ਮਾਰੂ ਮਹਲਾ ੩ ॥
Maaroo, Third Mehl:
ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥
ਹੇ ਭਾਈ! ਜਿਹੜੇ ਮਨੁੱਖ ਸਦਾ-ਥਿਰ ਪਰਮਾਤਮਾ (ਦੇ ਨਾਮ) ਵਿਚ (ਸਦਾ) ਰੰਗੇ ਰਹਿੰਦੇ ਹਨ ਉਹਨਾਂ ਦੀ ਭਾਲ ਕਰ (ਉਂਞ) ਉਹ ਜਗਤ ਵਿਚ ਕੋਈ ਵਿਰਲੇ ਵਿਰਲੇ ਹੀ ਹੁੰਦੇ ਹਨ,
Seek and find those who are imbued with Truth; they are so rare in this world.
ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥
ਉਹਨਾਂ ਨੂੰ ਮਿਲਿਆਂ ਪਰਮਾਤਮਾ ਦਾ ਨਾਮ ਜਪ ਕੇ (ਲੋਕ ਪਰਲੋਕ ਵਿਚ) ਸੁਰਖ਼ਰੂ ਹੋ ਜਾਈਦਾ ਹੈ (ਇੱਜ਼ਤ ਮਿਲਦੀ ਹੈ) ।੧।
Meeting with them, one's face becomes radiant and bright, chanting the Name of the Lord. ||1||
ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨੂੰ (ਆਪਣੇ) ਹਿਰਦੇ ਵਿਚ (ਸਦਾ) ਯਾਦ ਕਰਦਾ ਰਹ
O Baba, contemplate and cherish the True Lord and Master within your heart.
ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥
(ਇਹੀ ਹੈ ਜੀਵਨ ਦਾ ਅਸਲ ਮਨੋਰਥ; ਬੇਸ਼ੱਕ) ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲੈ । ਹੇ ਭਾਈ! ਗੁਰੂ ਪਾਸੋਂ ਇਹ ਨਾਮ ਦਾ ਸੌਦਾ ਲੱਭ ਲੈ ।੧।ਰਹਾਉ।
Seek out and see, and ask your True Guru, and obtain the true commodity. ||1||Pause||
ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥
ਹੇ ਭਾਈ! ਸਿਰਫ਼ ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ, ਸਾਰੀ ਲੋਕਾਈ ਉਸ ਦੀ ਹੀ ਸੇਵਾ-ਭਗਤੀ ਕਰਦੀ ਹੈ, ਧੁਰੋਂ ਲਿਖੀ ਕਿਸਮਤ ਨਾਲ ਹੀ (ਉਸ ਪਰਮਾਤਮਾ ਨਾਲ) ਮਿਲਾਪ ਹੁੰਦਾ ਹੈ ।
All serve the One True Lord; through pre-ordained destiny, they meet Him.
ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥
ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਉਸ ਦੇ ਚਰਨਾਂ ਵਿਚ) ਜੁੜਦੇ ਹਨ, ਉਹ (ਮੁੜ) ਨਹੀਂ ਵਿੱਛੁੜਦੇ, ਉਹ ਉਸ ਸਦਾ-ਥਿਰ ਪ੍ਰਭੂ (ਦਾ ਮਿਲਾਪ) ਪ੍ਰਾਪਤ ਕਰ ਲੈਂਦੇ ਹਨ ।੨।
The Gurmukhs merge with Him, and will not be separated from Him again; they attain the True Lord. ||2||
ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥
ਹੇ ਭਾਈ! ਕਈ ਐਸੇ ਬੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪਏ ਰਹਿੰਦੇ ਹਨ, ਉਹ ਬੰਦੇ ਪ੍ਰਭੂ ਦੀ ਭਗਤੀ ਦੀ ਕਦਰ ਨਹੀਂ ਸਮਝਦੇ ।
Some do not appreciate the value of devotional worship; the self-willed manmukhs are deluded by doubt.
ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥
(ਪਰ, ਹੇ ਭਾਈ!) ਉਹਨਾਂ (ਮਨਮੁਖਾਂ) ਦੇ ਅੰਦਰ (ਭੀ) ਪਰਮਾਤਮਾ ਆਪ ਹੀ ਵੱਸਦਾ ਹੈ (ਤੇ ਉਹਨਾਂ ਨੂੰ ਕੁਰਾਹੇ ਪਾਈ ਰੱਖਦਾ ਹੈ, ਸੋ ਉਸ ਦੇ ਉਲਟ) ਕੁਝ ਭੀ ਕੀਤਾ ਨਹੀਂ ਜਾ ਸਕਦਾ ।੩।
They are fillled with self-conceit; they cannot accomplish anything. ||3||
ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥
(ਤਾਂ ਫਿਰ ਉਹਨਾਂ ਮਨਮੁਖਾਂ ਵਾਸਤੇ ਕੀਹ ਕੀਤਾ ਜਾਏ? ਇਹੀ ਕਿ) ਜਿਸ ਪਰਮਾਤਮਾ ਦੇ ਅੱਗੇ (ਜੀਵ ਦੀ ਕੋਈ) ਪੇਸ਼ ਨਹੀਂ ਜਾ ਸਕਦੀ, ਉਸ ਦੇ ਦਰ ਤੇ ਅਦਬ ਨਾਲ ਅਰਦਾਸ ਕਰਦੇ ਰਹਿਣਾ ਚਾਹੀਦਾ ਹੈ ।
Stand and offer your prayer, to the One who cannot be moved by force.
ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥
ਹੇ ਨਾਨਕ! ਜਦੋਂ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਮਨ ਵਿਚ ਵੱਸਦਾ ਹੈ ਤਦੋਂ ਉਹ ਪ੍ਰਭੂ (ਅਰਜ਼ੋਈ) ਸੁਣ ਕੇ ਆਦਰ ਦੇਂਦਾ ਹੈ ।੪।੪।
O Nanak, the Naam, the Name of the Lord, abides within the mind of the Gurmukh; hearing his prayer, the Lord applauds him. ||4||4||