਦਾ ਜਾਣਦਾ ਹੈ ਕਿਉਂਕਿ ਉਹ ਇਸ ਨਾਮ-ਅੰਮ੍ਰਿਤ ਦਾ ਵਪਾਰੀ ਬਣ ਜਾਂਦਾ ਹੈ ।੧।ਰਹਾਉ।
He alone appreciates the value of the Ambsosial Nectar, who deals in this Ambrosia. ||1||Pause||
 
ਪਿਰ ਸੇਤੀ ਧਨ ਪ੍ਰੇਮੁ ਰਚਾਏ ॥
ਜਿਵੇਂ ਇਸਤ੍ਰੀ (ਆਪਣਾ ਆਪਾ ਵਾਰ ਕੇ) ਆਪਣੇ ਪਤੀ ਨਾਲ ਪਿਆਰ ਕਰਦੀ ਹੈ, ਤਿਵੇਂ ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਵਿਚ ਚਿੱਤ ਜੋੜਦੀ ਹੈ,
The soul-bride is in love with her Husband Lord;
 
ਗੁਰ ਕੈ ਸਬਦਿ ਤਥਾ ਚਿਤੁ ਲਾਏ ॥
ਉਹ ਜੀਵ-ਇਸਤ੍ਰੀ ਆਤਮਕ ਅਡੋਲਤਾ ਵਿਚ ਟਿਕ ਕੇ ਬਹੁਤ ਸੁਖੀ ਹੋ ਜਾਂਦੀ ਹੈ,
the focuses her consciousness on the Word of the Guru's Shabad.
 
ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥
ਉਹ (ਆਪਣੇ ਅੰਦਰੋਂ) ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਪਿਆਸ ਦੂਰ ਕਰ ਲੈਂਦੀ ਹੈ ।੨।
The soul-bride is joyously embellished with intuitive ease; her hunger and thirst are taken away. ||2||
 
ਸਹਸਾ ਤੋੜੇ ਭਰਮੁ ਚੁਕਾਏ ॥
ਜੇਹੜੀ ਜੀਵ-ਇਸਤ੍ਰੀ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਧਣਖ (ਬਾਣ) ਕਸਦੀ ਹੈ
Tear down skepticism and dispel your doubt;
 
ਸਹਜੇ ਸਿਫਤੀ ਧਣਖੁ ਚੜਾਏ ॥
(ਉਸ ਦੀ ਸਹੈਤਾ ਨਾਲ ਆਪਣੇ ਅੰਦਰੋਂ) ਸਹਿਮ-ਤੌਖ਼ਲਾ ਮੁਕਾਂਦੀ ਹੈ ਮਾਇਆ ਵਾਲੀ ਭਟਕਣਾ ਖ਼ਤਮ ਕਰਦੀ ਹੈ,
with your intuition, draw the bow of the Praise of the Lord.
 
ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਾ-ਭਾਵ ਵਲੋਂ) ਮਰਦੀ ਹੈ ਆਪਣੇ ਮਨ ਨੂੰ ਵੱਸ ਵਿਚ ਰੱਖਦੀ ਹੈ ਉਹ ਸੁੰਦਰ ਜੀਵ-ਇਸਤ੍ਰੀ ਪ੍ਰਭੂ-ਮਿਲਾਪ ਦੇ ਆਸਰੇ ਵਾਲੀ ਹੋ ਜਾਂਦੀ ਹੈ (ਭਾਵ, ਪ੍ਰਭੂ-ਚਰਨਾਂ ਦਾ ਮਿਲਾਪ ਉਸ ਦੇ ਜੀਵਨ ਦਾ ਆਸਰਾ ਬਣ ਜਾਂਦਾ ਹੈ) ।੩।
Through the Word of the Guru's Shabad, conquer and subdue your mind; take the support of Yoga - Union with the beautiful Lord. ||3||
 
ਹਉਮੈ ਜਲਿਆ ਮਨਹੁ ਵਿਸਾਰੇ ॥
ਜੇਹੜਾ ਜੀਵ ਹਉਮੈ ਵਿਚ ਸੜਿਆ ਰਹਿ ਕੇ (ਆਤਮਕ ਜੀਵਨ ਦੇ ਅੰਕੁਰ ਨੂੰ ਸਾੜ ਕੇ) ਪਰਮਾਤਮਾ ਨੂੰ ਆਪਣੇ ਮਨ ਤੋਂ ਭੁਲਾ ਦੇਂਦਾ ਹੈ
Burnt by egotism, one forgets the Lord from his mind.
 
ਜਮ ਪੁਰਿ ਵਜਹਿ ਖੜਗ ਕਰਾਰੇ ॥
ਉਸ ਨੂੰ ਜਮ ਦੇ ਸ਼ਹਿਰ ਵਿਚ ਕਰੜੇ ਖੰਡੇ ਵੱਜਦੇ ਹਨ (ਭਾਵ, ਇਤਨੇ ਆਤਮਕ ਕਲੇਸ਼ ਹੁੰਦੇ ਹਨ, ਮਾਨੋ, ਖੰਡਿਆਂ ਦੀਆਂ ਤਕੜੀਆਂ ਚੋਟਾਂ ਵੱਜ ਰਹੀਆਂ ਹਨ),
In the City of Death, he is attacked with massive swords.
 
ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥
ਉਸ ਵੇਲੇ (ਜਦੋਂ ਮਾਰ ਪੈ ਰਹੀ ਹੁੰਦੀ ਹੈ) ਤਰਲੇ ਲਿਆਂ ਨਾਮ (ਸਿਮਰਨ ਦਾ ਮੌਕਾ) ਨਹੀਂ ਮਿਲਦਾ । (ਹੇ ਜੀਵ! ਜੇ ਤੂੰ ਸਾਰੀ ਉਮਰ ਇਤਨਾ ਗ਼ਾਫ਼ਿਲ ਰਿਹਾ ਹੈਂ ਤਾਂ) ਉਹ ਭਾਰਾ ਦੁੱਖ ਪਿਆ ਸਹਾਰ (ਉਸ ਭਾਰੇ ਕਸ਼ਟ ਵਿਚੋਂ ਤੈਨੂੰ ਕੋਈ ਕੱਢ ਨਹੀਂ ਸਕਦਾ) ।੪।
Then, even if he asks for it, he will not receive the Lord's Name; O soul, you shall suffer terrible punishment. ||4||
 
ਮਾਇਆ ਮਮਤਾ ਪਵਹਿ ਖਿਆਲੀ ॥
ਹੇ ਜੀਵ! ਜੇ ਤੂੰ ਹੁਣ ਮਾਇਆ ਦੀ ਮਮਤਾ ਦੇ ਖ਼ਿਆਲਾਂ ਵਿਚ ਹੀ ਪਿਆ ਰਹੇਂਗਾ (ਜੇ ਤੂੰ ਸਾਰੀ ਉਮਰ ਮਾਇਆ ਜੋੜਨ ਦੇ ਆਹਰਾਂ ਵਿਚ ਹੀ ਰਹੇਂਗਾ,
You are distracted by thoughts of Maya and worldly attachment.
 
ਜਮ ਪੁਰਿ ਫਾਸਹਿਗਾ ਜਮ ਜਾਲੀ ॥
ਤਾਂ ਆਖ਼ਰ) ਜਮ ਦੀ ਨਗਰੀ ਵਿਚ ਜਮ ਦੇ ਜਾਲ ਵਿਚ ਫਸੇਂਗਾ,
In the City of Death, you will be caught by the noose of the Messenger of Death.
 
ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥
(ਉਸ ਵੇਲੇ) ਤੂੰ ਮੋਹ ਦੇ ਬੰਧਨ ਤੋੜ ਨਹੀਂ ਸਕੇਂਗਾ, (ਤਾਹੀਏਂ) ਤਦੋਂ ਜਮਰਾਜ ਤੇਰੀ ਬੇ-ਇੱਜ਼ਤੀ ਕਰੇਗਾ ।੫।
You cannot break free from the bondage of loving attachment, and so the Messenger of Death will torture you. ||5||
 
ਨਾ ਹਉ ਕਰਤਾ ਨਾ ਮੈ ਕੀਆ ॥
(ਪਰ, ਹੇ ਪ੍ਰਭੂ! ਤੇਰੀ ਮਾਇਆ ਦੇ ਟਾਕਰੇ ਤੇ ਮੈਂ ਕੀਹ ਵਿਚਾਰਾ ਹਾਂ? ਮਾਇਆ ਦੇ ਬੰਧਨਾਂ ਤੋਂ ਬਚਣ ਲਈ) ਨਾਹ ਹੀ ਮੈਂ ਹੁਣ ਕੁਝ ਕਰ ਰਿਹਾ ਹਾਂ, ਨਾਹ ਹੀ ਇਸ ਤੋਂ ਪਹਿਲਾਂ ਕੁਝ ਕਰ ਸਕਿਆ ਹਾਂ ।
I have done nothing; I am doing nothing now.
 
ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥
ਮੈਨੂੰ ਤਾਂ ਸਤਿਗੁਰੂ ਨੇ (ਮੇਹਰ ਕਰ ਕੇ) ਤੇਰਾ ਆਤਮਕ ਜੀਵਨ ਦੇਣ ਵਾਲਾ ਨਾਮ ਬਖ਼ਸ਼ਿਆ ਹੈ ।
The True Guru has blessed me with the Ambrosial Nectar of the Naam.
 
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥
ਜਿਸ ਨੂੰ ਤੂੰ (ਗੁਰੂ ਦੀ ਰਾਹੀਂ ਆਪਣਾ ਅੰਮ੍ਰਿਤ-ਨਾਮ) ਦੇਂਦਾ ਹੈਂ ਉਸ ਨੂੰ ਕੋਈ ਹੋਰ ਤਦਬੀਰ ਕਰਨ ਦੀ ਲੋੜ ਹੀ ਨਹੀਂ ਰਹਿ ਜਾਂਦੀ ।ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਮੈਂ ਤੇਰੀ ਸਰਨ ਆਇਆ ਹਾਂ ।੬।੧।੧੨।
What other efforts can anyone make, when You bestow Your blessing? Nanak seeks Your Sanctuary. ||6||1||12||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by