ਮਾਰੂ ਮਹਲਾ ੪ ਘਰੁ ੩
Maaroo, Fourth Mehl, Third House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥
ਹੇ ਭਾਈ! ਪਰਮਾਤਮਾ ਦਾ ਨਾਮ (ਹੀ ਅਸਲ) ਖ਼ਜ਼ਾਨਾ ਹੈ; ਗੁਰੂ ਦੀ ਸਿੱਖਿਆ ਤੇ ਤੁਰ ਕੇ (ਇਹ ਖ਼ਜ਼ਾਨਾ) ਹਾਸਲ ਕਰ, (ਜਿਸ ਦੇ ਪਾਸ ਇਹ ਖ਼ਜ਼ਾਨਾ ਹੁੰਦਾ ਹੈ, ਉਹ) ਪ੍ਰਭੂ ਦੀ ਹਜ਼ੂਰੀ ਵਿਚ ਇੱਜ਼ਤ ਪਾਂਦਾ ਹੈ ।
Take the treasure of the Name of the Lord, Har, Har. Follow the Guru's Teachings, and the Lord shall bless you with honor.
ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥
(ਇਹ ਖ਼ਜ਼ਾਨਾ) ਇਸ ਲੋਕ ਵਿਚ ਤੇ ਪਰਲੋਕ ਵਿਚ ਸਾਥ ਨਿਬਾਹੁੰਦਾ ਹੈ, ਤੇ ਅਖ਼ੀਰ ਵੇਲੇ ਭੀ ਪਰਮਾਤਮਾ (ਦੁੱਖਾਂ ਤੋਂ) ਬਚਾ ਲੈਂਦਾ ਹੈ ।
Here and hereafter, the Lord goes with you; in the end, He shall deliver you.
ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥
ਹੇ ਭਾਈ! ਜੀਵਨ ਦੇ ਜਿਸ ਇਸ ਰਸਤੇ ਵਿਚ ਪੱਤਣ ਤੋਂ ਲਾਂਭ ਦੇ ਬਿਖੜੇ ਰਸਤੇ ਹਨ, ਬੜੀਆਂ ਭੀੜੀਆਂ ਗਲੀਆਂ ਹਨ (ਜਿਨ੍ਹਾਂ ਵਿਚ ਆਤਮਕ ਜੀਵਨ ਦਾ ਸਾਹ ਘੁੱਟਿਆ ਜਾਂਦਾ ਹੈ) ਉਥੇ ਪਰਮਾਤਮਾ ਹੀ ਖ਼ਲਾਸੀ ਦਿਵਾਂਦਾ ਹੈ ।
Where the path is difficult and the street is narrow, there the Lord shall liberate you. ||1||
ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥
ਹੇ ਮੇਰੇ ਸਤਿਗੁਰੂ! ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦੇਹ ।
O my True Guru, implant within me the Name of the Lord, Har, Har.
ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥
ਹੇ ਮੇਰੀ ਮਾਂ! ਹਰੀ ਹੀ ਮੇਰੀ ਮਾਂ ਹੈ, ਹਰੀ ਹੀ ਮੇਰਾ ਪਿਉ ਹੈ, ਹਰੀ ਹੀ ਮੇਰੇ ਪੁੱਤਰ ਹਨ, ਹਰੀ ਹੀ ਮੇਰਾ ਸਨਬੰਧੀ ਹੈ । ਹੇ ਮਾਂ! ਹਰੀ ਤੋਂ ਬਿਨਾ ਹੋਰ ਕੋਈ ਮੇਰਾ (ਪੱਕਾ ਸਾਕ) ਨਹੀਂ ।੧।ਰਹਾਉ।
The Lord is my mother, father, child and relative; I have none other than the Lord, O my mother. ||1||Pause||
ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥
ਹੇ ਭਾਈ! ਪਰਮਾਤਮਾ ਦਾ ਨਾਮ ਹੀ ਮੇਰਾ (ਅਸਲ) ਪਿਆਰਾ (ਮਿੱਤਰ) ਹੈ । ਹੇ ਮਾਂ! ਜੇ ਕੋਈ (ਉਸ ਮਿੱਤਰ ਨੂੰ) ਲਿਆ ਕੇ (ਮੇਰੇ ਨਾਲ) ਮਿਲਾਪ ਕਰਾ ਸਕਦਾ ਹੋਵੇ,
I feel the pains of love and yearning for the Lord, and the Name of the Lord. If only someone would come and unite me with Him, O my mother.
ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥
ਮੈਂ ਉਸ ਅੱਗੇ ਨਿੱਤ ਅਰਜ਼ੋਈ ਕਰਦਾ ਰਹਾਂ, ਭਲਾ ਜਿ ਕਿਤੇ ਮੇਰਾ ਪ੍ਰੀਤਮ ਮੈਨੂੰ ਮਿਲਾ ਦੇਵੇ ।
I bow in humble devotion to one who inspires me to meet with my Beloved.
ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥
ਹੇ ਮਾਂ! ਗੁਰੂ ਹੀ ਦਇਆਵਾਨ ਪੁਰਖ ਹੈ ਜੋ ਹਰੀ ਪ੍ਰਭੂ ਨਾਲ ਮਿਲਾ ਦੇਂਦਾ ਹੈ ਤੇ ਰਤਾ ਢਿੱਲ ਨਹੀਂ ਪੈਂਦੀ ।੨।
The almighty and merciful True Guru unites me with the Lord God instantaneously. ||2||
ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਕਦੇ ਪਰਮਾਤਮਾ ਦਾ ਸਿਮਰਨ ਨਹੀਂ ਕੀਤਾ, ਉਹ ਬਦ-ਕਿਸਮਤ ਹਨ । ਹੇ ਭਾਈ! (ਨਾਮ-ਹੀਣ ਮਨੁੱਖ) ਆਤਮਕ ਮੌਤੇ ਮਰਿਆ ਰਹਿੰਦਾ ਹੈ ।
Those who do not remember the Name of the Lord, Har, Har, are most unfortunate, and are slaughtered.
ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥
ਉਹ (ਨਾਮ ਤੋਂ ਸੱਖਣੇ) ਬੰਦੇ ਮੁੜ ਮੁੜ ਜੂਨਾਂ ਵਿਚ ਭਵਾਏ ਜਾਂਦੇ ਹਨ, ਉਹ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਭਾਈ! ਨਾਮ-ਹੀਣ ਮਨੁੱਖ ਜੰਮਦਾ ਮਰਦਾ ਰਹਿੰਦਾ ਹੈ ।
They wander in reincarnation, again and again; they die, and are re-born, and continue coming and going.
ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥
ਹੇ ਭਾਈ! ਉਹ (ਨਾਮ ਤੋਂ ਵਾਂਜੇ ਹੋਏ) ਬੰਦੇ ਜਮਰਾਜ ਦੇ ਦਰ ਤੇ ਬੱਝੇ ਮਾਰੀ-ਕੁੱਟੀਦੇ ਹਨ । ਪ੍ਰਭੂ ਦੀ ਦਰਗਾਹ ਵਿਚ ਉਹਨਾਂ ਨੂੰ (ਇਹ) ਸਜ਼ਾ ਮਿਲਦੀ ਹੈ ।੩।
Bound and gagged at Death's Door, they are cruelly beaten, and punished in the Court of the Lord. ||3||
ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥
ਹੇ ਪਾਤਿਸ਼ਾਹ! ਤੂੰ ਸਾਡਾ ਮਾਲਕ ਹੈਂ, ਅਸੀ ਜੀਵ ਤੇਰੀ ਸਰਣ ਹਾਂ । ਹੇ ਪਾਤਿਸ਼ਾਹ! ਮੈਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ ।
O God, I seek Your Sanctuary; O my Sovereign Lord King, please unite me with Yourself.
ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥
ਹੇ ਹਰੀ! ਹੇ ਜਗਤ ਦੇ ਜੀਵਨ ਹਰੀ! (ਮੇਰੇ ਉਤੇ) ਮਿਹਰ ਕਰ, ਮੈਨੂੰ ਗੁਰੂ ਦੀ ਸਰਨ ਸਤਿਗੁਰੂ ਦੀ ਸਰਨ ਵਿਚ (ਸਦਾ ਰੱਖ) ।
O Lord, Life of the World, please shower me with Your Mercy; grant me the Sanctuary of the Guru, the True Guru.
ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥
ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ, ਉਸ ਨੂੰ (ਗੁਰੂ ਦੀ ਸਰਨ ਵਿਚ ਰੱਖ ਕੇ) ਆਪਣੇ ਨਾਲ ਮਿਲਾ ਲੈਂਦਾ ਹੈ ।੪।੧।੩।
The Dear Lord, becoming merciful, has blended servant Nanak with Himself. ||4||1||3||