ਮਾਰੂ ਮਹਲਾ ੪ ॥
Maaroo, Fourth Mehl:
 
ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥
ਹੇ ਮਨ! ਸਦਾ ਹਰੀ-ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਦਾ ਰਹੁ । ਗੁਰੂ ਦੀ ਮਤਿ ਉਤੇ ਤੁਰਿਆਂ ਹੀ ਇਹ ਹਰਿ-ਕਥਾ ਹਿਰਦੇ ਵਿਚ ਟਿਕ ਸਕਦੀ ਹੈ ।
O Lord God, please preach Your sermon to me. Through the Guru's Teachings, the Lord is merged into my heart.
 
ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥
ਹੇ ਵਡਭਾਗੀ ਮਨ! (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਚੇਤੇ ਕਰਦਾ ਰਹੁ, (ਇਸ ਤਰ੍ਹਾਂ) ਉੱਤਮ ਅਤੇ ਵਾਸਨਾ-ਰਹਿਤ ਆਤਮਕ ਦਰਜਾ ਮਿਲ ਜਾਂਦਾ ਹੈ ।
Meditate on the sermon of the Lord, Har, Har, O very fortunate ones; the Lord shall bless you with the most sublime status of Nirvaanaa.
 
ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮਨ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਸਤੇ) ਸਰਧਾ ਬਣੀ ਰਹਿੰਦੀ ਹੈ, ਪੂਰੇ ਗੁਰੂ ਦੀ ਰਾਹੀਂ ਉਹ ਹਰਿ-ਨਾਮ ਵਿਚ ਲੀਨ ਰਹਿੰਦੇ ਹਨ ।੧।
The minds of the Gurmukhs are filled with faith; through the Perfect Guru, they merge in the Naam, the Name of the Lord. ||1||
 
ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥
ਹੇ ਮੇਰੇ ਮਨ! ਮੈਨੂੰ ਆਪਣੇ ਅੰਦਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਦੀ ਹੈ । ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸਦਾ ਕਰਦਾ ਰਹੁ ।
O my mind, the sermon of the Lord, Har, Har, is pleasing to my mind.
 
ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥
ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਗੁਰੂ ਦੀ ਰਾਹੀਂ ਮਿਲਦੀ ਹੈ (ਇਸ ਵਾਸਤੇ, ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ।੧।ਰਹਾਉ।
Continually and forever, speak the sermon of the Lord, Har, Har; as Gurmukh, speak the Unspoken Speech. ||1||Pause||
 
ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥
ਹੇ ਭਾਈ! ਮੈਂ ਆਪਣੇ ਮਨ ਨੂੰ ਆਪਣੇ ਤਨ ਨੂੰ ਖੋਜ ਕੇ ਭਾਲ ਕੀਤੀ ਹੈ ਕਿ ਕਿਸ ਤਰ੍ਹਾਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕੇ ।
I have searched through and through my mind and body; how can I attain this Unspoken Speech?
 
ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥
ਹੇ ਭਾਈ! ਸੰਤ ਜਨਾਂ ਨੂੰ ਮਿਲ ਕੇ (ਅਕੱਥ ਪ੍ਰਭੂ ਦਾ ਮਿਲਾਪ) ਹਾਸਲ ਹੋ ਸਕਦਾ ਹੈ; (ਸੰਤ ਜਨਾਂ ਪਾਸੋਂ) ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣ ਕੇ ਮਨ ਵਿਚ ਪਿਆਰੀ ਲੱਗਦੀ ਹੈ ।
Meeting with the humble Saints, I have found it; listening to the Unspoken Speech, my mind is pleased.
 
ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥
ਹੇ ਭਾਈ! (ਸੰਤ-ਗੁਰੂ ਦੀ ਕਿਰਪਾ ਨਾਲ) ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਆਸਰਾ ਬਣ ਗਿਆ ਹੈ । (ਗੁਰੂ ਹੀ) ਮੈਨੂੰ ਸੁਜਾਣ ਅਕਾਲ ਪੁਰਖ ਮਿਲਾ ਸਕਦਾ ਹੈ ।੨।
The Lord's Name is the Support of my mind and body; I am united with the all-knowing Primal Lord God. ||2||
 
ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ-ਪੁਰਖ ਨੇ ਪ੍ਰਭੂ-ਪੁਰਖ ਨਾਲ ਮਿਲਾ ਦਿੱਤਾ, (ਪ੍ਰਭੂ ਨੂੰ) ਮਿਲ ਕੇ ਉਸ ਦੀ ਸੁਰਤਿ ਸੁਰਤਾਂ ਦੇ ਮਾਲਕ-ਹਰੀ ਵਿਚ (ਸਦਾ ਲਈ) ਟਿਕ ਗਈ ।
The Guru, the Primal Being, has united me with the Primal Lord God. My consciousness has merged into the supreme consciousness.
 
ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥
ਹੇ ਭਾਈ! ਵਡ-ਭਾਗੀ ਮਨੁੱਖਾਂ ਨੇ ਗੁਰੂ ਦਾ ਆਸਰਾ ਲਿਆ, ਉਹਨਾਂ ਨੂੰ ਸੋਹਣਾ ਸੁਜਾਨ ਪਰਮਾਤਮਾ ਮਿਲ ਪਿਆ ।
By great good fortune, I serve the Guru, and I have found my Lord, all-wise and all-knowing.
 
ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥੩॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬਦ-ਕਿਸਮਤ ਹੁੰਦੇ ਹਨ (ਛੁੱਟੜ ਇਸਤ੍ਰੀ ਦੀ ਰਾਤ ਵਾਂਗ ਉਹਨਾਂ ਦੀ) ਜ਼ਿੰਦਗੀ ਦੁੱਖਾਂ ਵਿਚ ਹੀ ਬੀਤਦੀ ਹੈ ।੩।
The self-willed manmukhs are very unfortunate; they pass their life-night in misery and pain. ||3||
 
ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥
ਹੇ ਪ੍ਰਭੂ! ਅਸੀ (ਜੀਵ) ਤੇਰੇ (ਦਰ ਦੇ) ਨਿਮਾਣੇ ਮੰਗਤੇ ਹਾਂ, ਸਾਡੇ ਮੂੰਹ ਵਿਚ (ਗੁਰੂ ਦੀ) ਆਤਮਕ ਜੀਵਨ ਦੇਣ ਵਾਲੀ ਬਾਣੀ ਦੇਹ ।
I am just a meek beggar at Your Door, God; please, place the Ambrosial Word of Your Bani in my mouth.
 
ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥
ਹੇ ਹਰੀ! ਹੇ ਪ੍ਰਭੂ! ਮੈਨੂੰ ਸੋਹਣਾ ਸੁਜਾਨ ਮੇਰਾ ਮਿੱਤਰ ਗੁਰੂ ਮਿਲਾ ।
The True Guru is my friend; He unites me with my all-wise, all-knowing Lord God.
 
ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥
ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਮੈਂ ਤੇਰੀ ਸਰਨ ਪਿਆ ਹਾਂ, ਮਿਹਰ ਕਰ, ਮੈਂ ਤੇਰੇ ਨਾਮ ਵਿਚ ਲੀਨ ਰਹਾਂ ।੪।੩।੫।
Servant Nanak has entered Your Sanctuary; grant Your Grace, and merge me into Your Name. ||4||3||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by