ਮਾਰੂ ਮਹਲਾ ੪ ਘਰੁ ੫
Maaroo, Fourth Mehl, Fifth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹਰਿ ਹਰਿ ਭਗਤਿ ਭਰੇ ਭੰਡਾਰਾ ॥
(ਹੇ ਭਾਈ! ਗੁਰੂ ਦੇ ਪਾਸ) ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ,
Devotional worship to the Lord, Har, Har, is an overflowing treasure.
ਗੁਰਮੁਖਿ ਰਾਮੁ ਕਰੇ ਨਿਸਤਾਰਾ ॥
ਪਰਮਾਤਮਾ ਗੁਰੂ ਦੀ ਰਾਹੀਂ (ਹੀ) ਪਾਰ-ਉਤਾਰਾ ਕਰਦਾ ਹੈ ।
The Gurmukh is emancipated by the Lord.
ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥੧॥
ਮੇਰਾ ਮਾਲਕ-ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਮਨੁੱਖ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਗੁਣ ਗਾਂਦਾ ਹੈ ।੧।
One who is blessed by the Mercy of my Lord and Master sings the Glorious Praises of the Lord. ||1||
ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥
ਹੇ ਭਾਈ! ਜਿਸ ਮਨੁੱਖ ਉਤੇ ਹਰੀ-ਪਰਮਾਤਮਾ ਕਿਰਪਾ ਕਰਦਾ ਹੈ,
O Lord, Har, Har, take pity on me,
ਹਰਿ ਹਿਰਦੈ ਸਦਾ ਸਦਾ ਸਮਾਲੀ ॥
ਉਹ ਮਨੁੱਖ ਸਦਾ ਹੀ ਸਦਾ ਹੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ।
that within my heart, I may dwell upon You, Lord, forever and ever.
ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥
ਹੇ ਮੇਰੀ ਜਿੰਦੇ! ਤੂੰ ਭੀ ਪਰਮਾਤਮਾ ਦਾ ਨਾਮ ਸਦਾ ਜਪਿਆ ਕਰ । ਪ੍ਰਭੂ ਦਾ ਨਾਮ ਹੀ ਵਿਕਾਰਾਂ ਤੋਂ ਖ਼ਲਾਸੀ ਕਰਾਂਦਾ ਹੈ ।੧।ਰਹਾਉ।
Chant the Name of the Lord, Har, Har, O my soul; chanting the Name of the Lord, Har, Har, you shall be emancipated. ||1||Pause||
ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥
(ਹੇ ਭਾਈ!) ਤੇਰਾ ਨਾਮ ਸੁਖਾਂ ਦਾ ਖ਼ਜ਼ਾਨਾ ਹੈ ਅਤੇ ਆਤਮਕ ਜੀਵਨ ਦੇਣ ਵਾਲਾ ਹੈ ।
The Ambrosial Name of the Lord is the ocean of peace.
ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥
(ਤੇਰਾ) ਦਾਸ ਮੰਗਤਾ (ਬਣ ਕੇ ਤੇਰੇ ਦਰ ਤੋਂ) ਮੰਗਦਾ ਹੈ । ਹੇ ਹਰੀ! ਮਿਹਰ ਕਰ (ਆਪਣਾ ਨਾਮ) ਦੇਹ ।
The beggar begs for it; O Lord, please bless him, in Your kindness.
ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥
ਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ਸਦਾ ਕਾਇਮ ਰਹਿਣ ਵਾਲਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ ।੨।
True, True is the Lord; the Lord is forever True; the True Lord is pleasing to my mind. ||2||
ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥
(ਹੇ ਭਾਈ! ਮਨੁੱਖਾ ਸਰੀਰ ਵਿਚ ਨੱਕ ਕੰਨ ਆਦਿਕ ਨੌ ਛੇਕ ਹਨ, ਇਹ) ਨੌ ਹੀ ਛੇਕ ਸਿੰਮਦੇ ਰਹਿੰਦੇ ਹਨ (ਅਤੇ ਵਿਕਾਰ-ਵਾਸਨਾ ਆਦਿਕ ਦੇ ਕਾਰਨ) ਅਪਵਿੱਤਰ ਭੀ ਹਨ ।
The nine holes pour out filth.
ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥
(ਜਿਹੜਾ ਮਨੁੱਖ ਹਰਿ-ਨਾਮ ਉਚਾਰਦਾ ਹੈ) ਹਰਿ-ਨਾਮ ਉਚਾਰ ਕੇ ਉਸ ਨੇ ਇਹ ਸਾਰੇ ਪਵਿੱਤਰ ਕਰ ਲਏ ਹਨ ।
Chanting the Lord's Name, they are all purified and sanctified.
ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥
ਹੇ ਭਾਈ! ਜੇ ਮੇਰਾ ਮਾਲਕ-ਪ੍ਰਭੂ ਕਿਸੇ ਜੀਵ ਉਤੇ ਦਇਆਵਾਨ ਹੋ ਜਾਏ, ਤਾ ਹਰਿ-ਨਾਮ ਸਿਮਰਦਿਆਂ (ਉਸ ਦੇ ਇਹਨਾਂ ਇੰਦ੍ਰਿਆਂ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ ।੩।
When my Lord and Master is totally pleased, He leads the mortal to meditate in remembrance on the Lord, and then his filth is taken away. ||3||
ਮਾਇਆ ਮੋਹੁ ਬਿਖਮੁ ਹੈ ਭਾਰੀ ॥
ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੈ (ਕਿਉਂਕਿ ਇਸ ਵਿਚ) ਮਾਇਆ ਦਾ ਮੋਹ ਬਹੁਤ ਹੀ ਕਠਿਨ ਹੈ ।
Attachment to Maya is terribly treacherous.
ਕਿਉ ਤਰੀਐ ਦੁਤਰੁ ਸੰਸਾਰੀ ॥
ਫਿਰ ਇਸ ਤੋਂ ਕਿਵੇਂ ਪਾਰ ਲੰਘਿਆ ਜਾਏ?
How can one cross over the difficult world-ocean?
ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥
ਹੇ ਭਾਈ! ਗੁਰੂ ਜਹਾਜ਼ (ਹੈ) ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਜਿਸ ਮਨੁੱਖ ਨੂੰ ਇਹ ਜਹਾਜ਼) ਦੇ ਦੇਂਦਾ ਹੈ, ਉਹ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ, ਤੇ ਗੁਰੂ ਉਸ ਨੂੰ ਪਾਰ ਲੰਘਾ ਦੇਂਦਾ ਹੈ ।੪।
The True Lord bestows the boat of the True Guru; meditating on the Lord, Har, Har, one is carried across. ||4||
ਤੂ ਸਰਬਤ੍ਰ ਤੇਰਾ ਸਭੁ ਕੋਈ ॥
ਹੇ ਪ੍ਰਭੂ! ਤੂੰ ਹਰ ਥਾਂ ਵੱਸਦਾ ਹੈਂ, ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ) ਹੈ ।
You are everywhere; all are Yours.
ਜੋ ਤੂ ਕਰਹਿ ਸੋਈ ਪ੍ਰਭ ਹੋਈ ॥
ਹੇ ਪ੍ਰਭੂ! ਜੋ ਕੁਝ ਕਰਦਾ ਹੈਂ ਉਹੀ ਹੁੰਦਾ ਹੈ ।
Whatever You do, God, that alone comes to pass.
ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥
ਹੇ ਭਾਈ! ਪ੍ਰਭੂ ਦਾ ਦਾਸ ਗਰੀਬ ਨਾਨਕ ਪ੍ਰਭੂ ਦੇ ਗੁਣ ਗਾਂਦਾ ਹੈ, ਜੇ ਉਸ ਨੂੰ (ਇਹ ਕੰਮ) ਪਸੰਦ ਆ ਜਾਏ ਤਾਂ ਉਹ ਇਸ ਨੂੰ ਪਰਵਾਨ ਕਰ ਲੈਂਦਾ ਹੈ ।੫।੧।੭।
Poor servant Nanak sings the Glorious Praises of the Lord; as it pleases the Lord, He bestows His approval. ||5||1||7||