ਮਾਰੂ ਮਹਲਾ ੩ ਘਰੁ ੧
Maaroo, Third Mehl, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥
ਹੇ ਪ੍ਰਭੂ! (ਜਦੋਂ ਮੈਂ ਆਤਮਕ ਅਡੋਲਤਾ ਵਿਚ ਲੀਨ ਰਹਾਂਗਾ, ਤਾਂ) ਜਿੱਥੇ ਤੂੰ ਮੈਨੂੰ ਬਿਠਾਏਂਗਾ ਮੈਂ ਉਥੇ ਬੈਠਾ ਰਹਾਂਗਾ, ਜਿਥੇ ਤੂੰ ਮੈਨੂੰ ਭੇਜੇਂਗਾ ਮੈਂ ਉਥੇ ਜਾਵਾਂਗਾ (ਭਾਵ, ਮੈਂ ਹਰ ਵੇਲੇ ਤੇਰੀ ਰਜ਼ਾ ਵਿਚ ਰਹਾਂਗਾ) ।
Wherever You seat me, there I sit, O my Lord and Master; wherever You send me, there I go.
ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥
ਹੇ ਸੁਆਮੀ! ਸਾਰੀ ਸ੍ਰਿਸ਼ਟੀ ਵਿਚ ਮੈਨੂੰ ਤੂੰ ਹੀ ਇਕ ਪਾਤਿਸ਼ਾਹ (ਦਿੱਸੇਂਗਾ, ਤੇਰੀ ਵਿਆਪਕਤਾ ਦੇ ਕਾਰਨ ਧਰਤੀ ਦੇ) ਸਾਰੇ ਹੀ ਥਾਂ ਮੈਨੂੰ ਪਵਿੱਤਰ ਜਾਪਣਗੇ ।੧।
In the entire village, there is only One King; all places are sacred. ||1||
ਬਾਬਾ ਦੇਹਿ ਵਸਾ ਸਚ ਗਾਵਾ ॥
ਹੇ ਪ੍ਰਭੂ! ਤੁੂੰ (ਮੈਨੂੰ ਇਹ ਦਾਨ) ਦੇਹ ਕਿ ਮੈਂ ਤੇਰੀ ਸਾਧ ਸੰਗਤਿ ਵਿਚ ਟਿਕਿਆ ਰਹਾਂ,
O Baba, while I dwell in this body, let me sing Your True Praises,
ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥
ਜਿਸ ਦੀ ਬਰਕਤਿ ਨਾਲ ਮੈਂ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਾਂ ।੧।ਰਹਾਉ।
that I may intuitively merge with You. ||1||Pause||
ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥
ਹੇ ਭਾਈ! ਹਉਮੈ ਦੇ ਕਾਰਨ ਮਨੁੱਖ ਕਿਸੇ ਨੂੰ ਭੈੜਾ ਤੇ ਕਿਸੇ ਨੂੰ ਚੰਗਾ ਸਮਝਦਾ ਹੈ, ਇਹ ਹਉਮੈ ਹੀ ਸਾਰੇ ਵਿਕਾਰਾਂ ਦਾ ਮੂਲ ਬਣਦੀ ਹੈ ।
He thinks that good and bad deeds come from himself; this is the source of all evil.
ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥
(ਸਾਧ ਸੰਗਤਿ ਦੀ ਬਰਕਤਿ ਨਾਲ ਆਤਮਕ ਅਡੋਲਤਾ ਵਿਚ ਰਹਿਣ ਵਾਲੇ ਨੂੰ ਦਿੱਸਦਾ ਹੈ ਕਿ) ਇਹ ਭੀ ਖਸਮ-ਪ੍ਰਭੂ ਦਾ ਹੁਕਮ ਹੀ ਹੋ ਰਿਹਾ ਹੈ, ਇਹ ਹੁਕਮ ਹੀ ਸਾਰੇ ਜਗਤ ਵਿਚ ਵਰਤ ਰਿਹਾ ਹੈ ।੨।
Whatever happens in this world is only by the Order of our Lord and Master. ||2||
ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥
(ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ) ਇਹ ਗੱਲ ਆਖੀ ਜਾ ਰਹੀ ਹੈ ਕਿ ਇੰਦ੍ਰਿਆਂ ਦੀ ਦੌੜ-ਭੱਜ ਬੜੀ ਬਲ ਵਾਲੀ ਹੈ; ਪਰ (ਸਾਧ ਸੰਗਤਿ ਦੀ ਬਰਕਤਿ ਨਾਲ ਸਹਿਜ ਅਵਸਥਾ ਵਿਚ ਟਿਕਿਆ ਹੋਇਆ)
Sexual desires are so strong and compelling; where has this sexual desire come from?
ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥
ਕੋਈ ਵਿਰਲਾ ਮਨੁੱਖ ਇਉਂ ਸਮਝਦਾ ਹੈ ਕਿ (ਕਾਮ-ਵਾਸਨਾ ਆਦਿਕ ਵਾਲੀ) ਇੰਦ੍ਰੀ ਭੀ (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਤੋਂ ਨਹੀਂ ਬਣੀ, (ਉਹ ਇਹ ਸਮਝਦਾ ਹੈ ਕਿ) ਸਾਰੇ ਕੌਤਕ ਕਰਤਾਰ ਆਪ ਹੀ ਕਰ ਰਿਹਾ ਹੈ ।੩।
The Creator Himself stages all the plays; how rare are those who realize this. ||3||
ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥
(ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਦੋਂ) ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਦਾ ਪਿਆਰ (ਹਿਰਦੇ ਵਿਚ) ਬਣ ਜਾਂਦਾ ਹੈ, ਤਦੋਂ (ਮਨੁੱਖ ਦੇ ਅੰਦਰੋਂ) ਮੇਰ-ਤੇਰ ਦੂਰ ਹੋ ਜਾਂਦੀ ਹੈ ।
By Guru's Grace, one is lovingly focused on the One Lord, and then, duality is ended.
ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹ ਮਨੁੱਖ ਉਸ ਨੂੰ ਠੀਕ ਮੰਨਦਾ ਹੈ, ਤੇ, ਉਸ ਦੀ ਆਤਮਕ ਮੌਤ ਵਾਲੀ ਫਾਹੀ ਕੱਟੀ ਜਾਂਦੀ ਹੈ ।੪।
Whatever is in harmony with His Will, he accepts as True; the noose of Death is loosened from around his neck. ||4||
ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥
ਨਾਨਕ ਆਖਦੇ ਹਨ—(ਸਾਧ ਸੰਗਤਿ ਦੀ ਬਰਕਤਿ ਨਾਲ) ਜਦੋਂ ਮਨੁੱਖ ਦੇ ਮਨ ਵਿਚ (ਵੱਸਦਾ) ਅਹੰਕਾਰ ਮੁੱਕ ਜਾਂਦਾ ਹੈ ਤਾਂ ਕੋਈ ਭੀ (ਉਸ ਪਾਸੋਂ ਉਸ ਦੇ ਮਾੜੇ ਕਰਮਾਂ ਦਾ) ਲੇਖਾ ਨਹੀਂ ਮੰਗ ਸਕਦਾ (ਕਿਉਂਕਿ ਉਸ ਦੇ ਅੰਦਰ ਕੋਈ ਭੈੜ ਰਹਿ ਹੀ ਨਹੀਂ ਜਾਂਦੇ) ।
Prays Nanak, who can call him to account, when the egotistical pride of his mind has been silenced?
ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥
(ਸਾਧ ਸੰਗਤਿ ਵਿਚ ਰਹਿਣ ਵਾਲੇ ਬੰਦੇ) ਉਸ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ ਜਿਸ ਦੀ ਹਜ਼ੂਰੀ ਵਿਚ ਧਰਮਰਾਜ ਭੀ ਆਖਦਾ ਰਹਿੰਦਾ ਹੈ—ਮੈਂ ਤੇਰੀ ਸਰਨ ਹਾਂ, ਮੈਂ ਤੇਰੀ ਸਰਨ ਹਾਂ ।੫।
Even the Righteous Judge of Dharma is intimidated and afraid of him; he has entered the Sanctuary of the True Lord. ||5||1||