ਮਾਰੂ ਮਹਲਾ ੪ ॥
Maaroo, Fourth Mehl:
ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥
ਹੇ ਬੈਰਾਗੀ ਜੀਊੜੇ! ਵੱਡੇ ਭਾਗਾਂ ਨਾਲ (ਤੇਰੇ ਅੰਦਰ) ਪਰਮਾਤਮਾ ਦਾ ਪਿਆਰ ਬਣਿਆ ਹੈ, ਹੁਣ ਪਰਮਾਤਮਾ (ਦੇ ਨਾਮ) ਨੂੰ (ਆਪਣੇ) ਮਨ ਵਿਚ ਸਾਂਭ ਰੱਖ ।
Detached from the world, I am in love with the Lord; by great good fortune, I have enshrined the Lord within my mind.
ਮਿਲਿ ਸੰਗਤਿ ਸਰਧਾ ਊਪਜੈ ਗੁਰ ਸਬਦੀ ਹਰਿ ਰਸੁ ਚਾਖੁ ॥
ਹੇ ਭਾਈ! ਸੰਗਤਿ ਵਿਚ ਮਿਲ ਕੇ (ਹੀ ਨਾਮ ਜਪਣ ਦੀ) ਸਰਧਾ ਪੈਦਾ ਹੁੰਦੀ ਹੈ, (ਤੂੰ ਭੀ ਸੰਗਤ ਵਿਚ ਟਿਕ ਕੇ) ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਰਹੁ ।
Joining the Sangat, the Holy Congregation, faith has welled up within me; through the Word of the Guru's Shabad, I taste the sublime essence of the Lord.
ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥
(ਜਿਹੜਾ ਮਨੁੱਖ ਨਾਮ-ਰਸ ਚੱਖਦਾ ਹੈ ਉਸ ਦਾ) ਉਸ ਦਾ ਤਨ ਮਨ ਹਰ ਵੇਲੇ ਖਿੜਿਆ ਰਹਿੰਦਾ ਹੈ । ਹੇ ਭਾਈ! ਗੁਰੂ ਦੀ ਬਾਣੀ ਦੀ ਰਾਹੀਂ (ਤੂੰ ਭੀ) ਪਰਮਾਤਮਾ ਦੇ ਗੁਣ ਉਚਾਰਿਆ ਕਰ ।੧।
My mind and body have totally blossomed forth; through the Word of the Guru's Bani, I chant the Glorious Praises of the Lord. ||1||
ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥
ਹੇ ਪਿਆਰੇ ਮਿੱਤਰ ਮਨ! ਸਦਾ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਕਰ ।
O my beloved mind, my friend, taste the sublime essence of the Name of the Lord, Har, Har.
ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥ ਰਹਾਉ ॥
ਪਰਮਾਤਮਾ (ਦਾ ਨਾਮ) ਪੂਰੇ ਗੁਰੂ ਦੀ ਰਾਹੀਂ ਮਿਲਦਾ ਹੈ (ਤੂੰ ਭੀ ਗੁਰੂ ਦੀ ਸਰਨ ਪਉ, ਅਤੇ) ਇਸ ਲੋਕ ਤੇ ਪਰਲੋਕ ਵਿਚ ਆਪਣੀ ਇਜ਼ਤ ਬਚਾ ਲੈ ।੧।ਰਹਾਉ।
Through the Perfect Guru, I have found the Lord, who saves my honor, here and hereafter. ||1||Pause||
ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਧਿਆਉਣਾ ਚਾਹੀਦਾ ਹੈ । (ਹੇ ਭਾਈ! ਤੂੰ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦਾ ਸੁਆਦ) ਚੱਖਿਆ ਕਰ ।
Meditate on the Name of the Lord, Har, Har; as Gurmukh, taste the Kirtan of the Lord's Praises.
ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥
ਇਹ ਸਰੀਰ (ਮਾਨੋ) ਧਰਤੀ ਹੈ, (ਇਸ ਵਿਚ) ਪਰਮਾਤਮਾ (ਦਾ ਨਾਮ-ਬੀਜ) ਬੀਜਣਾ ਚਾਹੀਦਾ ਹੈ । ਸੰਗਤਿ ਵਿਚ (ਟਿਕੇ ਰਿਹਾਂ) ਪਰਮਾਤਮਾ ਆਪ (ਉਸ ਨਾਮ-ਖੇਤੀ ਦਾ) ਰਾਖਾ ਬਣਦਾ ਹੈ ।
Plant the seed of the Lord in the body-farm. The Lord God is enshrined within the Sangat, the Holy Congregation.
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਪੂਰੇ ਗੁਰੂ ਦੀ ਰਾਹੀਂ (ਤੂੰ ਭੀ) ਪਰਮਾਤਮਾ (ਦੇ ਨਾਮ) ਦਾ ਸੁਆਦ ਚੱਖਦਾ ਰਹੁ ।੨।
The Name of the Lord, Har, Har, is Ambrosial Nectar. Through the Perfect Guru, taste the sublime essence of the Lord. ||2||
ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਤ੍ਰਿਸ਼ਨਾ (ਦੀ ਮੈਲ) ਨਾਲ ਲਿੱਬੜੇ ਰਹਿੰਦੇ ਹਨ, (ਉਹਨਾਂ ਤੇ) ਮਨ ਵਿਚ (ਮਾਇਆ ਦੀ ਹੀ) ਆਸਾ (ਟਿਕੀ ਰਹਿੰਦੀ ਹੈ), ਉਹ ਆਮ ਤੌਰ ਤੇ (ਮਾਇਆ ਦੀ ਖ਼ਾਤਰ) ਭਟਕਦੇ ਰਹਿੰਦੇ ਹਨ ।
The self-willed manmukhs are filled with hunger and thirst; their minds run around in the ten directions, hoping for great wealth.
ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥
ਨਾਮ ਤੋਂ ਵਾਂਜੇ ਰਹਿ ਕੇ ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ । ਮਨਮੁਖਾਂ ਦਾ ਟਿਕਾਣਾ (ਵਿਕਾਰਾਂ ਦੇ) ਗੰਦ ਵਿਚ ਹੀ ਰਹਿੰਦਾ ਹੈ ।
Without the Name of the Lord, their life is cursed; the manmukhs are stuck in manure.
ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥
ਉਹ ਸਦਾ ਜੰਮਦੇ ਮਰਦੇ ਰਹਿੰਦੇ ਹਨ, ਅਨੇਕਾਂ ਜੂਨਾਂ ਵਿਚ ਭਵਾਏ ਜਾਂਦੇ ਹਨ (ਵਿਕਾਰਾਂ ਦਾ) ਗੰਦ (ਉਹਨਾਂ ਦੀ ਸਦਾ) ਖ਼ੁਰਾਕ ਹੈ ।੩।
They come and go, and are consigned to wander through uncounted incarnations, eating stinking rot. ||3||
ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥
ਹੇ ਹਰੀ! ਹੇ ਪ੍ਰਭੂ! ਮਿਹਰ ਕਰ, (ਸਾਡੀ) ਰੱਖਿਆ ਕਰ, ਅਸੀ ਤੇਰੀ ਸਰਨ ਆਏ ਹਾਂ, ਸਾਨੂੰ ਬਚਾ ਲੈ ਬਚਾ ਲੈ ।
Begging, imploring, I seek Your Sanctuary; Lord, shower me with Your Mercy, and save me, God.
ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥
ਸੰਤਾਂ ਦੀ ਸੰਗਤਿ ਵਿਚ ਸਾਡਾ ਮਿਲਾਪ ਬਣਾਈ ਰੱਖ, (ਉਥੇ ਹੀ) ਹਰਿ-ਨਾਮ ਮਿਲਦਾ ਹੈ (ਜਿਸ ਨੂੰ ਨਾਮ ਮਿਲਦਾ ਹੈ ਉਸ ਨੂੰ ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ।
Lead me to join the Society of the Saints, and bless me with the honor and glory of the Lord's Name.
ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥੪॥੪॥੬॥
ਹੇ ਦਾਸ ਨਾਨਕ! (ਸੰਤਾਂ ਦੀ ਸੰਗਤਿ ਵਿਚ ਹੀ) ਪਰਮਾਤਮਾ ਦਾ ਨਾਮ-ਧਨ ਮਿਲਦਾ ਹੈ । ਤੂੰ ਭੀ ਗੁਰੂ ਦੀ ਮਤਿ ਲੈ ਕੇ ਨਾਮ ਉਚਾਰਦਾ ਰਹੁ ।੪।੪।੬।
I have obtained the wealth of the Name of the Lord, Har, Har; servant Nanak chants the Lord's Name, through the Guru's Teachings. ||4||4||6||