ਸਲੋਕੁ ਮਃ ੨ ॥
Shalok, Second Mehl:
ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥
ਜੇ ਅੱਖਾਂ ਤੋਂ ਬਿਨਾ ਵੇਖੀਏ (ਭਾਵ, ਜੇ ਪਰਾਇਆ ਰੂਪ ਤੱਕਣ ਦੀ ਵਾਦੀ ਵਲੋਂ ਇਹਨਾਂ ਅੱਖਾਂ ਨੂੰ ਹਟਾ ਕੇ ਜਗਤ ਨੂੰ ਵੇਖੀਏ), ਕੰਨਾਂ ਤੋਂ ਬਿਨਾ ਸੁਣੀਏ (ਭਾਵ, ਜੇ ਨਿੰਦਾ ਸੁਣਨ ਦੀ ਵਾਦੀ ਹਟਾ ਕੇ ਇਹ ਕੰਨ ਵਰਤੀਏ),
To see without eyes; to hear without ears;
ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥
ਜੇ ਪੈਰਾਂ ਤੋਂ ਬਿਨਾ ਤੁਰੀਏ (ਭਾਵ, ਜੇ ਮੰਦੇ ਪਾਸੇ ਵਲ ਦੌੜਨ ਤੋਂ ਪੈਰਾਂ ਨੂੰ ਵਰਜ ਰੱਖੀਏ), ਜੇ ਹੱਥਾਂ ਤੋਂ ਬਿਨਾ ਕੰਮ ਕਰੀਏ (ਭਾਵ, ਜੇ ਪਰਾਇਆ ਨੁਕਸਾਨ ਕਰਨ ਵਲੋਂ ਰੋਕ ਕੇ ਹੱਥਾਂ ਨੂੰ ਵਰਤੀਏ),
to walk without feet; to work without hands;
ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥
ਜੇ ਜੀਭ ਤੋਂ ਬਿਨਾ ਬੋਲੀਏ, (ਭਾਵ ਜੇ ਨਿੰਦਾ ਕਰਨ ਦੀ ਵਾਦੀ ਹਟਾ ਕੇ ਜੀਭ ਤੋਂ ਬੋਲਣ ਦਾ ਕੰਮ ਲਈਏ), —ਇਸ ਤਰ੍ਹਾਂ ਜਿਊਂਦਿਆਂ ਮਰੀਦਾ ਹੈ ।
to speak without a tongue-like this, one remains dead while yet alive.
ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥
ਹੇ ਨਾਨਕ ! ਖਸਮ ਪ੍ਰਭੂ ਦਾ ਹੁਕਮ ਪਛਾਣੀਏ ਤਾਂ ਉਸ ਨੂੰ ਮਿਲੀਦਾ ਹੈ (ਭਾਵ, ਜੇ ਇਹ ਸਮਝ ਲਈਏ ਕਿ ਖਸਮ ਪ੍ਰਭੂ ਵਲੋਂ ਅੱਖਾਂ ਆਦਿਕ ਇੰਦ੍ਰਿਆਂ ਨੂੰ ਕਿਵੇਂ ਵਰਤਣ ਦਾ ਹੁਕਮ ਹੈ, ਤਾਂ ਉਸ ਪ੍ਰਭੂ ਨੂੰ ਮਿਲ ਪਈਦਾ ਹੈ) ।੧।
O Nanak, recognize the Hukam of the Lord's Command, and merge with your Lord and Master. ||1||