ਮਾਰੂ ਮਹਲਾ ੪ ॥
Maaroo, Fourth Mehl:
ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥
ਹੇ ਭਾਈ! ਮੈਂ ਹਰਿ-ਨਾਮ ਸਰਮਾਏ ਦੀ ਭਾਲ ਕਰਦਾ ਫਿਰਦਾ ਹਾਂ ।
I inquire about the commodity of the Naam, the Name of the Lord. Is there anyone who can show me the wealth, the capital of the Lord?
ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥
ਤੇ, ਮੈਨੂੰ ਹਰੀ-ਪ੍ਰਭੂ ਦੇ ਨਾਲ ਜੋੜ ਦੇਵੇ ਤਾਂ ਮੈਂ ਉਸ ਤੋਂ ਸਦਕੇ ਜਾਵਾਂ, ਕੁਰਬਾਨ ਜਾਵਾਂ ।
I cut myself into pieces, and make myself a sacrifice to that one who leads me to meet my Lord God.
ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥
ਹੇ ਭਾਈ! ਮੇਰੇ ਹਿਰਦੇ ਵਿਚ ਪਿਆਰੇ ਪ੍ਰਭੂ ਦਾ ਪੇ੍ਰਮ ਵੱਸ ਰਿਹਾ ਹੈ । ਉਹ ਸੱਜਣ ਮੈਨੂੰ ਕਿਵੇਂ ਮਿਲੇ? ਮੈਂ ਉਸ ਨੂੰ ਕਿਵੇਂ ਮਿਲਾਂ? ।੧।
I am filled with the Love of my Beloved; how can I meet my Friend, and merge with Him? ||1||
ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥
ਹੇ ਮੇਰੇ ਮਨ! ਹੇ ਪਿਆਰੇ ਮਿੱਤਰ! ਪਰਮਾਤਮਾ ਦਾ ਨਾਮ ਹੀ ਮੈਨੂੰ (ਅਸਲ) ਧਨ (ਅਸਲ) ਸਰਮਾਇਆ (ਜਾਪਦਾ ਹੈ) ।
O my beloved friend, my mind, I take the wealth, the capital of the Name of the Lord, Har, Har.
ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥
ਜਿਸ ਮਨੁੱਖ ਦੇ ਹਿਰਦੇ ਵਿਚ ਪੂਰੇ ਗੁਰੂ ਨੇ ਪ੍ਰਭੂ ਦਾ ਨਾਮ ਪੱਕਾ ਕਰ ਦਿੱਤਾ, ਉਸ ਨੂੰ ਪਰਮਾਤਮਾ ਧੀਰਜ ਦੇਂਦਾ ਹੈ ਉਸ ਨੂੰ ਸ਼ਾਬਾਸ਼ ਦੇਂਦਾ ਹੈ ।੧।ਰਹਾਉ।
The Perfect Guru has implanted the Naam within me; the Lord is my support - I celebrate the Lord. ||1||Pause||
ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥
ਹੇ ਹਰੀ! ਤੂੰ ਆਪ ਹੀ ਮੈਨੂੰ ਗੁਰੂ ਮਿਲਾ ਦੇਹ, ਤਾ ਕਿ ਗੁਰੂ ਮੈਨੂੰ ਤੇਰਾ ਨਾਮ-ਧਨ ਸਰਮਾਇਆ ਵਿਖਾ ਦੇਵੇ ।
O my Guru, please unite me with the Lord, Har, Har; show me the wealth, the capital of the Lord.
ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥
ਹੇ ਸੱਜਣੋ! ਆਪਣੇ ਮਨ ਵਿਚ ਨਿਰਣਾ ਕਰ ਕੇ ਵੇਖ ਲਵੋ, ਗੁਰੂ ਤੋਂ ਬਿਨਾ ਪ੍ਰਭੂ ਦਾ ਪਿਆਰ ਹਾਸਲ ਨਹੀਂ ਹੁੰਦਾ ।
Without the Guru, love does not well up; see this, and know it in your mind.
ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥
ਪਰਮਾਤਮਾ ਨੇ ਗੁਰੂ ਵਿਚ ਆਪਣੇ ਆਪ ਨੂੰ ਰੱਖਿਆ ਹੋਇਆ ਹੈ, ਗੁਰੂ ਹੀ ਉਸ ਨਾਲ ਮਿਲਾਂਦਾ ਹੈ । ਗੁਰੂ ਦੀ ਵਡਿਆਈ ਕਰੋ ।੨।
The Lord has installed Himself within the Guru; so praise the Guru, who unites us with the Lord. ||2||
ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥
ਹੇ ਭਾਈ! ਪੂਰੇ ਗੁਰੂ ਦੇ ਕੋਲ ਪਰਮਾਤਮਾ ਦੀ ਭਗਤੀ ਦੇ ਸਮੁੰਦਰ ਭਗਤੀ ਦੇ ਖ਼ਜ਼ਾਨੇ ਮੌਜੂਦ ਹਨ ।
The ocean, the treasure of devotional worship of the Lord, rests with the Perfect True Guru.
ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥
ਜਿਸ ਗੁਰਮੁਖ ਮਨੁੱਖ ਉਤੇ ਗੁਰੂ ਮਿਹਰਵਾਨ ਹੁੰਦਾ ਹੈ (ਇਹ ਖ਼ਜ਼ਾਨੇ) ਖੋਲ੍ਹ ਕੇ (ਉਸ ਨੂੰ) ਦੇ ਦੇਂਦਾ ਹੈ, ਮੂੰਹੋਂ ਉਸ ਨੂੰ ਉਪਦੇਸ਼ ਕਰਦਾ ਹੈ ਜਿਸ ਕਰਕੇ ਉਸ ਦੇ ਅੰਦਰ ਰੱਬੀ ਨੂਰ ਪਰਗਟ ਹੋ ਜਾਂਦਾ ਹੈ ।
When it pleases the True Guru, He opens the treasure, and and the Gurmukhs are illuminated by the Lord's Light.
ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਬਦ-ਕਿਸਮਤ ਹੁੰਦੀ ਹੈ, ਉਹ ਗੁਰੂ ਦੇ ਨੇੜੇ ਹੁੰਦਿਆਂ ਭੀ ਉਵੇਂ ਆਤਮਕ ਮੌਤੇ ਮਰੀ ਰਹਿੰਦੀ ਹੈ ਜਿਵੇਂ ਕੋਈ ਮਨੁੱਖ ਸਰੋਵਰ ਦੇ ਕੰਢੇ ਕੋਲ ਹੁੰਦਾ ਭੀ ਤਿਹਾਇਆ ਮਰ ਜਾਂਦਾ ਹੈ ।੩।
The unfortunate self-willed manmukhs die of thirst, on the very bank of the river. ||3||
ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥
ਹੇ ਭਾਈ! ਗੁਰੂ ਸਭ ਦਾਤਾਂ ਦੇਣ ਦੇ ਸਮਰੱਥ ਹੈ । ਮੈਂ ਗੁਰੂ ਪਾਸੋਂ ਇਹ ਖ਼ੈਰ ਮੰਗਦਾ ਹਾਂ ਕਿ ਮੈਨੂੰ ਚਿਰ ਤੋਂ ਵਿਛੁੜੇ ਹੋਏ ਨੂੰ ਪ੍ਰਭੂ ਮਿਲਾ ਦੇਵੇ,
The Guru is the Great Giver; I beg for this gift from the Guru,
ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥
ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਇਹ ਬੜੀ ਤਾਂਘ ਹੈ ।
that He may unite me with God, from whom I was separated for so long! This is the great hope of my mind and body.
ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥
ਹੇ ਗੁਰੂ! ਜੇ ਤੈਨੂੰ ਭਾਵੇ ਤਾਂ ਦਾਸ ਨਾਨਕ ਦੀ ਇਹ ਬੇਨਤੀ ਸੁਣ, ਅਰਦਾਸ ਸੁਣ ।੪।੨।੪।
If it pleases You, O my Guru, please listen to my prayer; this is servant Nanak's prayer. ||4||2||4||